ਗਾਇਕ ਗਿੱਪੀ ਗਰੇਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

05/04/2024 6:57:11 PM

ਐਂਟਰਟੇਨਮੈਂਟ ਡੈਸਕ - ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

PunjabKesari

ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਟੀਮ ਵੀ ਨਜ਼ਰ ਆਈ। ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਕੈਪਸ਼ਨ 'ਚ - ਵਾਹਿਗੁਰੂ ਜੀ ਲਿਖਿਆ ਹੈ ਅਤੇ ਨਾਲ ਹੀ ਹੱਥ ਜੋੜਦਿਆਂ ਵਾਲੀ ਇਮੋਜ਼ੀ ਸਾਂਝੀ ਕੀਤੀ ਹੈ।

PunjabKesari

ਫੈਨਜ਼ ਵਲੋਂ ਗਿੱਪੀ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਦੱਸ ਦਈਏ ਕਿ ਇਸ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਵੇਗੀ।

PunjabKesari

 ਇਸ ਫ਼ਿਲਮ ਰਾਹੀਂ ਟੀ. ਵੀ. ਅਦਾਕਾਰਾ ਹਿਨਾ ਖ਼ਾਨ ਨੇ ਪੰਜਾਬੀ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ। ਫ਼ਿਲਮ 'ਚ ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾ ਰਹੀ ਹੈ।

PunjabKesari

ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਡਾਇਰੈਕਟ ਅਮਰਪ੍ਰੀਤ ਜੀ. ਐੱਸ. ਛਾਬੜਾ ਨੇ ਕੀਤਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਤੇ ਏ ਯੂਡਲੀ ਫ਼ਿਲਮ ਦੀ ਪੇਸ਼ਕਸ਼ ਹੈ।

PunjabKesari

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਗਿੱਪੀ ਗਰੇਵਾਲ ਤੇ ਸ਼ਿੰਦਾ ਗਰੇਵਾਲ ਨਾਲ ਹਿਨਾ ਖ਼ਾਨ ਦੀ ਵੀ ਮੁੱਖ ਭੂਮਿਕਾ ਹੈ।

PunjabKesari

ਇਨ੍ਹਾਂ ਤੋਂ ਇਲਾਵਾ ਜਸਵਿੰਦਰ ਭੱਲਾ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਹਰਦੀਪ ਗਿੱਲ, ਸੀਮਾ ਕੌਸ਼ਲ, ਗੁਰੀ ਘੁੰਮਣ ਤੇ ਹਰਿੰਦਰ ਭੁੱਲਰ ਅਹਿਮ ਭੂਮਿਕਾਵਾਂ ’ਚ ਹਨ।

PunjabKesari

ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਸਰਗੁਣ ਮਹਿਤਾ ਤੇ ਰੂਪੀ ਗਿੱਲ ਨਾਲ ਫ਼ਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ। ਇਹ ਫ਼ਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। 

PunjabKesari
 

PunjabKesari

PunjabKesari

PunjabKesari

 


sunita

Content Editor

Related News