ਗਾਇਕਾ ਬਾਨੀ ਸੰਧੂ ਨੇ ਆਪਣੀ ਮਾਂ ਤੇ ਭਾਬੀ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ

01/01/2024 1:39:15 PM

ਐਂਟਰਟੇਨਮੈਂਟ ਡੈਸਕ (ਬਿਊਰੋ) - ਪੰਜਾਬੀ ਗਾਇਕਾ ਬਾਨੀ ਸੰਧੂ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਬਾਨੀ ਸੰਧੂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਬਾਨੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਮਾਂ ਅਤੇ ਭਾਬੀ ਨਾਲ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ- ਮਾਂ ਅਤੇ ਭਾਬੀ। ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਬਾਨੀ ਸੰਧੂ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਗਾਇਕਾਂ 'ਚੋਂ ਇੱਕ ਹੈ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ। ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੀ ਹੈ। ਬਾਨੀ ਸੰਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਹੀ ਕੀਤੀ ਸੀ। 

ਦੱਸਣਯੋਗ ਹੈ ਕਿ ਬਾਨੀ ਸੰਧੂ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਗਾਇਕੀ ਮਗਰੋਂ ਉਸ ਨੇ ਅਦਾਕਾਰੀ ਦੇ ਖੇਤਰ ‘ਚ ਕਿਸਮਤ ਅਜ਼ਮਾਈ ਅਤੇ 'ਮੈਡਲ' ਫ਼ਿਲਮ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ। ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਗਿਆ।  

ਇਹ ਖ਼ਬਰ ਵੀ ਪੜ੍ਹੋ : ਕੋਲੰਬੀਆ ’ਚ ਬਣੀ ਸ਼ਕੀਰਾ ਦੀ 21 ਫੁੱਟ ਉੱਚੀ ਖ਼ੂਬਸੂਰਤ ਮੂਰਤੀ ਪਰ ਹੋ ਗਈ ਇਕ ਵੱਡੀ ਗਲਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 

sunita

This news is Content Editor sunita