ਗਾਇਕਾ ਅਫਸਾਨਾ ਖ਼ਾਨ ਦੀ ਪਤੀ ਸਾਜ਼ ਨੇ ਉਤਾਰੀ ਨਜ਼ਰ, ਤਸਵੀਰਾਂ ਨੇ ਖਿੱਚਿਆ ਧਿਆਨ

Sunday, Sep 15, 2024 - 11:17 AM (IST)

ਗਾਇਕਾ ਅਫਸਾਨਾ ਖ਼ਾਨ ਦੀ ਪਤੀ ਸਾਜ਼ ਨੇ ਉਤਾਰੀ ਨਜ਼ਰ, ਤਸਵੀਰਾਂ ਨੇ ਖਿੱਚਿਆ ਧਿਆਨ

ਮੁੰਬਈ (ਬਿਊਰੋ) - ਪੰਜਾਬੀ ਗਾਇਕਾ ਅਫਸਾਨਾ ਖ਼ਾਨ ਅਕਸਰ ਆਪਣੇ ਪਤੀ ਸਾਜ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਗਾਇਕਾ ਨੇ ਆਪਣੇ ਪਤੀ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਗਾਇਕਾ ਦਾ ਪਤੀ ਉਸ ਦਾ ਹਾਰ ਸ਼ਿੰਗਾਰ ਨਿਹਾਰਦਾ ਹੋਇਆ ਨਜ਼ਰ ਆ ਰਿਹਾ ਹੈ।

ਦੋਹਾਂ ਦੀ ਜੋੜੀ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇਸ ਜੋੜੀ ਨੇ ਕਈ ਰੋਮਾਂਟਿਕ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ।

PunjabKesari

ਅਫਸਾਨਾ ਖ਼ਾਨ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ। ਸਾਜ ਵੀ ਪਰਪਲ ਕਲਰ ਦੇ ਸੂਟ 'ਚ ਨਜ਼ਰ ਆ ਰਹੇ ਹਨ।  

PunjabKesari

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਨਾਲ ਗੀਤ ‘ਧੱਕਾ’, ‘ਮੁੰਡੇ ਚੰਡੀਗੜ੍ਹ ਸ਼ਹਿਰ ਦੇ’, ‘ਯਾਰ ਮੇਰਾ ਤਿੱਤਲੀਆਂ ਵਰਗਾ’ ਸਣੇ ਕਈ ਹਿੱਟ ਗੀਤ ਗਾਏ ਹਨ।

PunjabKesari

ਇਸ ਤੋਂ ਇਲਾਵਾ ਗਾਇਕਾ ਨੇ ਹੋਰ ਵੀ ਕਈ ਹਿੱਟ ਗੀਤ ਗਾਏ ਹਨ ਪਰ ਚਰਚਾ ‘ਚ ਗਾਇਕਾ ਉਦੋਂ ਆਈ ਸੀ ਜਦੋਂ ਉਸ ਨੇ ‘ਧੱਕਾ’ ਗੀਤ ਗਾਇਆ ਸੀ ਅਤੇ ਇਸੇ ਗੀਤ ਨੇ ਉਸ ਨੂੰ ਕਾਮਯਾਬੀ ਦੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਸੀ।

PunjabKesari

ਅਫਸਾਨਾ ਖ਼ਾਨ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਣਾਉਣ ਲਈ ਕਰੜੀ ਮਿਹਨਤ ਕੀਤੀ ਸੀ ਤੇ ਉਨ੍ਹਾਂ ਦੀ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੀ ਮਾਂ ਨੇ ਵੀ ਧੀ ਨੂੰ ਇਸ ਮੁਕਾਮ ‘ਤੇ ਪਹੁੰਚਾਉਣ ਲਈ ਲੰਮਾ ਸੰਘਰਸ਼ ਕੀਤਾ ਹੈ। 

PunjabKesari

PunjabKesari

PunjabKesari

PunjabKesari

PunjabKesari


author

sunita

Content Editor

Related News