ਗਾਇਕ ਗੈਰੀ ਸੰਧੂ ਦਾ ਪੁੱਤ ਨਾਲ ਕਿਊਟ ਵੀਡੀਓ, ਅਵਤਾਰ ਦੇ ਹੱਸਦੇ ਚਿਹਰੇ ਨੇ ਖਿੱਚਿਆ ਲੋਕਾਂ ਦਾ ਧਿਆਨ

03/11/2023 10:58:07 AM

ਜਲੰਧਰ (ਬਿਊਰੋ) - ਪੰਜਾਬੀ ਗਾਇਕ-ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਰਾਹੀਂ ਪੰਜਾਬੀਆਂ ਦੇ ਦਿਲਾਂ ’ਚ ਘਰ ਕਰੀ ਬੈਠੇ ਹਨ। ਗੈਰੀ ਦੀ ਆਵਾਜ਼ ਨੂੰ ਦੇਸ਼ ’ਚ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਸੁਣਿਆਂ ਜਾਂਦਾ ਹੈ। ਗੈਰੀ ਸੰਧੂ ਵਿਦੇਸ਼ ਤੋਂ ਵੀ ਆਪਣੇ ਨਾਲ ਜੁੜੇ ਅਪਡੇਟਸ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ਰਾਹੀਂ ਸਾਂਝੇ ਕਰਦੇ ਰਹਿੰਦੇ ਹਨ। ਗੈਰੀ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੇ ਹਨ।

ਹਾਲ ਹੀ ’ਚ ਗਾਇਕ ਨੇ ਇਕ ਵੀਡੀਓ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ, ਜਿਸ ’ਚ ਉਹ ਆਪਣੇ ਪੁੱਤਰ ਅਵਤਾਰ ਨਾਲ ਨਜ਼ਰ ਆ ਰਹੇ ਹਨ।

PunjabKesari

ਵੀਡੀਓ ’ਚ ਪਿਓ-ਪੁੱਤਰ ਨੂੰ ਇਕ-ਦੂਜੇ ਨਾਲ ਮਸਤੀ ਕਰਦਿਆਂ ਦੇਖਿਆ ਜਾ ਸਕਦਾ ਹੈ।

PunjabKesari

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ, ''ਮੈਨੂੰ ਉਮੀਦ ਹੈ ਕਿ ਤੁਸੀਂ ਚੰਗੇ ਹੋ ਅਤੇ ਨਾਲ ਹੀ ਤੁਹਾਨੂੰ ਸਭ ਨੂੰ ਪਿਆਰ। ਵਾਹਿਗੁਰੂ ਮੇਹਰ ਕਰੇ ਸਾਡੇ ਆਲਿਆ, ਐਵੀ ਹੱਸਦੇ ਖੇਡਦੇ ਰਹੋ ਬਾਈ ਜ਼ਿੰਦਗੀ 'ਚ।''

PunjabKesari

ਦੱਸ ਦੇਈਏ ਗੈਰੀ ਸੰਧੂ ਲੰਮੇ ਸਮੇਂ ਤੱਕ ਪੰਜਾਬੀ ਗਾਇਕਾ ਜੈਸਮਿਨ ਸੈਂਡਲਜ਼ ਨੂੰ ਡੇਟ ਕਰ ਰਹੇ ਸਨ।

PunjabKesari

ਗੈਰੀ ਸੰਧੂ ਨੇ ਸੋਸ਼ਲ ਮੀਡੀਆ ’ਤੇ ਪੁੱਤਰ  ਦੀ ਵੀਡੀਓ ਸਾਂਝੀ ਕਰਕੇ ਹੈਰਾਨ ਕਰ ਦਿੱਤਾ ਸੀ।

PunjabKesari

ਹੁਣ ਜਦੋਂ ਵੀ ਗਾਇਕ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਹਨ ਪ੍ਰਸ਼ੰਸਕ ਬੇਹੱਦ ਪਸੰਦ ਕਰਦੇ ਹਨ। 

PunjabKesari

ਦੱਸਣਯੋਗ ਹੈ ਕਿ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।

PunjabKesari

ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਇਸ ਤੋਂ ਇਲਾਵਾ ਗੈਰੀ ਗਾਇਕਾ ਜੈਸਮੀਨ ਸੈਂਡਲਾਸ ਨਾਲ ਆਪਣੇ ਰਿਸ਼ਤੇ ਨੂੰ ਲੈ ਸੁਰਖੀਆਂ 'ਚ ਰਹੇ।

PunjabKesari

ਹਾਲਾਂਕਿ ਦੋਵਾਂ ਦਾ ਰਿਸ਼ਤਾ ਕਿਸੇ ਅੰਜ਼ਾਮ ਤੱਕ ਨਹੀਂ ਪਹੁੰਚ ਸਕਿਆ।

PunjabKesari

PunjabKesari

PunjabKesari


ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News