ਬੱਬੂ ਮਾਨ ਦੀ ਇਸ ਹਰਕਤ ''ਤੇ ਅਕਸਰ ਭੜਕਦੇ ਸਨ ਪਿਤਾ

Thursday, Oct 03, 2024 - 05:02 PM (IST)

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਦੇ ਚਲਦਿਆਂ ਪਿਛਲੇ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰਦੇ ਆ ਰਹੇ ਹਨ। ਉਹ ਆਪਣੇ ਗੀਤਾਂ ਰਾਹੀਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਲਗਾਤਾਰ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਕਲਾਕਾਰ ਨੂੰ ਇਸ ਮੁਕਾਮ 'ਤੇ ਪੁੱਜਣ ਲਈ ਸਖ਼ਤ ਸੰਘਰਸ਼ ਕਰਨਾ ਪਿਆ ਸੀ ਅਤੇ ਅੱਜ ਉਹ ਹਰ ਕਿਸੇ ਦੇ ਦਿਲ 'ਚ ਵੱਖਰੀ ਥਾਂ ਬਣਾ ਚੁੱਕੇ ਹਨ। ਇਸ ਮੁਕਾਮ ਨੂੰ ਹਾਸਲ ਕਰਨ ਲਈ ਬੱਬੂ ਮਾਨ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। 

ਇਹ ਖ਼ਬਰ ਵੀ ਪੜ੍ਹੋ ਕੰਗਨਾ ਦੇ ਬਿਆਨ 'ਤੇ ਮੁੜ ਗਰਮਾਈ ਪੰਜਾਬ ਦੀ ਸਿਆਸਤ, ਕਰ ਰਹੇ ਅਜਿਹੀ ਮੰਗ

ਘਰਦਿਆਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਦਰਅਸਲ, ਬੱਬੂ ਮਾਨ ਨੂੰ ਇਸ ਖੇਤਰ 'ਚ ਆਉਣ ਲਈ ਘਰਦਿਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਸ ਦਾ ਖੁਲਾਸਾ ਖੁਦ ਪੰਜਾਬੀ ਕਲਾਕਾਰ ਵੱਲੋਂ ਆਪਣੇ ਇੱਕ ਇੰਟਰਵਿਊ 'ਚ ਕੀਤਾ ਗਿਆ ਹੈ। ਬੱਬੂ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਮਾਤਾ ਜੀ ਚਾਹੁੰਦੇ ਸਨ ਕਿ ਬੱਬੂ ਮਾਨ ਕੋਈ ਅਫਸਰ ਬਣਨ ਜਦੋਂਕਿ ਪਿਤਾ ਜੀ ਚਾਹੁੰਦੇ ਸਨ ਕਿ ਉਹ ਆਪਣਾ ਟਰਾਂਸਪੋਰਟ ਦਾ ਕੰਮ ਕਰਨ ਪਰ ਬੱਬੂ ਮਾਨ ਨੇ ਘਰਦਿਆਂ ਦੀ ਮਰਜ਼ੀ ਦੇ ਵਿਰੁੱਧ ਜਾ ਗਾਇਕੀ ਦੇ ਖੇਤਰ 'ਚ ਕਦਮ ਰੱਖਿਆ। ਇਸੇ ਖੇਤਰ 'ਚ ਆਪਣਾ ਕਰੀਅਰ ਬਣਾਉਣ ਦੇ ਚਾਹਵਾਨ ਬੱਬੂ ਮਾਨ ਨੇ ਆਪਣੀ ਜ਼ਿੱਦ ਨੂੰ ਪੂਰਾ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!

ਮਾਮੇ ਨੇ ਬੱਬੂ ਮਾਨ ਕੀਤੀ ਸਪੋਟ
ਦੱਸ ਦੇਈਏ ਕਿ ਇਸ ਦੌਰਾਨ ਬੱਬੂ ਮਾਨ ਦੇ ਮਾਮਾ ਜੀ ਉਨ੍ਹਾਂ ਨੂੰ ਸਪੋਟ ਕਰਦੇ ਸਨ ਅਤੇ ਮਾਮਾ ਜੀ ਦੇ ਦਿੱਤੇ ਪੈਸਿਆਂ ਨਾਲ ਹੀ ਉਹ ਗਾਇਕੀ ‘ਚ ਇਸਤੇਮਾਲ ਕੀਤੇ ਜਾਣ ਵਾਲੇ ਸਾਜ਼ੋ ਸਮਾਨ ਖਰੀਦਦੇ ਸਨ। ਇਸ ਤੋਂ ਬਾਅਦ ਉਨ੍ਹਾਂ ਗਾਇਕੀ ਦੇ ਖੇਤਰ 'ਚ ਆਪਣੇ ਕਦਮ ਜਮਾਉਣ ਲਈ ਜੀ-ਤੋੜ ਮਿਹਨਤ ਕੀਤੀ।

ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ

ਬੱਬੂ ਮਾਨ ਤੋਂ ਨਾਰਾਜ਼ ਰਹਿੰਦੇ ਸੀ ਪਿਤਾ 
ਬੱਬੂ ਮਾਨ ਨੂੰ ਆਪਣੇ ਪਿਤਾ ਦੀ ਨਫ਼ਰਤ ਦਾ ਸਾਹਮਣਾ ਕਰਨਾ ਪਿਆ। ਅਕਸਰ ਉਨ੍ਹਾਂ ਦੇ ਪਿਤਾ ਜੀ ਉਨ੍ਹਾਂ ਨਾਲ ਨਰਾਜ਼ ਰਹਿੰਦੇ ਸਨ, ਜਦੋਂ ਵੀ ਉਹ ਉਨ੍ਹਾਂ ਦੇ ਸਾਜ਼ ਦੇਖਦੇ ਤਾਂ ਭੜਕ ਜਾਂਦੇ ਸਨ। ਜਦੋਂ ਕਦੇ ਬੱਬੂ ਮਾਨ ਦਾ ਗਾਇਕੀ ‘ਚ ਰੁੱਚੀ ਰੱਖਣ ਵਾਲਾ ਦੋਸਤ ਉਨ੍ਹਾਂ ਦੇ ਘਰ ਆ ਜਾਂਦਾ ਸੀ ਤਾਂ ਬੱਬੂ ਮਾਨ ਆਪਣੇ ਸਾਜ਼ ਛੁਪਾ ਲੈਂਦੇ ਸਨ। ਅੱਜ ਉਹ ਆਪਣੀ ਜ਼ਿੱਦ ਨੂੰ ਪੂਰਾ ਕਰ ਗਾਇਕੀ ਦੇ ਖੇਤਰ 'ਚ ਵੱਖਰਾ ਮੁਕਾਮ ਹਾਸਲ ਕਰ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News