ਬਰਥਡੇ ਮੌਕੇ ਦਿਲਜੀਤ ਦੋਸਾਂਝ ਨੇ ਦਿੱਤਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਹਰ ਪਾਸੇ ਛਿੜੀ ਚਰਚਾ

Saturday, Jan 06, 2024 - 06:13 PM (IST)

ਬਰਥਡੇ ਮੌਕੇ ਦਿਲਜੀਤ ਦੋਸਾਂਝ ਨੇ ਦਿੱਤਾ ਫੈਨਜ਼ ਨੂੰ ਖ਼ਾਸ ਤੋਹਫ਼ਾ, ਹਰ ਪਾਸੇ ਛਿੜੀ ਚਰਚਾ

ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਲਈ ਅੱਜ ਦਾ ਦਿਨ ਬੇਹੱਦ ਸਪੈਸ਼ਲ ਹੈ। ਦਿਲਜੀਤ ਦੋਸਾਂਝ ਅੱਜ ਯਾਨੀਕਿ 6 ਜਨਵਰੀ ਨੂੰ ਆਪਣਾ 40ਵਾਂ ਜਨਮਦਿਨ ਮਨਾ ਰਹੇ ਹਨ। । ਆਪਣੇ ਟੈਲੇਂਟ ਦੇ ਦਮ ’ਤੇ ਬਾਲੀਵੁੱਡ ’ਚ ਧੁੰਮਾਂ ਪਾਉਣ ਵਾਲੇ ਦਿਲਜੀਤ ਦੋਸਾਂਝ ਨੂੰ ਸ਼ੋਹਰਤ ਇੰਨੀ ਸੌਖੀ ਨਹੀਂ ਮਿਲੀ ਹੈ। ਦਿਲਜੀਤ ਦੀ ਸ਼ੋਹਰਤ ਪਿੱਛੇ ਲੰਮਾ ਸੰਘਰਸ਼ ਜੁੜਿਆ ਹੈ। ਉਥੇ ਹੀ ਦਿਲਜੀਤ ਨੇ ਆਪਣੇ ਜਨਮਦਿਨ ਨੂੰ ਹੋਰ ਖ਼ਾਸ ਬਣਾਉਂਦਿਆਂ ਆਪਣੇ ਫੈਨਜ਼ ਨੂੰ ਵੀ ਖ਼ੂਬਸੂਰਤ ਤੋਹਫ਼ਾ ਦਿੱਤਾ ਹੈ। ਦਰਅਸਲ, ਦਿਲਜੀਤ ਨੇ ਆਪਣਾ ਨਵਾਂ ਗੀਤ 'ਲਵ ਯਾ' ਰਿਲੀਜ਼ ਕਰ ਦਿੱਤਾ ਹੈ। ਇਸ ਗੀਤ 'ਚ ਦੋਸਾਂਝਵਾਲਾ 'ਨਾਗਿਨ' ਫੇਮ ਅਦਾਕਾਰਾ ਮੌਨੀ ਰਾਏ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਦਿਲਜੀਤ ਨੇ ਇਸ ਗੀਤ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਲਓ ਜੀ ਬਰਥਡੇਅ ਗਿਫਟ, ਲਵ ਯਾ। ਇਹ ਵੀ ਪੱਕਾ ਹੋ ਗਿਆ ਹੁਣ ਟਰਾਈ ਕਰੂੰਗਾ ਹਰ ਸਾਲ ਤੁਹਾਨੂੰ ਗਿਫਟ ਮਿਲਦਾ ਰਹੇ। ਜਦੋਂ ਤੱਕ ਰੱਬ ਨੇ ਚਾਹਿਆ। ਗਾਣੇ ਦਾ ਪੂਰਾ ਵੀਡੀਓ ਯੂਟਿਊਬ 'ਤੇ।'

ਦਿਲਜੀਤ ਦੋਸਾਂਝ ਨੇ ਲਗਭਗ 10 ਸਾਲਾਂ ਤਕ ਗਾਇਕੀ ਕਰਨ ਤੋਂ ਬਾਅਦ ਖੁਦ ਨੂੰ ਅਦਾਕਾਰੀ ’ਚ ਪਰਖਣ ਦਾ ਫ਼ੈਸਲਾ ਕੀਤਾ। ਸਾਲ 2010 ’ਚ ਆਈ ਫ਼ਿਲਮ ‘ਮੇਲ ਕਰਾਦੇ ਰੱਬਾ’ ’ਚ ਛੋਟੀ ਜਿਹੀ ਭੂਮਿਕਾ ਨਿਭਾਉਣ ਤੋਂ ਬਾਅਦ ਦਿਲਜੀਤ ਨੇ ਸਾਲ 2011 ’ਚ ਦੋ ਫ਼ਿਲਮਾਂ ਕੀਤੀਆਂ, ਜਿਨ੍ਹਾਂ ਦੇ ਨਾਂ ਸਨ ‘ਲਾਇਨ ਆਫ ਪੰਜਾਬ’ ਤੇ ‘ਜਿਨ੍ਹੇ ਮੇਰਾ ਦਿਲ ਲੁੱਟਿਆ’ ਪਰ ਦਿਲਜੀਤ ਨੂੰ ਸਭ ਤੋਂ ਵੱਧ ਪ੍ਰਸਿੱਧੀ 2012 ’ਚ ਆਈ ਫ਼ਿਲਮ ‘ਜੱਟ ਐਂਡ ਜੁਲੀਅਟ’ ਨਾਲ ਮਿਲੀ। ਇਸ ਤੋਂ ਬਾਅਦ ਦਿਲਜੀਤ ਦੀ ਫ਼ਿਲਮਾਂ ’ਚ ਗੁੱਡੀ ਇੰਝ ਚੜ੍ਹੀ ਕੇ ਮੁੜ ਕੇ ਦਿਲਜੀਤ ਨੇ ਪਿੱਛੇ ਨਹੀਂ ਦੇਖਿਆ। ਪੰਜਾਬ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਟੌਪ 10 ਫ਼ਿਲਮਾਂ ’ਚ ਦਿਲਜੀਤ ਦੀਆਂ ਫ਼ਿਲਮਾਂ ਸ਼ਾਮਲ ਹਨ। ਦਿਲਜੀਤ ਦੋਸਾਂਝ ਨੇ ਪੰਜਾਬੀ ਫ਼ਿਲਮਾਂ ਤੋਂ ਬਾਅਦ ਸਾਲ 2016 ’ਚ ਆਈ ਹਿੰਦੀ ਫ਼ਿਲਮ ‘ਉੜਤਾ ਪੰਜਾਬ’ ਨਾਲ ਬਾਲੀਵੁੱਡ ’ਚ ਉਡਾਰੀ ਮਾਰੀ। ਦਿਲਜੀਤ ਦੀ ਬਾਲੀਵੁੱਡ ’ਚ ਵੀ ਖੂਬ ਚਰਚਾ ਹੋਣ ਲੱਗੀ। ਦਿਲਜੀਤ ਨੇ ਸਰਦਾਰਾਂ ਦੀ ਇਮੇਜ ਨੂੰ ਬਾਲੀਵੁੱਡ ’ਚ ਜਾ ਕੇ ਪੂਰੀ ਤਰ੍ਹਾਂ ਨਾਲ ਬਦਲ ਦਿੱਤਾ। ‘ਉੜਤਾ ਪੰਜਾਬ’ ’ਚ ਆਪਣੇ ਕਿਰਦਾਰ ਕਰਕੇ ਦਿਲਜੀਤ ਨੂੰ ਬੈਸਟ ਮੇਲ ਡੈਬਿਊ ਦਾ ਫ਼ਿਲਮਫੇਅਰ ਐਵਾਰਡ ਵੀ ਮਿਲ ਚੁੱਕਾ ਹੈ।

ਦਿਲਜੀਤ ਦੋਸਾਂਝ ਦੇ ਵਰਕਫੰਰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫ਼ਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ 'ਚ ਦਿਲਜੀਤ ਨਾਲ ਨੀਰੂ ਬਾਜਵਾ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਉਣ ਵਾਲੀ ਹੈ।  
 


author

sunita

Content Editor

Related News