ਭਿਆਨਕ ਸੜਕ ਹਾਦਸੇ 'ਚ 2 ਕਲਾਕਾਰਾਂ ਦੀ ਦਰਦਨਾਕ ਮੌਤ
Monday, Oct 07, 2024 - 10:40 AM (IST)
ਐਂਟਰਟੇਨਮੈਂਟ ਡੈਸਕ : ਬੀਤੇ ਦਿਨੀਂ ਪੰਜਾਬ 'ਚ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ਹੂਰ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਟੈਂਪੂ-ਟਰੈਵਲ ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਬਾਗਪੁਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਟੈਂਪੂ ਟਰੈਵਲ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਗੱਡੀ 'ਚ ਸਵਾਰ 12 ਲੋਕਾਂ 'ਚੋਂ 2 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ, ਉਹ ਕਲਾਕਾਰ ਸਨ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਦੋ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਕ ਦੀ ਹਾਲਤ ਨਾਜ਼ੁਕ ਹੋਣ ਕਰਕੇ ਪੀ. ਜੀ. ਆਈ. ਚੰਡੀਗੜ੍ਹ 'ਚ ਰੈਫਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ
ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਭੁਪਿੰਦਰ ਬੱਬਲ ਆਪਣੀ ਭਜਨ ਮੰਡਲੀ ਨਾਲ ਵੈਸ਼ਨੋ ਦੇਵੀ ਵਿਖੇ ਧਾਰਮਿਕ ਪ੍ਰੋਗਰਾਮ ਕਰਨ ਲਈ ਚੰਡੀਗੜ੍ਹ ਤੋਂ ਟੈਂਪੂ ਟਰੈਵਲ 'ਤੇ ਗਏ ਹੋਏ ਸਨ। 2 ਘੰਟੇ ਭਗਵਤੀ ਜਾਗਰਣ ਕੀਤਾ। ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਬੱਬਲ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ, ਜਦੋਂ ਕਿ ਮੰਡਲੀ ਦੇ ਹੋਰ ਕਲਾਕਾਰ ਟੈਂਪੂ ਯਾਤਰਾ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ
ਟੈਂਪੂ ਟਰੈਵਲ ਨੀਰਜ ਕੁਮਾਰ ਚਲਾ ਰਿਹਾ ਸੀ। ਜਦੋਂ ਸਵੇਰੇ 6.30 ਵਜੇ ਦੇ ਕਰੀਬ ਬਾਗਪੁਰ ਨੇੜੇ ਪਹੁੰਚੇ ਤਾਂ ਡਰਾਈਵਰ ਨੂੰ ਨੀਂਦ ਆ ਗਈ ਅਤੇ ਟੈਂਪੂ ਟਰੈਵਲ ਟਰੈਕਟਰ ਟਰਾਲੀ ਨਾਲ ਜਾ ਟਕਰਾਇਆ। ਤੇਜ਼ ਰਫ਼ਤਾਰ ਕਾਰਨ ਟੈਂਪੂ ਟਰੈਵਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦਰਦਨਾਕ ਹਾਦਸੇ 'ਚ ਮੰਡਲੀ ਦੇ ਕਲਾਕਾਰ ਪਾਰਸ ਅਤੇ ਸ਼ੁਭਮ ਵਾਸੀ ਚੰਡੀਗੜ੍ਹ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਰਾਈਵਰ ਨੀਰਜ ਕੁਮਾਰ ਵੀ ਗੰਭੀਰ ਜ਼ਖ਼ਮੀ ਹੈ। ਕੁੱਲ 12 ਲੋਕ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ