ਗਾਇਕ ਅਮਰਿੰਦਰ ਗਿੱਲ ਹੋਏ ਭਾਵੁਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਹ ਪੋਸਟ

Tuesday, Sep 07, 2021 - 10:51 AM (IST)

ਗਾਇਕ ਅਮਰਿੰਦਰ ਗਿੱਲ ਹੋਏ ਭਾਵੁਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਹ ਪੋਸਟ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਇੰਨੀਂ ਦਿਨੀਂ ਆਪਣੀ ਨਵੀਂ ਮਿਊਜ਼ਿਕ ਐਲਬਮ 'ਜੁਦਾ 3' ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਇਸ ਤੋਂ ਇਲਾਵਾ ਅਮਰਿੰਦਰ ਗਿੱਲ ਆਪਣੀ ਫ਼ਿਲਮ 'ਚੱਲ ਮੇਰਾ ਪੁੱਤ 2' ਨੂੰ ਲੈ ਕੇ ਵੀ ਚਰਚਾ 'ਚ ਹਨ। ਅਮਰਿੰਦਰ ਗਿੱਲ ਅਜਿਹੇ ਗਾਇਕ ਹਨ, ਜੋ ਕਿ ਸੋਸ਼ਲ ਮੀਡੀਆ 'ਤੇ ਬਹੁਤ ਹੀ ਘੱਟ ਨਜ਼ਰ ਆਉਂਦੇ ਹਨ ਪਰ ਉਨ੍ਹਾਂ ਦੀ ਫੈਨ ਫਾਲੋਵਿੰਗ 'ਚ ਕਦੇ ਵੀ ਕੋਈ ਕਮੀ ਨਹੀਂ ਆਈ। ਜਿਸਦੇ ਚੱਲਦੇ ਆਪਣੇ ਪ੍ਰਸ਼ੰਸਕਾਂ ਵੱਲੋਂ ਮਿਲੇ ਪਿਆਰ ਨੂੰ ਲੈ ਕੇ ਅਮਰਿੰਦਰ ਗਿੱਲ ਕੁਝ ਭਾਵੁਕ ਨਜ਼ਰ ਆਏ।

PunjabKesari

ਹਾਲ ਹੀ 'ਚ ਅਮਰਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ, ''ਜੁਦਾ 3' ਅਤੇ 'ਚੱਲ ਮੇਰਾ ਪੁੱਤ 2' ਨੂੰ ਮਣਾਂ ਮੂਹੀਂ ਪਿਆਰ ਦੇਣ ਲਈ ਦਿਲੋਂ ਧੰਨਵਾਦ। ਹਰ ਉਹ ਵਿਅਕਤੀ ਜਿਸਨੇ ਇਸ ਦਾ ਸਮਰਥਨ ਕੀਤਾ ਅਤੇ ਇਸ ਸਫ਼ਲਤਾਪੂਰਕ ਵਿਸ਼ਵ ਭਰ 'ਚ ਮੇਰੇ ਪ੍ਰਸ਼ੰਸਕ ਨੇ ਇਸ ਬਣਾਇਆ ਹੈ। Gratitude in my heart is beyond words।'' ਨਾਲ ਹੀ ਉਨ੍ਹਾਂ ਨੇ ਐਲਬਮ 'ਜੁਦਾ 3' ਦੀ ਪੂਰੀ ਟੀਮ ਨੂੰ ਟੈਗ ਕੀਤਾ ਹੈ। ਪ੍ਰਸ਼ੰਸਕ ਵੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਪੋਸਟ 'ਤੇ ਗੁਰੂ ਰੰਧਾਵਾ, ਜੌਰਡਨ ਸੰਧੂ, ਬੀਰ ਸਿੰਘ ਤੇ ਕਈ ਹੋਰ ਕਲਾਕਾਰਾਂ ਨੇ ਵੀ ਕੁਮੈਂਟ ਕਰਕੇ ਆਪਣਾ ਪਿਆਰ ਜ਼ਾਹਰ ਕੀਤਾ ਹੈ।

 
 
 
 
 
 
 
 
 
 
 
 
 
 
 
 

A post shared by Amrinder Gill (@amrindergill)

ਦੱਸਣਯੋਗ ਹੈ ਕਿ 'ਜੁਦਾ 3' ਦੀ ਪੂਰੀ ਆਡੀਓ ਐਲਬਮ ਰਿਲੀਜ਼ ਹੋ ਗਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਯੂਟਿਊਬ ਤੋਂ ਲੈ ਕੇ ਸੋਸ਼ਲ ਮੀਡੀਆ 'ਤੇ 'ਜੁਦਾ 3' ਛਾਈ ਹੋਈ ਹੈ। ਉਧਰ ਸਿਨੇਮਾ ਘਰਾਂ 'ਚ ਵੀ ਅਮਰਿੰਦਰ ਗਿੱਲ ਦੀ ਫ਼ਿਲਮ ਚੱਲ 'ਮੇਰਾ ਪੁੱਤ 2' ਨੇ ਪੂਰੀ ਧੱਕ ਪਾਈ ਹੋਈ ਹੈ। ਦੱਸ ਦਈਏ ਅਮਰਿੰਦਰ ਗਿੱਲ ਨੇ ਆਪਣੀ ਫ਼ਿਲਮ 'ਚੱਲ ਮੇਰਾ ਪੁੱਤ 3' ਦਾ ਵੀ ਐਲਾਨ ਕਰ ਦਿੱਤਾ ਹੈ, ਜੋ ਕਿ ਇੱਕ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ - ਅਮਰਿੰਦਰ ਗਿੱਲ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News