ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਅਫਸਾਨਾ ਖਾਨ ਦੀਆਂ ਇਹ ਤਸਵੀਰਾਂ

07/08/2020 9:48:05 AM

ਜਲੰਧਰ (ਬਿਊਰੋ) — ਘੱਟ ਸਮੇਂ 'ਚ ਪ੍ਰਸਿੱਧ ਖੱਟਣ ਵਾਲੀ ਮਸ਼ਹੂਰ ਪੰਜਾਬੀ ਗਾਇਕ ਅਫਸਾਨਾ ਖਾਨ ਨੇ ਆਪਣੀ ਮਿਹਨਤ ਸਦਕਾ ਪੰਜਾਬੀ ਸੰਗੀਤ ਜਗਤ 'ਚ ਆਪਣਾ ਚੰਗਾ ਮੁਕਾਮ ਬਣਾ ਲਿਆ ਹੈ। ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ। ਅਫਸਾਨਾ ਖ਼ਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਹਮੇਸ਼ਾ ਹੀ ਉਹ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਨਵਾਂ ਸਾਂਝਾ ਕਰਦੇ ਰਹਿੰਦੇ ਹਨ।

ਇਸ ਵਾਰ ਉਨ੍ਹਾਂ ਨੇ ਆਪਣੇ ਬਚਪਨ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਕੁਝ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਪ੍ਰਸ਼ੰਸਕਾਂ ਵਲੋਂ ਇਨ੍ਹਾਂ ਤਸਵੀਰਾਂ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕ ਕੁਮੈਂਟਸ ਕਰਕੇ ਦੱਸ ਰਹੇ ਹਨ ਕਿ ਅਫਸਾਨਾ ਖਾਨ ਤਸਵੀਰ 'ਚ ਕਿੱਥੇ ਹੈ।
PunjabKesari
ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਸੰਗੀਤ ਜਗਤ 'ਚ ਕਾਫੀ ਐਕਟਿਵ ਹਨ। ਹਾਲ ਹੀ ਚ ਉਹ ਆਪਣੇ ਨਵੇਂ ਗੀਤ 'ਬਜ਼ਾਰ' ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ 'ਚ ਵੀ ਕਈ ਗੀਤ ਗਾ ਚੁੱਕੇ ਹਨ।

 
 
 
 
 
 
 
 
 
 
 
 
 
 

Chill mode on in my 🏠 😘🤗❤️❤️🤗😘⭐️🖤🖤🌞🌕🍀🌿🌱

A post shared by Afsana Khan 🌟🎤 (@itsafsanakhan) on Jul 5, 2020 at 9:35am PDT


sunita

Content Editor

Related News