ਗਾਇਕ ਗੈਰੀ ਸੰਧੂ ਬਣੇ ਮਾਸਟਰ ਸ਼ੈਫ, ਕਿਚਨ ''ਚ ਖਾਣਾ ਪਕਾਉਂਦੇ ਹੋਏ ਆਏ ਨਜ਼ਰ (ਵੀਡੀਓ)

Wednesday, Jul 03, 2024 - 04:53 PM (IST)

ਗਾਇਕ ਗੈਰੀ ਸੰਧੂ ਬਣੇ ਮਾਸਟਰ ਸ਼ੈਫ, ਕਿਚਨ ''ਚ ਖਾਣਾ ਪਕਾਉਂਦੇ ਹੋਏ ਆਏ ਨਜ਼ਰ (ਵੀਡੀਓ)

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਖਾਣਾ ਪਕਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਗੈਰੀ ਸੰਧੂ ਕਿਚਨ 'ਚ ਖਾਣਾ ਪਕਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਗਾਇਕ ਨੇ ਨਾਨਵੈਜ ਡਿਸ਼ ਬਣਾਈ।  

ਇਹ ਖ਼ਬਰ ਵੀ ਪੜ੍ਹੋ - ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ

ਦੱਸ ਦਈਏ ਕਿ ਗੈਰੀ ਸੰਧੂ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਛਾਣਿਆ ਨਾਂ ਹੈ। ਗੈਰੀ ਸੰਧੂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹਾਲ ਹੀ 'ਚ ਗਾਇਕ ਨੇ ਆਪਣੀ ਨਵੀਂ ਵੀਡੀਓ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ। ਉਹ ਅਕਸਰ ਹੀ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਗਾਇਕ ਦੇ ਗੀਤਾਂ ਨੂੰ ਨੌਜਵਾਨ ਪੀੜੀ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਗਾਇਕ ਨੇ ਫੈਨਜ਼ ਨਾਲ ਆਪਣੇ ਆਉਣ ਵਾਲੇ ਨਵੇਂ ਗੀਤ ਦੀ ਜਾਣਕਾਰੀ ਵੀ ਸਾਂਝੀ ਕੀਤੀ ਹੈ। ਇਸ ਗੀਤ ਦਾ ਨਾਂ 'ਕਸਮ' ਹੈ। ਇਹ ਗੀਤ 5 ਜੁਲਾਈ ਨੂੰ ਰਿਲੀਜ਼ ਹੋਵੇਗਾ। ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਦੀ ਤਰੀਫ਼ਾਂ ਕਰ ਰਹੇ ਹਨ। 

ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਾਇਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਫਰੈਸ਼' ਗੀਤ ਨਾਲ ਕੀਤੀ ਸੀ। ਇਸ ਤੋਂ ਇਲਾਵਾ ਗੈਰੀ ਸੰਧੂ ਆਪਣੀ ਪਰਸਨਲ ਲਾਈਫ ਕਰਕੇ ਵੀ ਚਰਚਾ 'ਚ ਰਹਿੰਦੇ ਹਨ। ਉਹ ਹਾਲ ਹੀ 'ਚ ਜੈਸਮੀਨ ਸੈਂਡਲਾਸ ਕਰਕੇ ਚਰਚਾ 'ਚ ਰਹੇ ਸੀ। ਜੈਸਮੀਨ ਸੈਂਡਲਾਸ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ 'ਚ ਗੈਰੀ ਸੰਧੂ ਦਾ ਨਾਂ ਲੈਂਦੀ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News