ਗਾਇਕ ਐਮੀ ਵਿਰਕ ਨੇ ਤਾਪਸੀ ਪੰਨੂ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਲਿਖਿਆ- ਹਸੀਨ ਦਿਲਰੁਬਾ

Tuesday, Feb 13, 2024 - 06:57 PM (IST)

ਗਾਇਕ ਐਮੀ ਵਿਰਕ ਨੇ ਤਾਪਸੀ ਪੰਨੂ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਲਿਖਿਆ- ਹਸੀਨ ਦਿਲਰੁਬਾ

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਨਾਲ ਫ਼ਿਲਮ ‘83’ 'ਚ ਵੀ ਨਜ਼ਰ ਆ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਹ ਵਿੱਕੀ ਕੌਸ਼ਲ ਨਾਲ ਨਵੇਂ ਪ੍ਰੋਜੈਕਟ ਦਾ ਐਲਾਨ ਕਰ ਚੁੱਕੇ ਹਨ ਪਰ ਹੁਣ ਲੱਗਦਾ ਹੈ ਕਿ ਐਮੀ ਵਿਰਕ ਮੁੜ ਤੋਂ ਕਿਸੇ ਬਾਲੀਵੁੱਡ ਪ੍ਰੋਜੈਕਟ ‘ਚ ਦਿਖਾਈ ਦੇਣਗੇ ਕਿਉਂਕਿ ਉਨ੍ਹਾਂ ਨੇ ਅਦਾਕਾਰਾ ਤਾਪਸੀ ਪੰਨੂ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ 'ਹਸੀਨ ਦਿਲਰੁਬਾ'। ਇਸ ਤੋਂ ਲੱਗਦਾ ਹੈ ਕਿ ਐਮੀ ਵਿਰਕ ਸ਼ਾਇਦ ਇਸੇ ਟਾਈਟਲ ਹੇਠ ਕੋਈ ਫ਼ਿਲਮ ਕਰਨ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨਾਲ ਕੋਈ ਵੀ ਜਾਣਕਾਰੀ ਨਹੀਂ ਸ਼ੇਅਰ ਕੀਤੀ।

ਦੱਸ ਦਈਏ ਕਿ ਹਾਲ ਹੀ 'ਚ ਫ਼ਿਲਮ 'ਗੱਡੀ ਜਾਂਦੀ ਏ ਛਲਾਂਗਾ ਮਾਰਦੀ' ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ। ਜਿਸ 'ਚ 'ਸੁਫ਼ਨਾ', 'ਕਿਸਮਤ', 'ਓਏ ਮੱਖਣਾ', 'ਸੌਂਕਣ ਸੌਂਕਣੇ' ਸਣੇ ਕਈ ਫ਼ਿਲਮਾਂ ਸ਼ਾਮਲ ਹਨ। 

PunjabKesari

ਐਮੀ ਵਿਰਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਕਰ ਚੁੱਕੇ ਹਨ। ਪਟਿਆਲਾ ਸਥਿਤ ਨਾਭਾ ਦੇ ਜੰਮਪਲ ਐਮੀ ਵਿਰਕ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬਾਇਓ ਟੈਕਨੋਲੋਜੀ ‘ਚ ਬੀ. ਐੱਸ. ਸੀ. ਕੀਤੀ ਹੈ। ਐਮੀ ਵਿਰਕ ਦਾ ਸਬੰਧ ਪਾਕਿਸਤਾਨ ਨਾਲ ਵੀ ਹੈ ਕਿਉਂਕਿ ਉਨ੍ਹਾਂ ਦੇ ਵੱਡ-ਵਡੇਰੇ ਪਾਕਿਸਤਾਨ ਦੇ ਸ਼ੇਖਪੁਰਾ ਦੇ ਵਿਰਕਗੜ ਪਿੰਡ ਦੇ ਰਹਿਣ ਵਾਲੇ ਸਨ। ਵੰਡ ਤੋਂ ਬਾਅਦ ਐਮੀ ਵਿਰਕ ਦੇ ਬਜ਼ੁਰਗ ਪਟਿਆਲੇ ਆ ਕੇ ਵੱਸ ਗਏ ਸਨ।   

PunjabKesari
 


author

sunita

Content Editor

Related News