''ਖਾਲਸੇ ਦਾ ਅਸੂਲ ਹੈ ਦਰ ''ਤੇ ਆਏ ਨੂੰ ਦੇਗ ਪੱਕੀ, ਚੜ੍ਹ ਕੇ ਆਏ ਨੂੰ ਤੇਗ ਪੱਕੀ''
Tuesday, Jan 07, 2025 - 03:36 PM (IST)
ਐਂਟਰਟੇਨਮੈਂਟ ਡੈਸਕ : ਗਿੱਪੀ ਗਰੇਵਾਲ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਵੱਡੀ ਫ਼ਿਲਮ ‘ਅਕਾਲ’ ਦੇ ਟੀਜ਼ਰ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਾਲ 'ਚ ਗਿੱਪੀ ਗਰੇਵਾਲ ਨੇ ਫ਼ਿਲਮ ਦਾ ਇਕ ਨਵਾਂ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਪੋਸਟਰ ਨੂੰ ਸਾਂਝਾ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ ਹੈ, ''ਖਾਲਸੇ ਦਾ ਅਸੂਲ ਹੈ ਦਰ ਤੇ ਆਏ ਨੂੰ ਦੇਗ ਪੱਕੀ 🙏🏼
ਚੜ੍ਹ ਕੇ ਆਏ ਨੂੰ ਤੇਗ ਪੱਕੀ ⚔️।''
ਦੱਸ ਦਈਏ ਕਿ ਫ਼ਿਲਮ ਦਾ ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ’ਚ ਵੱਡੇ-ਵੱਡੇ ਸੈੱਟ ਤੇ ਸੀਨਜ਼ ਦੇਖਣ ਨੂੰ ਮਿਲ ਰਹੇ ਹਨ। ਫ਼ਿਲਮ ਦੇ ਟੀਜ਼ਰ ’ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਨਿਮਰਤ ਖਹਿਰਾ, ਪ੍ਰਿੰਸ ਕੰਵਲਜੀਤ ਸਿੰਘ, ਨਿਕੀਤਨ ਧੀਰ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ ਤੇ ਭਾਣਾ ਐੱਲ. ਏ. ਦੀ ਵੱਖਰੀ ਲੁੱਕ ਵੀ ਦੇਖਣ ਨੂੰ ਮਿਲ ਰਹੀ ਹੈ। ਇਨ੍ਹਾਂ ਦੇ ਨਾਲ ਏਕਮ ਗਰੇਵਾਲ ਤੇ ਜੱਗੀ ਸਿੰਘ ਵੀ ਅਹਿਮ ਕਿਰਦਾਰ ਨਿਭਾਅ ਰਹੇ ਹਨ। ਟੀਜ਼ਰ ਦੇਖ ਕੇ ਇਹ ਕਹਿਣਾ ਵੀ ਗਲਤ ਨਹੀਂ ਹੋਵੇਗਾ ਕਿ ਫ਼ਿਲਮ ’ਚ ਕਿਰਦਾਰਾਂ ਦੇ ਕਾਸਟਿਊਮ ਡਿਜ਼ਾਈਨ ’ਤੇ ਵੀ ਖ਼ਾਸ ਕੰਮ ਕੀਤਾ ਗਿਆ ਹੈ। ਫ਼ਿਲਮ ਨੂੰ ਗਰੈਂਡ ਬਣਾਉਣ ਲਈ ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਮਿਊਜ਼ਿਕ ਡਾਇਰੈਕਟਰ ਸ਼ੰਕਰ ਅਹਿਸਾਨ ਲੋਏ ਨੇ ਇਸ ਦਾ ਸੰਗੀਤ ਤਿਆਰ ਕੀਤਾ ਹੈ, ਜਿਹੜਾ ਟੀਜ਼ਰ ਨੂੰ ਹੋਰ ਸੋਹਣਾ ਬਣਾ ਰਿਹਾ ਹੈ।
ਇਹ ਵੀ ਪੜ੍ਹੋ- 'ਪੁਸ਼ਪਾ 2' ਨੇ ਰਚਿਆ ਇਤਿਹਾਸ, 30 ਸਾਲਾਂ ਦੇ ਇਸ ਰਿਕਾਰਡ 'ਚ ਜੁੜਿਆ ਨਾਂ
ਫ਼ਿਲਮ ਦੀ ਕਹਾਣੀ ਗਿੱਪੀ ਗਰੇਵਾਲ ਵਲੋਂ ਲਿਖੀ ਗਈ ਹੈ ਤੇ ਇਸ ਨੂੰ ਡਾਇਰੈਕਟ ਵੀ ਖ਼ੁਦ ਗਿੱਪੀ ਗਰੇਵਾਲ ਨੇ ਹੀ ਕੀਤਾ ਹੈ। ਇਸ ਫ਼ਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਵਲੋਂ ਕੀਤੀ ਗਈ ਹੈ, ਜੋ ਪਹਿਲਾਂ ਵੀ ਆਪਣੇ ਕੰਮ ਲਈ ਸਰਾਹੇ ਜਾਂਦੇ ਰਹੇ ਹਨ। ਫ਼ਿਲਮ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜਦਕਿ ਭਾਣਾ ਐੱਲ. ਏ. ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ। ਫ਼ਿਲਮ ਦੁਨੀਆ ਭਰ ’ਚ 10 ਅਪ੍ਰੈਲ, 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜੋ ਪੰਜਾਬੀਆਂ ਦੇ ਵਿਸਾਖੀ ਵੀਕੈਂਡ ਨੂੰ ਹੋਰ ਵੀ ਸ਼ਾਨਦਾਰ ਬਣਾ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।