ਐਮੀ ਵਿਰਕ ਨੂੰ ਵੱਡਾ ਝਟਕਾ, ਰਿਲੀਜ਼ ਹੁੰਦੇ ਹੀ ਯੂਟਿਊਬ ਤੋਂ ਡਿਲੀਟ ਹੋਇਆ ਗੀਤ ''ਤੇਰੀ ਜੱਟੀ'', ਜਾਣੋ ਕੀ ਹੈ ਵਜ੍ਹਾ

01/19/2022 9:11:43 AM

ਜਲੰਧਰ (ਬਿਊਰੋ) - 'ਮਿੰਨੀ ਕੂਪਰ', 'ਕਾਲਾ ਸੂਟ', 'ਕਿਸਮਤ', 'ਖੱਬੀ ਸੀਟ', 'ਵੰਗ ਦਾ ਨਾਪ' ਵਰਗੇ ਸੁਪਰ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਤੇ ਫ਼ਿਲਮ ਇੰਡਸਟਰੀ ਦੀ ਸ਼ਾਨ ਐਮੀ ਵਿਰਕ ਦਾ ਬੀਤੇ 2 ਦਿਨ ਪਹਿਲਾਂ ਨਵਾਂ ਗੀਤ 'ਤੇਰੀ ਜੱਟੀ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਸੀ। ਗੀਤ 'ਤੇਰੀ ਜੱਟੀ' 'ਚ ਐਮੀ ਵਿਰਕ ਨਾਲ ਅਦਾਕਾਰਾ ਤਾਨਿਆ ਅਦਾਕਾਰੀ ਕਰਦੀ ਨਜ਼ਰ ਆਈ ਸੀ। ਹਾਲਾਂਕਿ ਹੁਣ ਐਮੀ ਵਿਰਕ ਦੇ ਫੈਨਜ਼ ਲਈ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। 

ਦਰਅਸਲ, ਐਮੀ ਵਿਰਕ ਦਾ ਗੀਤ 'ਤੇਰੀ ਜੱਟੀ' ਯੂਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਖੁਦ ਐਮੀ ਵਿਰਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ, ''ਸਤਿ ਸ੍ਰੀ ਅਕਾਲ ਜੀ ਸਾਰਿਆਂ ਨੂੰ, ਇੱਕ ਨਿੱਕੀ ਜੀ ਅਪਡੇਟ ਦੇਣੀ ਸੀ ਕਿ ਆਪਣਾ ਗਾਣਾ ਯੂਟਿਊਬ ਤੋਂ ਕਿਸੇ ਸੱਜਣ ਮਿੱਤਰ ਤੇ ਸਟ੍ਰਾਇਕ ਮਾਰ ਕੇ ਉੱਡਾ ਦਿੱਤਾ ਹੈ। ਅਸੀਂ ਜਲਦੀ ਰਿਕਵਰ ਕਰਨ ਦੀ ਕੋਸ਼ਿਸ ਕਰ ਰਹੇ ਹਾਂ ਪਰ ਉੱਦੋਂ ਤੱਕ ਤੁਸੀਂ ਆਡੀਓ ਸੁਣ ਸਕਦੇ ਹੋ। ਕਿਸੇ ਵੀ ਐਪ 'ਤੇ ਜਾ ਕੇ ਤੇ ਰੀਲਾਂ ਤਾਂ ਤੁਸੀਂ ਬਣਾ ਸਕਦੇ ਹੋ। ਲਵ ਯੂ ਨਾਲ ਹੀ ਹਾਰਟ ਵਾਲਾ, ਜੱਫੀ ਤੇ ਸਮਾਈਲ ਵਾਲੇ ਇਮੋਜ਼ੀ ਪੋਸਟ ਕੀਤੇ ਹਨ।'' ਐਮੀ ਵਿਰਕ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਅਤੇ ਕਲਾਕਾਰ ਵੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Ammy Virk ( ਐਮੀ ਵਿਰਕ ) (@ammyvirk)

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ ਬਾਲੀਵੁੱਡ ਫ਼ਿਲਮ '83' 'ਚ ਨਜ਼ਰ ਆ ਰਹੇ ਹਨ। ਇਹ ਫ਼ਿਲਮ ਕੋਵਿਡ ਕਰਕੇ ਓਟੀਟੀ ਪਲੇਟਫਾਰਮ 'ਤੇ ਵੀ ਬਹੁਤ ਜਲਦ ਰਿਲੀਜ਼ ਹੋਣ ਵਾਲੀ ਹੈ। ਐਮੀ ਵਿਰਕ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ, ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖ਼ੇਤਰ 'ਚ ਵੀ ਸ਼ਾਨਦਾਰ ਕੰਮ ਕਰ ਰਹੇ ਹਨ।

'ਅੰਗਰੇਜ਼' ਨਾਲ ਕੀਤੀ ਪੰਜਾਬੀ ਫ਼ਿਲਮ ਇੰਡਸਟਰੀ 'ਚ ਸ਼ੁਰੂਆਤ
ਐਮੀ ਵਿਰਕ ਨੇ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਅਮਰਿੰਦਰ ਗਿੱਲ ਨਾਲ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਫ਼ਿਲਮ 'ਅੰਗਰੇਜ਼' ਨਾਲ ਕੀਤੀ ਸੀ। ਇਸ ਤੋਂ ਬਾਅਦ ਐਮੀ ਵਿਰਕ ਦੀਆਂ ਇਕ ਤੋਂ ਬਾਅਦ ਇਕ ਕਈ ਸੁਪਰਹਿੱਟ ਫ਼ਿਲਮਾਂ ਰਿਲੀਜ਼ ਹੁੰਦੀਆਂ ਗਈਆਂ।

 
 
 
 
View this post on Instagram
 
 
 
 
 
 
 
 
 
 
 

A post shared by Ammy Virk ( ਐਮੀ ਵਿਰਕ ) (@ammyvirk)

ਇਹ ਹਨ ਸੁਪਰਹਿੱਟ ਫ਼ਿਲਮਾਂ
ਐਮੀ ਵਿਰਕ ਨੇ ਕਈ ਸੁਪਰਹਿੱਟ ਗੀਤਾਂ ਤੋਂ ਬਾਅਦ ਪੰਜਾਬੀ ਫ਼ਿਲਮਾਂ 'ਚ ਆਪਣੀ ਕਿਸਮਤ ਅਜ਼ਮਾਈ ਤੇ ਸ਼ੋਹਰਤ ਹਾਸਲ ਕੀਤੀ। ਪੰਜਾਬੀ ਫ਼ਿਲਮਾਂ ਦੇ ਸਦਕਾ ਐਮੀ ਵਿਰਕ ਨੇ ਬੁਲੰਦੀਆਂ ਨੂੰ ਛੂਹਇਆ। ਉਨ੍ਹਾਂ ਨੇ 'ਅੰਗਰੇਜ਼', 'ਅਰਦਾਸ', 'ਬੰਬੂਕਾਟ', 'ਮੁਕਲਾਵਾ', 'ਕਿਸਮਤ', 'ਹਰਜੀਤਾ', 'ਲੌਂਗ ਲਾਚੀ', 'ਸਤਿ ਸ੍ਰੀ ਅਕਾਲ ਇੰਗਲੈਂਡ', 'ਨਿੱਕਾ ਜ਼ੈਲਦਾਰ 2', 'ਸਾਬ੍ਹ ਬਹਾਦਰ' ਤੇ 'ਸੁਫ਼ਨਾ' ਵਰਗੀਆਂ ਫ਼ਿਲਮਾਂ 'ਚ ਬਿਹਤਰੀਨ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਿਆ। ਇਸ ਦੇ ਨਾਲ ਹੀ 'ਨਿੱਕਾ ਜ਼ੈਲਦਾਰ' ਵੀ ਲੋਕਾਂ ਨੂੰ ਖੂਬ ਪਸੰਦ ਆਈ।
 

sunita

This news is Content Editor sunita