ਗਾਇਕ ਬੱਬੂ ਮਾਨ ਦੇ ਪਿੰਡ ਆਇਆ ਹੜ੍ਹ, ਵੀਡੀਓ ਸਾਂਝੀ ਕਰ ਦਿਖਾਏ ਮਾੜੇ ਹਾਲਾਤ

Saturday, Jul 22, 2023 - 12:22 PM (IST)

ਗਾਇਕ ਬੱਬੂ ਮਾਨ ਦੇ ਪਿੰਡ ਆਇਆ ਹੜ੍ਹ, ਵੀਡੀਓ ਸਾਂਝੀ ਕਰ ਦਿਖਾਏ ਮਾੜੇ ਹਾਲਾਤ

ਜਲੰਧਰ (ਬਿਊਰੋ) - ਇਨ੍ਹੀਂ ਦਿਨੀਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਪੰਜਾਬ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਨਦੀਆਂ-ਦਰਿਆਵਾਂ 'ਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ 'ਚ ਹੜ੍ਹ ਆਇਆ ਹੋਇਆ ਹੈ। ਹੜ੍ਹਾਂ ਕਾਰਨ ਕਿਸਾਨਾਂ ਦੀਆਂ ਖੇਤਾਂ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਉਥੇ ਹੀ ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਬੱਬੂ ਮਾਨ ਆਪਣੇ ਪਿੰਡ 'ਚ ਆਏ ਹੜ੍ਹ ਨੂੰ ਦਿਖਾ ਰਿਹਾ ਹੈ ਕਿ ਕਿਵੇਂ ਉਨ੍ਹਾਂ ਦੇ ਘਰ 'ਚ ਪਾਣੀ ਹੀ ਪਾਣੀ ਹੋਇਆ ਪਿਆ ਹੈ। ਲਗਾਤਾਰ ਤੇਜ਼ ਮੀਂਹ ਕਾਰਨ ਉਨ੍ਹਾਂ ਦੇ ਇਲਾਕੇ ਦੀ ਸਥਿਤੀ ਖ਼ਤਰਨਾਕ ਬਣੀ ਹੋਈ ਹੈ। 

ਦੱਸ ਦਈਏ ਕਿ ਇਸ ਵੀਡੀਓ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਕਹਿੰਦੇ ਹਨ ਕਿ 'ਹਰ ਤਰਫ ਪਾਣੀ ਹੀ ਪਾਣੀ ਹੈ, ਰੁਕ ਜਾਏ ਤੋ ਸੈਲਾਬ ਹੈ, ਚਲ ਜਾਏ ਤੋ ਰਵਾਨੀ ਹੈ।' 

PunjabKesari

ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਮੀਂਹ ਕਾਰਨ ਹੜ੍ਹ ਆ ਚੁੱਕੇ ਹਨ, ਜਿਸ ਕਾਰਨ ਕਈ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਹਜ਼ਾਰਾਂ ਏਕੜ ‘ਚ ਖੜੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। 

PunjabKesari

 

PunjabKesari


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

sunita

Content Editor

Related News