ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਣਜੀਤ ਬਾਵਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

03/19/2021 12:26:11 PM

ਚੰਡੀਗੜ੍ਹ (ਬਿਊਰੋ) : ਪੰਜਾਬੀ ਪ੍ਰਸਿੱਧ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਪਹਿਲੇ ਦਿਨ ਤੋਂ ਕਿਸਾਨਾਂ ਦੇ ਅੰਦੋਲਨ ਨਾਲ ਖੜ੍ਹੇ ਹਨ। ਉਹ ਲਗਾਤਾਰ ਆਪਣੇ ਵੱਖ-ਵੱਖ ਤਰੀਕੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾ ਰਹੇ ਹਨ। ਉਥੇ ਹੀ ਬੀਤੀ ਰਾਤ ਰਣਜੀਤ ਬਾਵਾ ਅੰਮ੍ਰਿਤਸਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਬਾਣੀ ਦਾ ਆਨੰਦ ਮਾਣਿਆ।

ਦੱਸ ਦੇਈਏ ਕਿ ਰਣਜੀਤ ਬਾਵਾ ਵੱਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਵੀ ਕੀਤੀ।

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਦਿਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦਿਆਂ ਦੀਆਂ ਰਣਜੀਤ ਬਾਵਾ ਦੀਆਂ ਕਾਫ਼ੀ ਤਸਵੀਰਾਂ ਵਾਇਰਲ ਹੋ ਰਹੀਆਂ ਹਨ। 
ਦੱਸਣਯੋਗ ਹੈ ਕਿ ਰਣਜੀਤ ਬਾਵਾ ਪਿਛਲੇ ਦਿਨੀਂ ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਨਾ ਨੂੰ ਜਵਾਬ ਦੇਣ ਤੋਂ ਬਾਅਦ ਖ਼ੂਬ ਚਰਚਾ ਵਿੱਚ ਆਏ ਸਨ।

ਦੱਸਣਯੋਗ ਹੈ ਕਿ ਅਦਾਕਾਰ ਰਣਜੀਤ ਬਾਵਾ ਹੁਣ ਜੱਸੀ ਗਿੱਲ ਨਾਲ ਫ਼ਿਲਮ 'ਡੈਡੀ ਕੂਲ ਮੁੰਡੇ ਫੂਲ 2' 'ਚ ਨਜ਼ਰ ਆਉਣਗੇ। ਫ਼ਿਲਮ 'ਡੈਡੀ ਕੂਲ ਮੁੰਡੇ ਫੂਲ 2' ਦੀ ਰਿਲੀਜ਼ਿੰਗ ਡੇਟ ਦਾ ਐਲਾਨ ਹੋ ਗਿਆ ਹੈ। ਇਹ ਫ਼ਿਲਮ 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਇਸ ਫ਼ਿਲਮ 'ਚ ਰਣਜੀਤ ਬਾਵਾ, ਜੱਸੀ ਗਿੱਲ, ਜਸਵਿੰਦਰ ਭੱਲਾ ਤੇ ਤਾਨੀਆ ਅਹਿਮ ਕਿਰਦਾਰ 'ਚ ਨਜ਼ਰ ਆਉਣਗੇ।

sunita

This news is Content Editor sunita