'ਪੰਜਾਬ 95' ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਨਵੀਂ ਪੋਸਟ, ਸ਼ਰੇਆਮ ਆਖੀ ਇਹ ਗੱਲ
Friday, Jan 24, 2025 - 11:30 AM (IST)
ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਫ਼ਿਲਮ 'ਪੰਜਾਬ 95' ਨੂੰ ਲੈ ਕੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਫ਼ਿਲਮ 'ਪੰਜਾਬ 95' ਦੀ ਰਿਲੀਜ਼ 'ਚ ਹੋ ਰਹੀ ਦੇਰੀ 'ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ। ਸੱਚ ਨੂੰ ਕੋਈ ਰੋਕ ਨਹੀਂ ਸਕਦਾ। ਬਾਬਾ ਕਿਰਪਾ ਕਰੇਗਾ। ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ।
ਇਹ ਖ਼ਬਰ ਵੀ ਪੜ੍ਹੋ - ਸੈਫ 'ਤੇ ਹਮਲਾ ਕਰਨ ਤੋਂ ਪਹਿਲਾਂ ਹਮਲਾਵਰ ਨੇ ਕੀਤਾ ਸੀ ਇਹ ਕੰਮ, CCTV ਫੁਟੇਜ ਤੋਂ ਹੋਇਆ ਹੈਰਾਨੀਜਨਕ ਖੁਲਾਸਾ
ਦੱਸ ਦਈਏ ਕਿ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਉਨ੍ਹਾਂ ਦੀ ਫ਼ਿਲਮ 'ਪੰਜਾਬ 95' ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਦਿਲਜੀਤ ਨੇ ਆਖ਼ਿਰਕਾਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਲੱਗਦਾ ਹੈ ਕਿ ਪ੍ਰਸ਼ੰਸਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ।
ਦੱਸ ਦੇਈਏ ਕਿ ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ, ਇਹ ਫ਼ਿਲਮ 7 ਫ਼ਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣੀ ਸੀ। ਟੀਜ਼ਰ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਸ਼ੁਰੂ ਹੁੰਦਾ ਹੈ। ਟੀਜ਼ਰ ਦਿਲਜੀਤ ਦੋਸਾਂਝ ਨੂੰ ਪੇਸ਼ ਕਰਦਾ ਹੈ, ਜਿਸ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ, ਜੋ ਕਿ ਸੁਖਦੇਵ ਸਿੰਘ ਦੇ ਲਾਪਤਾ ਹੋਣ ਦੀ ਜਾਂਚ ਕਰਨ ਵਾਲੇ ਸਿੱਖ ਅਧਿਕਾਰ ਕਾਰਕੁਨ ਹਨ। ਦੋਸਾਂਝ ਆਪਣੀ ਜਾਨ ਖ਼ਤਰੇ 'ਚ ਪਾ ਕੇ ਤਸਵੀਰਾਂ ਖਿੱਚਦਾ ਅਤੇ ਸੁਖਦੇਵ ਦੇ ਲਾਪਤਾ ਕੇਸ ਨੂੰ ਸੁਲਝਾਉਣ ਲਈ ਸੁਰਾਗ ਲੱਭਦਾ ਨਜ਼ਰ ਆ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਅਦਾਕਾਰ ਘਰ ਛਾਇਆ ਮਾਤਮ, ਸਦਮੇ 'ਚ ਪੂਰਾ ਪਰਿਵਾਰ, 2 ਦਿਨ ਪਹਿਲਾਂ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
ਇਹ ਫ਼ਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਪੰਜਾਬ ਪੁਲਸ ਵੱਲੋਂ 25,000 ਗੈਰ-ਕਾਨੂੰਨੀ ਕਤਲਾਂ, ਗੁੰਮਸ਼ੁਦਗੀ ਅਤੇ ਗੁਪਤ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਫ਼ਿਲਮ ਕਥਿਤ ਤੌਰ 'ਤੇ ਉਸੇ ਪੁਲਸ ਫੋਰਸ ਦੁਆਰਾ ਉਸ ਦੇ ਅਗਵਾ, ਤਸ਼ੱਦਦ ਅਤੇ ਕਤਲ ਤੋਂ ਪਹਿਲਾਂ ਇਨਸਾਫ਼ ਲਈ ਉਸ ਦੀ ਲੜਾਈ ਨੂੰ ਦਰਸਾਏਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8