ਗਾਇਕ ਸਰਬਜੀਤ ਚੀਮਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬਤ ਦੇ ਭਲੇ ਦੀ ਅਰਦਾਸ

01/25/2024 2:49:11 PM

ਐਂਟਰਟੇਨਮੈਂਟ ਡੈਸਕ - ਦਿੱਗਜ਼ ਗਾਇਕ ਸਰਬਜੀਤ ਚੀਮਾ ਸੱਭਿਆਚਾਰਕ ਗੀਤਾਂ ਲਈ ਕਾਫ਼ੀ ਮਸ਼ਹੂਰ ਹਨ। ਹਾਲ ਹੀ 'ਚ ਸਰਬਜੀਤ ਚੀਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ   ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਾਲ ਹੀ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਵੀ ਸਰਵਣ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਚੀਮਾ ਨੇ ਕਿਹਾ ਕਿ - ਮੈਨੂੰ ਗੁਰੂਘਰ ਆ ਕੇ ਬੇਹੱਦ ਸਕੂਨ ਅਤੇ ਸ਼ਾਂਤੀ ਮਿਲਦੀ ਹੈ। ਮੈਂ ਅਕਸਰ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ 'ਚ ਨਤਮਸਤਕ ਹੋਣ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਪਹੁੰਚਦਾ ਹਾਂ। ਇਨਸਾਨ ਰੱਬ ਦੇ ਚਰਨਾਂ ਨਾਲ ਜੁੜਿਆ ਰਹੇ ਇਸ ਤੋਂ ਚੰਗੀ ਗੱਲ ਹੋਰ ਕੋਈ ਨਹੀਂ ਹੋ ਸਕਦੀ।

ਦੱਸ ਦਈਏ ਕਿ ਗਾਇਕ ਸਰਬਜੀਤ ਚੀਮਾ ਬੀਤੇ ਲੰਮੇਂ ਤੋਂ ਇੰਡਸਟਰੀ ਤੋਂ ਦੂਰ ਰਹੇ ਹਨ, ਪਰ ਜਲਦ ਹੀ ਉਹ ਆਪਣੇ ਨਵੇਂ ਪ੍ਰੋਜੈਕਟਸ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਸਰਬਜੀਤ ਚੀਮਾ ਆਪਣੀਆਂ 2 ਫ਼ਿਲਮਾਂ ਦੀ ਸੂਟਿੰਗ ਪੂਰੀ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚੇ ਹਨ।  

ਦੱਸਣਯੋਗ ਹੈ ਕਿ ਸਰਬਜੀਤ ਚੀਮਾ ਨੇ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕਿਹਾ ਕਿ, ਨਸ਼ੇ ਦਾ ਮਾਮਲਾ ਮਹਿਜ਼ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਲਈ ਇੱਕ ਵੱਡਾ ਮਸਲਾ ਹੈ। ਪੰਜਾਬ ਦੇ ਨੌਜਵਾਨਾਂ ਬਾਰੇ ਬੋਲਦਿਆਂ ਚੀਮਾਂ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਗ਼ਲਤ ਸੰਗਤ ਮਿਲਦੀ ਹੈ ਤਾਂ ਹੀ ਕੋਈ ਨੌਜਵਾਨ ਮਾੜੇ ਰਾਹਾਂ 'ਤੇ ਜਾਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਚੰਗੇ ਪਾਸੇ ਮਿਹਨਤ ਕਰ ਰਹੇ ਹਨ ਅਤੇ ਉਹ ਸਫ਼ਲ ਵੀ ਹੋ ਰਹੇ ਹਨ। ਕਈ ਨੌਜਵਾਨ ਵਿਦੇਸ਼ਾਂ 'ਚ ਵੀ ਸੰਘਰਸ਼ ਕਰ ਰਹੇ ਹਨ ਅਤੇ ਸਾਨੂੰ ਚੰਗੇ ਕੰਮ ਕਰਨ ਵਾਲੇ ਨੌਜਵਾਨਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ, ਜੋ ਹੋਰ ਲੋਕ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਸਕਣ। 

ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਮਾਂ-ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਫੈਨਜ਼ ਦੀ ਝੋਲੀ 'ਚ ਪਾਏ ਹਨ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਹਨ। 

sunita

This news is Content Editor sunita