ਗਾਇਕ ਗੈਰੀ ਸੰਧੂ ਪਿੰਡ ਰੁੜਕਾ ਕਲਾਂ ''ਚ ਕੀਤੀ ਖ਼ੂਬ ਮਸਤੀ, ਵੇਖੋ ਪਿਆਰਾ ਵੀਡੀਓ

Wednesday, Sep 11, 2024 - 11:55 AM (IST)

ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਗੈਰੀ ਸੰਧੂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਆਪਣੇ ਪਿੰਡ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਆਪਣੇ ਸਕੂਟਰ ‘ਤੇ ਆਪਣੇ ਪਿੰਡ ਦੀ ਕਿਸੇ ਮਹਿਲਾ ਨੂੰ ਬਿਠਾ ਕੇ ਲਿਜਾ ਰਹੇ ਹਨ ਅਤੇ ਹਾਸਾ ਠੱਠਾ ਕਰਦੇ ਹੋਏ ਦਿਖਾਈ ਦੇ ਰਹੇ ਹਨ। ਗੈਰੀ ਸੰਧੂ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਆ ਰਹੇ ਹਨ। ਗੈਰੀ ਸੰਧੂ ਨੂੰ ਵੇਖ ਕੇ ਇਹ ਅੰਟੀ ਬਹੁਤ ਹੀ ਖੁਸ਼ ਹੁੰਦੀ ਹੈ। 

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗੈਰੀ ਸੰਧੂ ਆਪਣੀ ਨਿੱਜੀ ਜ਼ਿੰਦਗੀ ਨੂੰ ਵੀ ਲੈ ਕੇ ਚਰਚਾ ‘ਚ ਰਹੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਜੈਸਮੀਨ ਸੈਂਡਲਾਸ ਨਾਲ ਵਧੀਆ ਦੋਸਤੀ ਸੀ ਪਰ ਦੋਵਾਂ ਦਾ ਬ੍ਰੇਕਅੱਪ ਕੁਝ ਕਾਰਨਾਂ ਕਰਕੇ ਹੋ ਗਿਆ ਅਤੇ ਹੁਣ ਦੋਵਾਂ ਦੇ ਰਸਤੇ ਹਮੇਸ਼ਾ ਲਈ ਵੱਖ ਹੋ ਗਏ। 

ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ 'ਬੰਦਾ ਬਣ ਜਾ', 'ਲੱਡੂ', 'ਈਲੀਗਲ ਵੈਪਨ', 'ਕਸਮ', 'ਰੱਬ ਜਾਣੇ' ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News