ਨਵੇਂ ਸਾਲ ''ਤੇ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

Monday, Jan 01, 2024 - 02:37 PM (IST)

ਨਵੇਂ ਸਾਲ ''ਤੇ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

ਐਂਟਰਟੇਨਮੈਂਟ ਡੈਸਕ : 2023 ਨੂੰ ਬਾਏ-ਬਾਏ ਆਖਦਿਆਂ ਨਵੇਂ ਸਾਲ ਦਾ ਆਗਾਜ਼ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਕਈ ਕਲਾਕਾਰ ਨਵੇਂ ਸਾਲ ਮੌਕੇ ਆਪਣੇ ਫੈਨਜ਼ ਨੂੰ ਤੋਹਫ਼ੇ ਦੇ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਵੀ ਫੈਨਜ਼ ਨੂੰ ਨਵੇਂ ਸਾਲ ਦਾ ਖ਼ਾਸ ਤੋਹਫ਼ਾ ਦਿੱਤਾ ਗਿਆ ਹੈ। ਜੀ ਹਾਂ, ਹਾਲ ਹੀ 'ਚ ਦਿਲਜੀਤ ਨੇ ਆਪਣੇ ਨਵੇਂ ਸਾਲ ਦੇ ਪਹਿਲੇ ਪ੍ਰੋਜੈਕਟ ਯਾਨੀਕਿ ਨਵੇਂ ਗੀਤ 'ਲਵ ਯਾ...' ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਗੀਤ 'ਚ ਦਿਲਜੀਤ ਨਾਲ 'ਨਾਗਿਨ' ਫੇਮ ਮੌਨੀ ਰਾਏ ਨਜ਼ਰ ਆਵੇਗੀ। ਉਹ ਆਪਣੀਆਂ ਹੌਟ ਅਦਾਵਾਂ ਨਾਲ ਫੈਨਜ਼ ਦੇ ਦਿਲਾਂ ਨੂੰ ਮਦਹੋਸ਼ ਕਰੇਗੀ। 

ਗੱਲ ਕਰੀਏ ਇਸ ਪੋਸਟਰ ਦੀ ਤਾਂ ਇਸ 'ਚ ਦਿਲਜੀਤ ਦੋਸਾਂਝ ਤੇ ਮੌਨੀ ਰਾਏ ਦਾ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ, ਜੋ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਦਿਲਜੀਤ ਦੋਸਾਂਝ ਅਤੇ ਮੌਨੀ ਰਾਏ ਦਾ ਇਹ ਗੀਤ 9 ਜਨਵਰੀ ਨੂੰ ਰਿਲੀਜ਼ ਹੋਵੇਗਾ। ਫਿਲਹਾਲ ਪੰਜਾਬੀਆਂ ਦੇ ਨਾਲ-ਨਾਲ ਹਿੰਦੀ ਸਿਨੇਮਾ ਜਗਤ 'ਚ ਦਿਲਜੀਤ ਖੂਬ ਵਾਹੋ ਵਾਹੀ ਖੱਟ ਰਿਹਾ ਹੈ। 

PunjabKesari

ਦਿਲਜੀਤ ਦੋਸਾਂਝ ਨੇ ਲਗਭਗ 10 ਸਾਲਾਂ ਤਕ ਗਾਇਕੀ ਕਰਨ ਤੋਂ ਬਾਅਦ ਖੁਦ ਨੂੰ ਅਦਾਕਾਰੀ ’ਚ ਪਰਖਣ ਦਾ ਫ਼ੈਸਲਾ ਕੀਤਾ। ਸਾਲ 2010 ’ਚ ਆਈ ਫ਼ਿਲਮ ‘ਮੇਲ ਕਰਾਦੇ ਰੱਬਾ’ ’ਚ ਛੋਟੀ ਜਿਹੀ ਭੂਮਿਕਾ ਨਿਭਾਉਣ ਤੋਂ ਬਾਅਦ ਦਿਲਜੀਤ ਨੇ ਸਾਲ 2011 ’ਚ ਦੋ ਫ਼ਿਲਮਾਂ ਕੀਤੀਆਂ, ਜਿਨ੍ਹਾਂ ਦੇ ਨਾਂ ਸਨ ‘ਲਾਇਨ ਆਫ ਪੰਜਾਬ’ ਤੇ ‘ਜਿਨ੍ਹੇ ਮੇਰਾ ਦਿਲ ਲੁੱਟਿਆ’ ਪਰ ਦਿਲਜੀਤ ਨੂੰ ਸਭ ਤੋਂ ਵੱਧ ਪ੍ਰਸਿੱਧੀ 2012 ’ਚ ਆਈ ਫ਼ਿਲਮ ‘ਜੱਟ ਐਂਡ ਜੁਲੀਅਟ’ ਨਾਲ ਮਿਲੀ। ਇਸ ਤੋਂ ਬਾਅਦ ਦਿਲਜੀਤ ਦੀ ਫ਼ਿਲਮਾਂ ’ਚ ਗੁੱਡੀ ਇੰਝ ਚੜ੍ਹੀ ਕੇ ਮੁੜ ਕੇ ਦਿਲਜੀਤ ਨੇ ਪਿੱਛੇ ਨਹੀਂ ਦੇਖਿਆ। ਪੰਜਾਬ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਟੌਪ 10 ਫ਼ਿਲਮਾਂ ’ਚ ਦਿਲਜੀਤ ਦੀਆਂ ਫ਼ਿਲਮਾਂ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਕੋਲੰਬੀਆ ’ਚ ਬਣੀ ਸ਼ਕੀਰਾ ਦੀ 21 ਫੁੱਟ ਉੱਚੀ ਖ਼ੂਬਸੂਰਤ ਮੂਰਤੀ ਪਰ ਹੋ ਗਈ ਇਕ ਵੱਡੀ ਗਲਤੀ

ਦਿਲਜੀਤ ਦੋਸਾਂਝ ਦੇ ਵਰਕਫੰਰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫ਼ਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ 'ਚ ਦਿਲਜੀਤ ਨਾਲ ਨੀਰੂ ਬਾਜਵਾ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਉਣ ਵਾਲੀ ਹੈ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News