ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ
Tuesday, Sep 03, 2024 - 04:25 PM (IST)
ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦੀ ਰਿਲੀਜ਼ਿੰਗ ਡੇਟ ਟਾਲ ਦਿੱਤੀ ਗਈ ਹੈ। ਹੁਣ ਇਹ ਫ਼ਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ, ਜਿਸ 'ਤੇ ਹੁਣ ਕੰਗਨਾ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਫ਼ਿਲਮ ਦੇ ਨਾਲ-ਨਾਲ ਅਦਾਕਾਰਾ ਆਪਣੇ ਬਿਆਨਾਂ ਨੂੰ ਲੈ ਕੇ ਵੀ ਸਭ ਦੇ ਨਿਸ਼ਾਨੇ 'ਤੇ ਬਣੀ ਹੋਈ ਹੈ। ਭਾਜਪਾ ਸੰਸਦ ਕੰਗਨਾ ਰਣੌਤ ਨੇ ਹਾਲ ਹੀ 'ਚ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਸੀ ਕਿ, ''ਜੇਕਰ ਦੇਸ਼ 'ਚ ਮਜ਼ਬੂਤ ਲੀਡਰਸ਼ਿਪ ਨਾ ਹੁੰਦੀ ਤਾਂ ਭਾਰਤ 'ਚ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਹੋ ਸਕਦੀ ਸੀ। ਕਿਸਾਨਾਂ ਦੇ ਧਰਨੇ ਦੌਰਾਨ ਲਾਸ਼ਾਂ ਲਟਕ ਰਹੀਆਂ ਸਨ ਅਤੇ ਬਲਾਤਕਾਰ ਹੋ ਰਹੇ ਸਨ।''
ਇਹ ਖ਼ਬਰ ਵੀ ਪੜ੍ਹੋ - ਸਟੇਜ 'ਤੇ ਪਰਫਾਰਮ ਕਰਦਿਆਂ ਮਸ਼ਹੂਰ ਰੈਪਰ ਦੀ ਨਿਕਲੀ ਜਾਨ
ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਕੰਗਨਾ ਰਣੌਤ ਦੇ ਬਿਆਨ 'ਤੇ ਰਿਐਕਸ਼ਨ ਦਿੱਤਾ ਹੈ। ਦਰਅਸਲ ਹਾਲ ਹੀ 'ਚ ਬੱਬੂ ਮਾਨ ਨੇ ਆਪਣੀ ਆਉਣ ਵਾਲੀ ਫ਼ਿਲਮ 'ਸੱਚਾ ਸੂਰਮਾ' ਨੂੰ ਲੈ ਕੇ ਪ੍ਰੈੱਸ ਕਾਨਫਰਸ ਕੀਤੀ। ਇਸ ਦੌਰਾਨ ਗਾਇਕ ਨੇ ਕਿਹਾ ਕਿ ਕਦੇ ਵੀ ਕਿਸੇ ਦੀ ਬੁਰਾਈ ਨਹੀਂ ਕਰਨੀ ਚਾਹੀਦੀ ਹੈ। ਤੁਹਾਡਾ ਵਿਚਾਰ ਇੰਨਾ ਵੱਡਾ ਹੋਣਾ ਚਾਹੀਦਾ ਹੈ ਕਿ ਸਾਹਮਣੇ ਵਾਲੇ ਦੀ ਬੁਰਾਈ ਛੋਟੀ ਪੈ ਜਾਵੇ। ਮੈਂ ਪੰਜਾਬੀਅਤ ਨੂੰ ਪਿਆਰ ਕਰਦਾ ਹਾਂ। ਬੱਬੂ ਮਾਨ ਨੇ ਅੱਗੇ ਕਿਹਾ ਮੈਨੂੰ 100 ਗਾਲਾਂ ਕੱਢ ਲਵੋ, ਮੈਨੂੰ ਟ੍ਰੋਲ ਵੀ ਕਰ ਲਵੋ, ਮੈਨੂੰ ਕੋਈ ਫਰਕ ਨਹੀਂ ਪੈਦਾ, ਮੈਂ ਪੰਜਾਬੀ ਹਾਂ। ਮੈਨੂੰ ਇਹ ਸਫਾਈ ਦੇਣ ਦੀ ਲੋੜ ਨਹੀਂ ਹੈ। ਸਾਨੂੰ ਕਿਸੇ ਦੀ ਗੱਲ ਹੀ ਨਹੀਂ ਕਰਨੀ ਚਾਹੀਦੀ ਹੈ, ਜੇਕਰ ਗੱਲ ਕਰੋਗੇ ਤਾਂ ਉਹ ਹੀ ਅੱਗੇ ਵੱਧੇਗੀ। ਸਾਡਾ ਵਿਚਾਰ ਹੈ ਅਸੀਂ ਕਿਸਾਨੀ ਨੂੰ ਪਿਆਰ ਕਰਦੇ ਹਾਂ, ਅਸੀਂ ਕਿਸੇ ਦੀ ਗੱਲ ਹੀ ਨਹੀਂ ਕਰਨੀ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ
ਦੱਸਣਯੋਗ ਹੈ ਕਿ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵਿਵਾਦ ਉਦੋਂ ਸ਼ੁਰੂ ਹੋਇਆ, ਜਦੋਂ ਕੁਝ ਹਫ਼ਤੇ ਪਹਿਲਾਂ 'ਐਮਰਜੈਂਸੀ' ਦਾ ਟਰੇਲਰ ਰਿਲੀਜ਼ ਹੋਇਆ ਸੀ। ਇਸ 'ਚ ਖਾਲਿਸਤਾਨੀ ਆਗੂ ਜਰਨੈਲ ਸਿੰਘ ਭਿੰਡਰਾਂਵਾਲੇ ਵੱਲੋਂ ਵੱਖਰੇ ਸਿੱਖ ਰਾਜ ਲਈ ਇੰਦਰਾ ਗਾਂਧੀ ਦੀ ਪਾਰਟੀ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਨਾਰਾਜ਼ ਹੋ ਕੇ ਦਿੱਲੀ 'ਚ ਸ਼੍ਰੋਮਣੀ ਅਕਾਲੀ ਦਲ ਨੇ ਸੀ. ਬੀ. ਐੱਫ. ਸੀ. ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਇਸ ਫ਼ਿਲਮ 'ਚ ਸਿੱਖਾਂ ਦੇ ਚਿੱਤਰਣ ਕਾਰਨ ਇਸ ਨੂੰ ਰੋਕਣ ਲਈ ਕਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।