ਦਿਲਜੀਤ ਦੋਸਾਂਝ ਨੇ ਆਪਣੇ ਨਿੱਕੇ ਫੈਨ ਨੂੰ ਤੋਹਫ਼ੇ 'ਚ ਦਿੱਤੀ ਇਹ ਖ਼ਾਸ ਚੀਜ਼

Tuesday, Sep 24, 2024 - 03:32 PM (IST)

ਦਿਲਜੀਤ ਦੋਸਾਂਝ ਨੇ ਆਪਣੇ ਨਿੱਕੇ ਫੈਨ ਨੂੰ ਤੋਹਫ਼ੇ 'ਚ ਦਿੱਤੀ ਇਹ ਖ਼ਾਸ ਚੀਜ਼

ਜਲੰਧਰ (ਬਿਊਰੋ) : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕ ਸ਼ੋਅ Dil-Lumiati Tour ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ 'ਚ ਛਾਏ ਹੋਏ  ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਆਪਣੇ ਨਿੱਕੇ ਫੈਨ 'ਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ UK ਦੇ 'ਚ ਆਪਣਾ Dil-Lumiati Tour ਕਰ ਰਹੇ ਹਨ। ਗਾਇਕ ਦੇ ਸ਼ੋਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਆਪਣੇ ਫੈਨਜ਼ 'ਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ ਪ੍ਰਸਿੱਧ ਅਦਾਕਾਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ, ਹਾਲਤ ਨਾਜ਼ੁਕ

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਆਪਣੇ ਇੱਕ ਨਿੱਕੇ ਫੈਨ ਨੂੰ ਸਟੇਜ਼ 'ਤੇ ਬੁਲਾਉਂਦੇ ਹਨ। ਇਹ ਬੱਚਾ ਹੁਬਹੂ ਦਿਲਜੀਤ ਵਾਂਗ ਡਰੈਸਅੱਪ ਹੋ ਕੇ ਸਟੇਜ 'ਤੇ ਪਹੁੰਚਿਆ ਸੀ। ਗਾਇਕ ਨੇ ਬੱਚੇ ਦੀ ਤਾਰੀਫ਼ ਕੀਤੀ ਬੱਚੇ ਨਾਲ ਡਾਂਸ ਕੀਤਾ, ਗੱਲਬਾਤ ਕੀਤੀ ਤੇ ਉਸ ਦੇ ਮਾਤਾ-ਪਿਤਾ ਵੱਲੋਂ ਬੱਚੇ ਨੂੰ ਪੰਜਾਬੀ ਸਿਖਾਉਣ ਲਈ ਵਧਾਈ ਦਿੱਤੀ ਹੈ। ਗਾਇਕ ਨੇ ਆਪਣੇ ਇਸ ਨਿੱਕੇ ਫੈਨਜ਼ ਨੂੰ ਬੂਟ ਵੀ ਗਿਫ਼ਟ ਕੀਤੇ ਤੇ ਉਸ ਦੀ ਹੌਸਲਾਅਫਜਾਈ ਵੀ ਕੀਤੀ। ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗਾਇਕ ਦੀ ਇਸ ਵੀਡੀਓ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਇੱਕ ਯੂਜ਼ਰ ਨੇ ਕਿਹਾ ਕਿ ਵਾਹ ਦਿਲਜੀਤ ਪੰਜਾਬੀ, ਪੰਜਾਬੀਅਤ ਤੇ ਸੱਭਿਆਚਾਰ ਨੂੰ ਵਿਦੇਸ਼ਾਂ 'ਚ ਪਹੁੰਚਾਉਣ 'ਚ ਕਾਮਯਾਬ ਹੋ ਗਏ ਹਨ। ਇੱਕ ਹੋਰ ਯੂਜ਼ਰ ਨੇ  ਲਿਖਿਆ,'ਕਿਹਾ ਇਸੇ ਲਈ ਦਿਲਜੀਤ ਉਹ ਹੈ, ਜੋ ਸਭ ਦਾ ਦਿਲ ਜਿੱਤ ਲੈਂਦਾ ਹੈ। 

ਇਹ ਖ਼ਬਰ ਵੀ ਪੜ੍ਹੋ ਮਾਂ ਚਰਨ ਕੌਰ ਦੀ ਨਿੱਕੇ ਸਿੱਧੂ ਨਾਲ ਪਿਆਰੀ ਤਸਵੀਰ ਵਾਇਰਲ

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਵਿਦੇਸ਼ ਤੋਂ ਬਾਅਦ ਜਲਦ ਹੀ ਭਾਰਤ 'ਚ ਆਪਣਾ ਆਪਣਾ Dil-Lumiati Tour ਕਰਨ ਜਾ ਰਹੇ ਹਨ। ਇਸ 'ਚ ਦਿੱਲੀ, ਮੁੰਬਈ ਸਣੇ ਕਈ ਵੱਡੇ ਸ਼ਹਿਰਾਂ 'ਚ ਦਿਲਜੀਤ ਦੇ ਇਹ ਮਿਊਜ਼ਿਕਲ ਕੰਸਰਟ ਹੋਣਗੇ। ਗਾਇਕ ਦੇ ਭਾਰਤ 'ਚ ਵੀ ਇਹ ਸਾਰੇ ਸ਼ੋਅ ਸੋਲਡ ਆਊਟ ਹੋ ਚੁੱਕੇ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News