ਬਾਣੀ ਸੰਧੂ ਨੇ ਭਾਬੀ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

Wednesday, Oct 23, 2024 - 02:13 PM (IST)

ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਬਾਣੀ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਭਾਬੀ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਨਨਾਣ ਭਰਜਾਈ ਬਹੁਤ ਹੀ ਸੋਹਣੀਆਂ ਲੱਗ ਰਹੀਆਂ ਹਨ। ਬਾਣੀ ਸੰਧੂ ਆਪਣੀ ਭਾਬੀ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਹਿਨਾ ਖ਼ਾਨ ਦੀ ਪੋਸਟ ਵਾਇਰਲ, ਲਿਖਿਆ- 'ਆਖਰੀ ਦਿਨ...'

ਫੈਨਜ਼ ਨੇ ਵੀ ਇਸ 'ਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ। ਇਸ ਤੋਂ ਇਲਾਵਾ ਕੁਝ ਨੇ ਨਨਾਣ ਭਾਬੀ ਦੀ ਇਸ ਜੋੜੀ ਦੀ ਤਾਰੀਫ਼ ਕੀਤੀ ਹੈ। ਬੀਤੇ ਦਿਨੀਂ ਵੀ ਗਾਇਕਾ ਨੇ ਆਪਣੀ ਭਾਬੀ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ।

PunjabKesari

ਬਾਣੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਕੀਤੀ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - 'ਮੈਂ ਕਾਲਾ ਹਿਰਨ ਨਹੀਂ ਮਾਰਿਆ'

ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ 'ਚ ਵੀ ਪੈਰ ਰੱਖਿਆ ਅਤੇ ਆਪਣੀ ਅਦਾਕਾਰੀ ਦੀ ਸ਼ੁਰੂਆਤ 'ਮੈਡਲ' ਫ਼ਿਲਮ ਨਾਲ ਕੀਤੀ ਸੀ। ਉਸ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਸੀ। ਜਲਦ ਹੀ ਬਾਣੀ ਸੰਧੂ ਹੋਰ ਵੀ ਕਈ ਪ੍ਰੋਜੈਕਟਸ 'ਚ ਨਜ਼ਰ ਆਉਣ ਵਾਲੀ ਹੈ।  

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


sunita

Content Editor

Related News