ਐਮੀ ਵਿਰਕ ਨੇ ਇੰਝ ਬਿਆਨ ਕੀਤਾ ਪੰਜਾਬੀਆਂ ਦੇ ਖੁੱਲ੍ਹੇ ਸੁਭਾਅ ਤੇ ਖਾਣ-ਪੀਣ ਦੇ ਅੰਦਾਜ਼ ਨੂੰ, ਵੇਖੋ ਵੀਡੀਓ

Monday, Nov 08, 2021 - 10:33 AM (IST)

ਐਮੀ ਵਿਰਕ ਨੇ ਇੰਝ ਬਿਆਨ ਕੀਤਾ ਪੰਜਾਬੀਆਂ ਦੇ ਖੁੱਲ੍ਹੇ ਸੁਭਾਅ ਤੇ ਖਾਣ-ਪੀਣ ਦੇ ਅੰਦਾਜ਼ ਨੂੰ, ਵੇਖੋ ਵੀਡੀਓ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਐਮੀ ਵਿਰਕ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਜੀ ਹਾਂ ਐਮੀ ਵਿਰਕ 'ਦੱਬਦੇ ਨੀਂ' (Dabde Ni) ਚੱਕਵੀਂ ਬੀਟ ਵਾਲੇ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਐਮੀ ਵਿਰਕ ਨੇ ਆਪਣੀ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ 'ਚ ਉਨ੍ਹਾਂ ਨੇ ਪੰਜਾਬੀਆਂ ਦੇ ਖੁੱਲ੍ਹੇ ਸੁਭਾਅ ਅਤੇ ਖੁੱਲ੍ਹ ਕੇ ਖਾਣ-ਪੀਣ ਵਾਲੇ ਅੰਦਾਜ਼ ਨੂੰ ਬਿਆਨ ਕੀਤਾ ਹੈ। ਇਸ ਗੀਤ ਦੇ ਬੋਲ Mani Longia ਨੇ ਇਸ ਗੀਤ ਦੇ ਬੋਲ ਲਿਖੇ ਹਨ ਅਤੇ ਮਿਊਜ਼ਿਕ Starboy X ਨੇ ਦਿੱਤਾ ਹੈ।
ਦੱਸ ਦਈਏ ਕਿ ਬੀਟੂਗੇਦਰਸ ਵਾਲਿਆਂ ਨੇ ਐਮੀ ਵਿਰਕ ਦੇ ਗੀਤ ਦਾ ਵੀਡੀਓ ਤਿਆਰ ਕੀਤਾ ਹੈ, ਜਿਸ 'ਚ ਪੰਜਾਬੀਆਂ ਦਾ ਖੁੱਲ੍ਹੇ ਸੁਭਾਅ ਨੂੰ ਦਿਖਾਇਆ ਗਿਆ ਹੈ। ਵੀਡੀਓ 'ਚ ਜੀਪਾਂ, ਘੋੜੀਆਂ ਅਤੇ ਕੁਸ਼ਤੀਆਂ ਕਰਦੇ ਪਹਿਲਵਾਨ ਦੇਖਣ ਨੂੰ ਮਿਲ ਰਹੇ ਹਨ। ਇਸ ਗੀਤ ਨੂੰ ਬਰਫੀ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ ਆਪਣੀ ਫ਼ਿਲਮ 'ਕਿਸਮਤ 2' ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਸਨ। ਇਹ ਫ਼ਿਲਮ ਬਾਕਸ ਆਫ਼ਿਸ 'ਤੇ ਕਮਾਲ ਦਾ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਐਮੀ ਵਿਰਕ ਦੀ ਝੋਲੀ ਕਈ ਫ਼ਿਲਮਾਂ ਨੇ ਜਿਵੇਂ  'ਜੰਞ', 'ਸ਼ੇਰ ਬੱਗਾ', 'ਦੇ ਦੇ ਗੇੜਾ', 'ਆਜਾ ਮੈਕਸੀਕੋ ਚੱਲੀਏ' ਤੋਂ ਇਲਾਵਾ ਕਈ ਹੋਰ ਫ਼ਿਲਮਾਂ ਵੀ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫ਼ਿਲਮਾਂ 'ਚ ਵੀ ਨਜ਼ਰ ਆਉਣਗੇ। ਐਮੀ ਵਿਰਕ ਅਦਾਕਾਰੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਨਾਲ-ਨਾਲ ਕਈ ਹਿੱਟ ਗੀਤ ਵੀ ਦੇ ਰਹੇ ਹਨ।
 

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।
 


author

sunita

Content Editor

Related News