ਗਾਇਕ ਜੱਸੀ ਗਿੱਲ ਨੇ ਪੁੱਤ ਨਾਲ ਟੇਕਿਆ ਸ੍ਰੀ ਦਰਬਾਰ ਸਾਹਿਬ ਮੱਥਾ, ਵੇਖੋ ਵੀਡੀਓ

01/25/2024 2:13:16 PM

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਹਾਲ ਹੀ 'ਚ ਆਪਣੇ ਪਰਿਵਾਰ ਨਾਲ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚੇ ਸਨ। ਇਸ ਦੌਰਾਨ ਉਹ ਆਪਣੇ ਛੋਟੇ ਪੁੱਤਰ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਗੁਰੂ ਘਰ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਗੁਰੂ ਘਰ ਪਹੁੰਚ ਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਦੱਸ ਦਈਏ ਕਿ ਜੱਸੀ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਆਏ ਦਿਨ ਉਹ ਆਪਣੀਆਂ ਤੇ ਆਪਣੀ ਧੀ-ਪੁੱਤ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਜੱਸੀ ਗਿੱਲ ਨੇ ਇਸ ਮਹੀਨੇ ਆਪਣੇ ਪੁੱਤਰ ਦੀ ਲੋਹੜੀ ਸੈਲੀਬ੍ਰੇਟ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਘਰ 'ਚ ਬਹੁਤ ਹੀ ਸ਼ਾਨਦਾਰ ਫੰਕਸ਼ਨ ਵੀ ਰੱਖਿਆ ਸੀ, ਜਿਸ ਪੰਜਾਬੀ ਫ਼ਿਲਮ ਇੰਡਸਟਰੀ ਤੇ ਸੰਗੀਤ ਜਗਤ ਨਾਲ ਜੁੜੇ ਕਲਾਕਾਰ ਨਜ਼ਰ ਆਏ ਸਨ।

ਦੱਸਣਯੋਗ ਹੈ ਕਿ ਜੱਸੀ ਗਿੱਲ ਨੇ ਪੰਜਾਬੀ ਸਿਨੇਮਾ 'ਚ ਮਸ਼ਹੂਰ ਗਾਇਕ ਅਤੇ ਅਦਾਕਾਰ ਵਜੋਂ ਖ਼ਾਸ ਪਛਾਣ ਬਣਾਈ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਐਲਬਮ 'ਬੈਚਮੇਟ' ਨਾਲ ਕੀਤੀ ਸੀ, ਜਿਸ ਨੂੰ ਦਰਸ਼ਕਾਂ ਵਲੋਂ ਬਹੁਤ ਪਿਆਰ ਅਤੇ ਸ਼ਲਾਘਾ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਵੱਲ ਨਹੀਂ ਵੇਖਿਆ ਅਤੇ ਇਕ ਤੋਂ ਇਕ ਸੁਪਰਹਿੱਟ ਗੀਤਾਂ ਦੀ ਝੜੀ ਲਾ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 

sunita

This news is Content Editor sunita