ਅਨਮੋਲ ਗਗਨ ਮਾਨ ਦੀ ਹੋਵੇਗੀ ਸਿਆਸਤ 'ਚ ਐਂਟਰੀ, ਅੱਜ ਫੜ੍ਹੇਗੀ 'ਆਪ' ਦਾ ਝਾੜੂ

7/13/2020 10:18:53 AM

ਜਲੰਧਰ (ਵੈੱਬ ਡੈਸਕ) — ਹਰ ਮੁੱਦੇ 'ਤੇ ਬੇਬਾਕ ਹੋ ਕੇ ਬੋਲਣ ਵਾਲੀ ਪ੍ਰਸਿੱਧ ਗਾਇਕਾ ਅਨਮੋਲ ਗਗਨ ਮਾਨ ਅੱਜ 'ਆਮ ਆਦਮੀ ਪਾਰਟੀ' ਨੂੰ ਜੁਆਇਨ ਕਰ ਰਹੀ ਹੈ। ਇਸ ਗੱਲ ਦੀ ਪੁਸ਼ਟੀ ਅਨਮੋਲ ਦੀ ਮੈਨੇਜਰ ਨੇ ਕੀਤੀ ਹੈ। ਇਸ ਤੋਂ ਇਲਾਵਾ ਬਲਦੇਵ ਸਿੰਘ ਜੈਤੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ, 'ਅੱਜ ਮੈਨੂੰ ਬਹੁਤ ਖੁਸ਼ੀ ਹੋਈ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੀ ਹੈ। ਪਿਛਲੇ ਜੂਨ ਮਹੀਨੇ ਵਿੱਚ ਹੀ ਮੈਂ ਇਨ੍ਹਾਂ ਦੇ ਘਰ ਇਨਾਂ ਦੇ ਪਿਤਾ ਜੋਧਾ ਸਿੰਘ ਮਾਨ ਜੀ ਦੇ ਸੱਦੇ ਤੇ ਮੋਹਾਲੀ ਵਿਖੇ ਗਿਆ ਸੀ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਲੱਗਭਗ ਦੋ ਘੰਟੇ ਗੱਲਬਾਤ ਹੋਈ। ਅਨਮੋਲ ਗਗਨ ਮਾਨ ਕਾਫ਼ੀ ਪ੍ਰਭਾਵਿਤ ਹੋਈ। ਮੈਂ ਦਿੱਲੀ ਤੱਕ ਵੀ ਗੱਲ ਪਹੁੰਚਾ ਦਿੱਤੀ ਸੀ। ਅਖੀਰ 'ਚ ਉਨ੍ਹਾਂ ਕਿਹਾ ਕਿ ਪਾਰਟੀ 'ਚ ਲਿਆਉਣ ਦਾ ਤੁਹਾਡਾ ਯੋਗਦਾਨ ਵੱਧ ਹੋਵੇਗਾ।'

ਦੱਸ ਦਈਏ ਕਿ ਅਨਮੋਲ ਗਗਨ ਮਾਨ ਹਮੇਸ਼ਾ ਹੀ ਆਪਣੇ ਗੀਤਾਂ ਰਾਹੀਂ ਕਿਸੇ ਨਾ ਕਿਸੇ ਮੁੱਦੇ 'ਤੇ ਗੱਲ ਜ਼ਰੂਰ ਕਰਦੀ ਹੈ। ਇਸ ਤੋਂ ਇਲਾਵਾ ਉਹ ਬਿਨਾਂ ਡਰੇ ਹਰ ਮੁੱਦੇ 'ਤੇ ਬੇਬਾਕੀ ਨਾਲ ਬੋਲਦੀ ਤੇ ਆਪਣਾ ਪੱਖ ਰੱਖਦੀ ਹੈ। ਭਾਵੇਂ ਉਹ ਮੁੱਦਾ ਸਿਆਸਤ ਨਾਲ ਹੀ ਕਿਉਂ ਨਾ ਜੁੜਿਆ ਹੋਵੇ।
PunjabKesari

ਦੱਸਣਯੋਗ ਹੈ ਕਿ ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਕੋਈ ਸੈਲੇਬ੍ਰਿਟੀ ਸਿਆਸਤ 'ਚ ਕਦਮ ਰੱਖ ਰਿਹਾ ਹੋਵੇ। ਇਸ ਤੋਂ ਪਹਿਲਾਂ ਵੀ ਸੰਨੀ ਦਿਓਲ, ਇਰਫ਼ਾਨ ਪਠਾਨ ਤੇ ਹੰਸ ਰਾਜ ਹੰਸ ਵਰਗੇ ਕਈ ਨਾਂ ਸਿਆਸਤ ਨਾਲ ਜੁੜ ਚੁੱਕੇ ਹਨ।


sunita

Content Editor sunita