ਗਾਇਕ ਕੁਲਵਿੰਦਰ ਬਿੱਲਾ ਦੇ ਪੁੱਤਰ ਤੇ ਧੀ ਦੀ ਕਿਊਟਨੈੱਸ ਨੇ ਮੋਹਿਆ ਲੋਕਾਂ ਦਾ ਮਨ, ਵੇਖੋ ਤਸਵੀਰਾਂ

Wednesday, Jan 10, 2024 - 02:29 PM (IST)

ਗਾਇਕ ਕੁਲਵਿੰਦਰ ਬਿੱਲਾ ਦੇ ਪੁੱਤਰ ਤੇ ਧੀ ਦੀ ਕਿਊਟਨੈੱਸ ਨੇ ਮੋਹਿਆ ਲੋਕਾਂ ਦਾ ਮਨ, ਵੇਖੋ ਤਸਵੀਰਾਂ

ਐਂਟਰਟੇਨਮੈਂਟ ਡੈਸਕ : ਪੰਜਾਬੀ ਸੰਗੀਤ ਜਗਤ ਦੇ ਨਾਲ-ਨਾਲ ਫ਼ਿਲਮ ਇੰਡਸਟਰੀ 'ਚ ਮੱਲਾਂ ਮਾਰਨ ਵਾਲੇ ਗਾਇਕ ਕੁਲਵਿੰਦਰ ਬਿੱਲਾ ਹਮੇਸ਼ਾ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ 'ਚ ਰਹਿੰਦੇ ਹਨ। ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ 'ਚ ਬਹੁਤ ਵਧੀਆ ਪਛਾਣ ਰੱਖਦੇ ਹਨ। ਕੁਲਵਿੰਦਰ ਬਿੱਲਾ ਦਾ ਨਾਂ ਪੰਜਾਬ ਅਜੋਕੇ ਗਾਇਕਾਂ 'ਚ ਆਉਂਦਾ ਹੈ। ਉਨ੍ਹਾਂ ਦੇ ਹਰੇਕ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ।

PunjabKesari

ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਕੁਲਵਿੰਦਰ ਬਿੱਲਾ ਨੇ ਪੰਜਾਬੀ ਲੁੱਕ 'ਚ ਆਪਣੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਕਈ ਅਜਿਹੀਆਂ ਤਸਵੀਰਾਂ ਸਾੰਝੀਆਂ ਕਰ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਕੁਲਵਿੰਦਰ ਬਿੱਲਾ ਦੇ ਪਰਿਵਾਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਕ ਤਸਵੀਰ ਉਦੋਂ ਦੀ ਹੈ, ਜਦੋਂ ਉਨ੍ਹਾਂ ਨੇ ਆਪਣੇ ਲਾਡਲੇ ਪੁੱਤਰ ਜਿੰਦ ਸਿੰਘ ਜੱਸੜ ਦੀ ਪਹਿਲੀ ਝਲਕ ਫੈਨਜ਼ ਨਾਲ ਸਾਂਝੀ ਕੀਤੀ ਸੀ। ਇਸ ਤੋਂ ਇਲਾਵਾ ਇਕ ਹੋਰ ਤਸਵੀਰ ਹੈ, ਜਿਸ 'ਚ ਉਹ ਆਪਣੀ ਪਤਨੀ, ਪੁੱਤਰ ਤੇ ਧੀ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਪਰਿਵਾਰ ਨਾਲ ਇਨ੍ਹਾਂ ਕਿਊਟ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰ 'ਤੇ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। 

PunjabKesari

ਦੱਸ ਦੇਈਏ ਕਿ ਪਿਛਲੇ ਸਾਲ ਯਾਨੀਕਿ 2023 'ਚ ਕੁਲਵਿੰਦਰ ਬਿੱਲਾ ਦੇ ਘਰ ਪੁੱਤਰ ਦਾ ਜਨਮ ਹੋਇਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਤਸਵੀਰ ਸ਼ੇਅਰ ਕਰ ਦਿੱਤੀ ਸੀ। ਕੁਲਵਿੰਦਰ ਬਿੱਲਾ ਨੇ ਆਪਣੇ ਨਵਜੰਮੇ ਪੁੱਤਰ ਦੇ ਚਿਹਰੇ ਦੇ ਨਾਲ ਉਸ ਦੇ ਨਾਂ ਦਾ ਵੀ ਖੁਲਾਸਾ ਕੀਤਾ ਸੀ। 

PunjabKesari

ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ਦੇ ਨਾਮੀ ਸਿਤਾਰਿਆਂ 'ਚੋਂ ਇੱਕ ਹਨ। ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਖੁਸ਼ੀਆਂ ਹੀ ਵੰਡੀਆਂ', 'ਪਲਾਜ਼ੋ', 'ਟਿੱਚ ਬੱਟਨ' , 'ਸੰਘਦੀ ਸੰਘਦੀ', 'ਪਲਾਜ਼ੋ 2' ਵਰਗੇ ਕਈ ਗੀਤ ਸ਼ਾਮਲ ਹਨ।

PunjabKesari

ਕੁਲਵਿੰਦਰ ਬਿੱਲਾ ਚੰਗੇ ਗਾਇਕ ਹੋਣ ਦੇ ਨਾਲ ਚੰਗੇ ਅਦਾਕਾਰ ਵੀ ਹਨ। ਕੁਲਵਿੰਦਰ ਬਿੱਲਾ ਨੇ ਕਈ ਪੰਜਾਬੀ ਫ਼ਿਲਮਾਂ ਜਿਵੇਂ ਕਿ 'ਕਲਾਕਾਰ', 'ਪ੍ਰਹੁਣਾ', 'ਨਿਸ਼ਾਨਾ', 'ਟੈਲੀਵਿਜ਼ਨ' ਤੇ 'ਚੱਲ ਜਿੰਦੀਏ' ਵਰਗੀ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਨਾਲ ਫੈਨਜ਼ ਦਾ ਦਿਲ ਜਿੱਤਿਆ ਹੈ। ਉਹ ਲਗਾਤਾਰ ਪੰਜਾਬੀ ਇੰਡਸਟਰੀ 'ਚ ਸਰਮਗਮ ਹਨ। 

PunjabKesari
 


author

sunita

Content Editor

Related News