ਗਾਇਕ ਅਰਜਨ ਢਿੱਲੋਂ ਨੇ ਸ੍ਰੀ ਅਨੰਦਪੁਰ ਸਾਹਿਬ ''ਚ ਗੁਰਦੁਆਰਾ ਸ਼ਹੀਦੀ ਬਾਗ਼ ਟੇਕਿਆ ਮੱਥਾ
Wednesday, Jan 10, 2024 - 05:47 PM (IST)
ਐਂਟਰਟੇਨਮੈਂਟ ਡੈਸਕ : ਹਾਲ ਹੀ 'ਚ ਪੰਜਾਬੀ ਗਾਇਕ ਤੇ ਗੀਤਕਾਰ ਅਰਜਨ ਢਿੱਲੋ ਆਪਣੀ ਟੀਮ ਨਾਲ ਸ੍ਰੀ ਅਨੰਦਪੁਰ ਸਾਹਿਬ 'ਚ ਪਹੁੰਚੇ, ਜਿਥੇ ਉਨ੍ਹਾਂ ਨੇ ਗੁਰਦੁਆਰਾ ਸ਼ਹੀਦੀ ਬਾਗ਼ ਵਿਖੇ ਮੱਥਾ ਟੇਕਿਆ। ਇਸ ਦੌਰਾਨ ਅਰਜਨ ਢਿੱਲੋਂ ਨੇ ਗੁਰੂਘਰ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਅਰਜਨ ਢਿੱਲੋਂ ਦੀਆਂ ਦੋ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਅਰਜਨ ਢਿੱਲੋ ਆਪਣੀ ਬੇਬਾਕ ਗਾਇਕੀ ਲਈ ਜਾਣੇ ਜਾਂਦੇ ਹਨ। ਅਰਜਨ ਢਿੱਲੋਂ ਦਾ ਜਨਮ ਪਿੰਡ ਭਦੌੜ, ਜ਼ਿਲ੍ਹਾ ਬਰਨਾਲਾ ਵਿਖੇ 14 ਦਸੰਬਰ 1995 ਨੂੰ ਹੋਇਆ ਹੈ। ਗਾਇਕ ਨੇ ਆਪਣੇ ਪਿੰਡ ਤੋਂ ਆਪਣੀ ਮੁੱਢਲੀ ਸਿੱਖਿਆ ਹਾਸਲ ਕੀਤੀ। ਅਰਜਨ ਢਿੱਲੋਂ ਨੂੰ ਬਚਪਨ ਤੋਂ ਗਾਉਣ ਦਾ ਸ਼ੌਕ ਸੀ, ਜਿਸ ਦੇ ਚੱਲਦੇ ਉਨ੍ਹਾਂ ਨੇ ਗਾਇਕੀ ਨੂੰ ਆਪਣੇ ਕਰੀਅਰ ਵਜੋਂ ਚੁਣਿਆ। ਅਰਜਨ ਢਿੱਲੋਂ ਨੇ ਨਿਮਰਤ ਖਹਿਰਾ ਨਾਲ ਗਾਏ ਗੀਤ 'ਸੂਟ ਲੈ ਲੈ ਮੈਂ ਨਾਂ ਰੱਜਦੀ' ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ। ਇਹ ਗੀਤ ਕਾਫੀ ਹਿੱਟ ਹੋਇਆ ਤੇ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਗੀਤ ਦੀ ਕਾਮਯਾਬੀ ਮਗਰੋਂ ਅਰਜਨ ਢਿੱਲੋਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ।
ਦੱਸਣਯੋਗ ਹੈ ਕਿ ਅਰਜਨ ਢਿੱਲੋਂ ਇੱਕ ਚੰਗੇ ਗਾਇਕ ਹੀ ਨਹੀਂ ਸਗੋਂ ਇੱਕ ਚੰਗੇ ਗੀਤਕਾਰ ਵੀ ਹਨ। ਅਰਜਨ ਢਿੱਲੋਂ ਦੇ ਲਿਖੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ 'ਚ 'ਟੌਹਰ', 'ਸੁਣ ਸੋਹਣੀਆ', 'ਖੱਤ', 'ਲਹਿੰਗਾ' ਤੇ ਨਿਮਰਤ ਖਹਿਰਾ ਵੱਲੋਂ ਗਾਇਆ ਇੱਕ ਲਾਈਵ ਗੀਤ 'ਚੰਨਾਂ ਤੈਨੂੰ ਕਹੀ ਜਾਣੀ ਆ' ਆਦਿ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।