ਪ੍ਰਸਿੱਧ ਗਾਇਕ ਬਲਵਿੰਦਰ ਸਫ਼ਰੀ ਦੀ ਮੌਤ ਤੋਂ 28 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ (ਵੀਡੀਓ)

Thursday, Aug 25, 2022 - 11:20 AM (IST)

ਪ੍ਰਸਿੱਧ ਗਾਇਕ ਬਲਵਿੰਦਰ ਸਫ਼ਰੀ ਦੀ ਮੌਤ ਤੋਂ 28 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ (ਵੀਡੀਓ)

ਜਲੰਧਰ (ਬਿਊਰੋ) : ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਦਿਹਾਂਤ ਨੂੰ ਲਗਭਗ 1 ਮਹੀਨਾ ਹੋ ਚਲਾ ਹੈ। ਮੌਤ ਤੋਂ 28 ਦਿਨਾਂ ਬਾਅਦ ਬਲਵਿੰਦਰ ਸਫ਼ਰੀ ਦਾ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦਈਏ ਕਿ ਬਲਵਿੰਦਰ ਸਫ਼ਰੀ 28 ਜੁਲਾਈ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਸਨ ਪਰ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ ਸੀ। ਹਲਾਂਕਿ ਹੁਣ ਸਫ਼ਰੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ, ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਉਨ੍ਹਾਂ ਨੂੰ ਸਨਮਾਨ ਸਹਿਤ ਰਥ ਉੱਪਰ ਆਖ਼ਰੀ ਯਾਤਰਾ ਕੱਢੀ ਜਾ ਰਹੀ ਹੈ। ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬਲਵਿੰਦਰ ਸਫ਼ਰੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ ।

PunjabKesari

ਦੱਸ ਦਈਏ ਕਿ ਬਲਵਿੰਦਰ ਸਫ਼ਰੀ ਕੁਝ ਸਮਾਂ ਪਹਿਲਾਂ ਹਸਪਤਾਲ ਵਿਚ ਭਰਤੀ ਸਨ ਅਤੇ ਕੋਮਾ ਵਿਚ ਚਲੇ ਗਏ ਸਨ ਪਰ ਉਹ ਹੋਸ਼ ਵਿਚ ਆ ਗਏ ਸਨ। ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਘਰ ਵੀ ਲਿਜਾਇਆ ਗਿਆ ਸੀ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ।

 
 
 
 
 
 
 
 
 
 
 
 
 
 
 

A post shared by BritAsia TV (@britasiatv)

ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਸਫ਼ਰੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਸਨ।‘ਅੰਬਰਾਂ ਤੋਂ ਆਈ ਹੋਈ ਹੂਰ’ਉਨ੍ਹਾਂ ਦਾ ਸਭ ਤੋਂ ਹਿੱਟ ਗੀਤ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ । ਅੱਜ ਵੀ ਉਨ੍ਹਾਂ ਦੇ ਵੱਲੋਂ ਪੰਜਾਬੀ ਇੰਡਸਟਰੀ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News