ਗਾਇਕਾ ਅਫਸਾਨਾ ਖ਼ਾਨ ਨੇ ਭਰਾ ਸਿੱਧੂ ਮੂਸੇਵਾਲਾ ਨਾਲ ਸਾਂਝੀਆਂ ਕੀਤੀਆਂ ਇਹ ਖ਼ਾਸ ਤਸਵੀਰਾਂ

Monday, May 29, 2023 - 10:28 AM (IST)

ਗਾਇਕਾ ਅਫਸਾਨਾ ਖ਼ਾਨ ਨੇ ਭਰਾ ਸਿੱਧੂ ਮੂਸੇਵਾਲਾ ਨਾਲ ਸਾਂਝੀਆਂ ਕੀਤੀਆਂ ਇਹ ਖ਼ਾਸ ਤਸਵੀਰਾਂ

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਪੂਰਾ ਇਕ ਵਰ੍ਹਾ ਬੀਤ ਗਿਆ ਹੈ। ਇਸ ਮੌਕੇ ਸਿੱਧੂ ਦੀ ਮੂੰਹ ਬੋਲੀ ਭੈਣ ਅਫਸਾਨਾ ਖ਼ਾਨ ਨੇ ਭਰਾ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਸਿੱਧੂ ਨਾਲ ਆਪਣੀਆਂ ਕੁਝ ਯਾਦਗਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। 

PunjabKesari

ਦੱਸ ਦਈਏ ਕਿ ਇਹ ਤਸਵੀਰਾਂ ਅਫਸਾਨਾ ਖ਼ਾਨ ਤੇ ਸਾਜ਼ ਦੇ ਵਿਆਹ ਦੀ ਰਿਸੈਪਸ਼ਨ ਦੌਰਾਨ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਿੱਧੂ ਤੇ ਅਫਸਾਨਾ ਖਿੜ-ਖਿੜਾਉਂਦੇ ਹੋਏ ਗੱਲਾਂ ਕਰਦੇ ਨਜ਼ਰ ਆ ਰਹੇ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਭੈਣ-ਭਰਾ ਦੇ ਪਿਆਰ ਦੀ ਝਲਕ ਵੇਖਣ ਨੂੰ ਸਾਫ਼ ਮਿਲ ਰਹੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਗਾਇਕਾ ਅਫਸਾਨਾ ਖ਼ਾਨ ਨੂੰ ਆਪਣੀ ਭੈਣ ਬਣਾਇਆ ਹੋਇਆ ਸੀ।

PunjabKesari

ਉਹ ਹਰ ਸਾਲ ਰੱਖੜੀ ਦੇ ਖ਼ਾਸ ਮੌਕੇ ਭਰਾ ਸਿੱਧੂ ਦੇ ਘਰ ਪਹੁੰਚਦੀ ਸੀ। 

PunjabKesari

ਦੱਸਣਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ।

PunjabKesari

ਜਿੱਥੇ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਗਿਆ ਸੀ, ਬੀਤੇ ਦਿਨੀਂ ਉਸ ਥਾਂ ’ਤੇ ਪਾਠ ਕਰਵਾਇਆ ਗਿਆ, ਜਿਸ ’ਚ ਸਿੱਧੂ ਮੂਸੇ ਵਾਲਾ ਦੀ ਮਾਂ ਚਰਨ ਕੌਰ ਨੇ ਹਾਜ਼ਰੀ ਲਗਵਾਈ।

PunjabKesari

ਇਸ ਦੌਰਾਨ ਚਰਨ ਕੌਰ ਨੂੰ ਭੁੱਬਾਂ ਮਾਰ ਰੋਂਦੇ ਦੇਖਿਆ ਗਿਆ। ਸਿੱਧੂ ਦੇ ਕਤਲ ਵਾਲੀ ਥਾਂ ’ਤੇ ਪਹੁੰਚ ਕੇ ਚਰਨ ਕੌਰ ਨੇ ਪੁੱਤ ਨੂੰ ਸੈਲਿਊਟ ਵੀ ਕੀਤਾ।

PunjabKesari


author

sunita

Content Editor

Related News