ਬੱਬੂ ਮਾਨ ਨੇ ਮੁੜ ਕਿਸਾਨਾਂ ਲਈ ਰੱਖੀ ਇਹ ਮੰਗ, ਸੋਸ਼ਲ ਮੀਡੀਆ ''ਤੇ ਸਾਂਝੀ ਕੀਤੀ ਪੋਸਟ

Saturday, Dec 18, 2021 - 12:55 PM (IST)

ਬੱਬੂ ਮਾਨ ਨੇ ਮੁੜ ਕਿਸਾਨਾਂ ਲਈ ਰੱਖੀ ਇਹ ਮੰਗ, ਸੋਸ਼ਲ ਮੀਡੀਆ ''ਤੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਕਿਸੇ ਨਾ ਕਿਸੇ ਮੁੱਦੇ  'ਤੇ ਆਪਣੇ ਵਿਚਾਰ ਫੈਨਜ਼ ਨਾਲ ਸਾਂਝੇ ਕਰਦੇ ਰਹਿੰਦੇ ਹਨ। ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਮੁੜ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ  'ਚ ਪੋਸਟ ਪਾਈ ਹੈ। ਬੱਬੂ ਮਾਨ ਨੇ ਆਪਣੀ ਇਸ ਇੰਸਟਾਗ੍ਰਾਮ ਪੋਸਟ 'ਚ ਬੰਦੀ ਸਿੰਘਾਂ ਦੀ ਗੱਲ ਕੀਤੀ ਹੈ। ਬੱਬੂ ਮਾਨ ਨੇ ਆਪਣੀ ਪੋਸਟ 'ਚ ਲਿਖਿਆ, "ਜਦੋਂ ਵੀ ਨੇਤਾ ਪਿੰਡ  'ਚ ਆਉਂਦਾ, ਤੁਸੀਂ ਵੀ ਕਿਹਾ ਕਰੋ। ਬੰਦੀ ਸਿੰਘ ਜੋ ਜੇਲ੍ਹਾਂ 'ਚ ਬੰਦ ਨੇ ਉਨ੍ਹਾਂ ਨੂੰ ਰਿਹਾ ਕਰੋ। ਤੁਸੀਂ ਤਾਂ ਵਾਰੀ-ਵਾਰੀ ਸਰਕਾਰ ਬਣਾ ਲਈ, ਉਨ੍ਹਾਂ ਦਾ ਕੀ ਜਿਨ੍ਹਾਂ ਦੀ ਜਵਾਨੀ ਖਾ ਲਈ ਐ। ਬੇਈਮਾਨ!"

PunjabKesari

ਦੱਸ ਦਈਏ ਕਿ ਬੱਬੂ ਮਾਨ ਦੀ ਇਹ ਪੋਸਟ ਕਿਸਾਨਾਂ ਦੇ ਪ੍ਰਤੀ ਉਨ੍ਹਾਂ ਦੇ ਫ਼ਿਕਰ ਨੂੰ ਦਰਸਾਉਂਦੀ ਹੈ। ਇਥੇ ਬੱਬੂ ਮਾਨ ਕਿਸਾਨ ਅੰਦੋਲਨ ਦੌਰਾਨ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੰਘਾਂ ਦੀ ਰਿਹਾਈ ਦੀ ਗੱਲ ਕਹਿ ਰਹੇ ਹਨ। ਜਦੋਂ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰਾਂ 'ਤੇ ਬੈਠੇ ਸਨ, ਉਸ ਸਮੇਂ ਬੱਬੂ ਮਾਨ, ਹਰਭਜਨ ਮਾਨ, ਕੰਵਰ ਗਰੇਵਾਲ, ਹਰਫ ਚੀਮਾ, ਸੋਨੀਆ ਮਾਨ ਸਣੇ ਕਈ ਪੰਜਾਬੀ ਗਾਇਕਾਂ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਬੱਬੂ ਮਾਨ ਵੀ ਕਈ ਵਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਪਹੁੰਚੇ ਸਨ। 

 
 
 
 
 
 
 
 
 
 
 
 
 
 
 

A post shared by Babbu Maan (@babbumaaninsta)

ਦੱਸਣਯੋਗ ਹੈ ਕਿ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨਾ ਪ੍ਰਦਰਸ਼ਨ ਖ਼ਤਮ ਕਰਦੇ ਹੋਏ ਮੋਰਚਾ ਫਤਿਹ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਘਰਾਂ ਨੂੰ ਚਾਲੇ ਪਾ ਲਏ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਸਾਡੇ ਨਾਲ ਕੁਮੈਂਟ ਬਾਕਸ ਰਾਹੀਂ ਜ਼ਰੂਰ ਸਾਂਝੀ ਕਰੋ।


author

sunita

Content Editor

Related News