ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ (ਵੀਡੀਓ)
Tuesday, Jul 26, 2022 - 08:18 PM (IST)

ਚੰਡੀਗੜ੍ਹ : ‘ਸਫਰੀ ਬੁਆਏਜ਼’ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫਰੀ ਦਾ ਇੰਗਲੈਂਡ ’ਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ। ਇਸ ਤੋਂ ਬਾਅਦ ਉਹ ਕੋਮਾ ’ਚ ਚਲੇ ਗਏ ਸਨ। ਕੋਮਾ ’ਚੋਂ ਬਾਹਰ ਆਉਣ ਤੋਂ ਬਾਅਦ ਉਹ ਠੀਕ ਹੋ ਗਏ ਸਨ ਪਰ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : ਸਿੱਖ ਨੌਜਵਾਨ ਦਾ ਕੜਾ ਉਤਰਵਾਉਣ ਦਾ ਮਾਮਲਾ ਗਰਮਾਇਆ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਇਹ ਮੰਗ
ਬਲਵਿੰਦਰ ਸਫਰੀ ਦਾ 'ਨੀ ਤੂੰ ਅੰਬਰਾਂ ਤੋਂ ਆਈ ਹੋਈ ਹੂਰ ਸੋਹਣੀਏ' ਗੀਤ ਬਹੁਤ ਮਕਬੂਲ ਹੋਇਆ ਸੀ।