ਜਾਣੋ ਕਿਵੇਂ ਰੁਪਿੰਦਰ ਸਿੰਘ ਗਰੇਵਾਲ ਤੋਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਬਣੇ ਗਿੱਪੀ ਗਰੇਵਾਲ

1/2/2021 4:35:33 PM

ਚੰਡੀਗੜ੍ਹ (ਬਿਊਰੋ) - 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਅਤੇ 'ਮੇਲ ਕਰਾਦੇ ਰੱਬਾ' ਵਰਗੀਆਂ ਫਿਲਮਾਂ ਨਾਲ ਸ਼ੌਹਰਤ ਖੱਟਣ ਵਾਲੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅੱਜ ਆਪਣਾ 38ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਦੱਸ ਦਈਏ ਕਿ ਗਿੱਪੀ ਦਾ ਜਨਮ 2 ਜਨਵਰੀ 1982 ਨੂੰ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ ਸੀ। ਗਿੱਪੀ ਗਰੇਵਾਲ ਇਕ ਭਾਰਤੀ ਪੰਜਾਬੀ ਗਾਇਕ ਅਤੇ ਅਭਿਨੇਤਾ ਹਨ। ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ 'ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ 'ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖ਼ੇਤਰ 'ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕਰ ਚੁੱਕੇ ਹਨ। 

ਰੁਪਿੰਦਰ ਸਿੰਘ ਗਰੇਵਲ ਤੋਂ ਬਣੇ ਗਿੱਪੀ ਗਰੇਵਾਲ
ਬਹੁਤ ਹੀ ਘੱਟ ਲੋਕ ਜਾਣਦੇ ਹੋਣਗੇ ਕਿ ਗਿੱਪੀ ਗਰੇਵਾਲ ਦਾ ਅਸਲ ਨਾਂ ਰੁਪਿੰਦਰ ਸਿੰਘ ਗਰੇਵਲ ਹੈ। ਗਿੱਪੀ ਗਰਵੇਲ ਦੀ ਪਤਨੀ ਦਾ ਨਾਂ ਰਵਨੀਤ ਕੌਰ ਹੈ ਅਤੇ ਇਨ੍ਹਾਂ ਦੇ 3 ਬੇਟੇ ਹਨ, ਜਿਨ੍ਹਾਂ ਦੇ ਨਾਂ ਗੁਰਫਤਿਹ, ਏਕਓਂਕਾਰ ਤੇ ਗੁਰਬਾਜ਼ ਗਰੇਵਾਲ ਹੈ। ਗਿੱਪੀ ਗਰੇਵਾਲ ਇਕ ਭਾਰਤੀ ਪੰਜਾਬੀ ਗਾਇਕ ਅਤੇ ਅਭਿਨੇਤਾ ਹਨ।

PunjabKesari

ਇਸ ਫ਼ਿਲਮ ਨਾਲ ਕੀਤੀ ਕਰੀਅਰ ਦੀ ਸ਼ੁਰੂਆਤ
ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2010 'ਚ ਪੰਜਾਬੀ ਫ਼ਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਫਿਲਮ 'ਚ ਗਿੱਪੀ ਨੇ ਜਿੰਮੀ ਸ਼ੇਰਗਿੱਲ ਅਤੇ ਨੀਰੂ ਬਾਜਵਾ ਨਾਲ ਕੰਮ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਵਰਗੀਆਂ ਫਿਲਮਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ। 

PunjabKesari
ਐਲਬਮ 'ਫੁਲਕਾਰੀ' ਨੇ ਤੋੜੇ ਕਈ ਰਿਕਾਰਡ
ਗਿੱਪੀ ਗਰੇਵਾਲ ਦੀ ਐਲਬਮ 'ਫੁਲਕਾਰੀ' ਨੇ ਕਈ ਰਿਕਾਰਡ ਤੋੜੇ ਸਨ। ਇਸ ਤੋਂ ਇਲਾਵਾ 'ਗੱਭਰੂ', 'ਤਾਰਿਆ', 'ਰਾਜ ਕਰਦਾ', 'ਗੱਲ ਤੇਰੀ ਵੰਗ ਦੀ', 'ਅੰਗਰੇਜ਼ੀ ਬੀਟ', 'ਹੈਲੋ-ਹੈਲੋ ਸ਼ੈੱਟਅੱਪ', 'ਫੋਟੋ' ਆਦਿ ਵਰਗੇ ਗੀਤਾਂ ਨਾਲ ਗਿੱਪੀ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਉਨ੍ਹਾਂ ਦੇ ਇਹ ਗੀਤ ਦਰਸ਼ਕਾਂ 'ਚ ਕਾਫੀ ਹਿੱਟ ਹੋਏ ਹਨ।

PunjabKesari

ਸੰਗੀਤਕ ਕਰੀਅਰ ਦੀ ਇੰਝ ਕੀਤੀ ਸ਼ੁਰੂਆਤ
ਗਿੱਪੀ ਗਰੇਵਾਲ ਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਐਲਬਮ 'ਚੱਖ ਲਈ' ਨਾਲ ਕੀਤੀ। ਇਸ ਐਲਬਮ ਨੂੰ ਅਮਨ ਹੇਅਰ ਵਲੋਂ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਗਿੱਪੀ ਨੇ ਐਲਬਮਾਂ 'ਨਸ਼ਾ', 'ਫੁਲਕਾਰੀ', 'ਫੁਲਕਾਰੀ 2 ਜਸਟ ਹਿੱਟਸ, 'ਗੈਂਗਸਟਰ' ਆਦਿ 'ਚ ਕੰਮ ਕੀਤਾ। ਸਾਲ 2012 'ਚ ਗਿੱਪੀ ਦਾ 'ਅੰਗਰੇਜ਼ੀ ਬੀਟ' ਗਾਣਾ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। 

PunjabKesari

ਇਨ੍ਹਾਂ ਫ਼ਿਲਮਾਂ 'ਚ ਕਰ ਚੁੱਕੇ ਨੇ ਕੰਮ 
'ਜਿਨੇ ਮੇਰਾ ਦਿਲ ਲੁਟਿਆ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਕੈਰੀ ਆਨ ਜੱਟਾ', 'ਸਿੰਘ ਵੇਡਸ ਕੌਰ', 'ਲੱਕੀ ਦੀ ਅਣਲੱਕੀ ਸਟੋਰੀ', 'ਬੈਸਟ ਆਫ ਲਕ', 'ਭਾਜੀ ਇਨ ਪ੍ਰੋਬਲਮ', 'ਮੇਲ ਕਰਾਦੇ ਰੱਬਾ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਅਰਦਾਸ', 'ਅਰਦਾਸ ਕਰਾਂ', 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ', 'ਮੰਜੇ ਬਿਸਤਰੇ', 'ਡਾਕਾ' ਆਦਿ ਫਿਲਮਾਂ 'ਚ ਕੰਮ ਕਰ ਚੁੱਕੇ ਹਨ। 

PunjabKesari

ਧਰਮਿੰਦਰ ਨਾਲ ਕਰ ਚੁੱਕੇ ਨੇ ਕੰਮ
ਗਿੱਪੀ ਗਰੇਵਾਲ ਨੇ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਸਾਲ 2014 'ਚ 'ਡਬਲ ਦਿ ਟਰਬਲ' ਫਿਲਮ 'ਚ ਕੰਮ ਕੀਤਾ। ਗਿੱਪੀ ਗਰੇਵਾਲ ਨੇ ਜ਼ਰੀਨ ਖਾਨ ਨਾਲ ਫਿਲਮ 'ਜੱਟ ਜੇਮਸ ਬੌਂਡ 'ਚ ਲੀਡ ਕਿਰਦਾਰ ਪਲੇਅ ਕੀਤਾ ਸੀ। ਇਹ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੋਈ ਸੀ। ਇਸ ਫਿਲਮ 'ਚ ਰਾਹਤ ਫਤਿਹ ਅਲੀ ਵਲੋਂ ਗਾਇਆ ਗਾਣਾ 'ਕੱਲੇ-ਕੱਲੇ ਬੈਣ ਰਾਤ ਨੂੰ' ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਗਿੱਪੀ ਨੇ ਸੈਫ ਅਲੀ ਖ਼ਾਨ ਅਤੇ ਦੀਪਿਕਾ ਪਾਦੁਕੋਣ ਦੀ ਬਾਲੀਵੁੱਡ ਫਿਲਮ 'ਕੌਕਟੇਲ' 'ਚ ਆਪਣਾ ਸੰਗੀਤ ਵੀ ਦੇ ਚੁੱਕੇ ਹਨ। ਗਿੱਪੀ ਗਰੇਵਾਲ ਨੂੰ ਬਹੁਤ ਸਾਰੀਆਂ ਫ਼ਿਲਮਾਂ ਲਈ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਸਾਲ 2011 'ਚ ਆਈ ਫ਼ਿਲਮ 'ਜਿਹਨੇ ਮੇਰਾ ਦਿਲ ਲੁਟਿਆ' ਲਈ ਬੈਸਟ ਐਕਟਰ ਦਾ ਐਵਾਰਡ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸਾਲ 2012 'ਚ 'ਪਿਫਾ ਬੈਸਟ ਐਕਟਰ ਐਵਾਰਡ' ਅਤੇ 'ਪੀ. ਟੀ. ਸੀ. ਬੈਸਟ ਐਕਟਰ' ਅਤੇ 2015 'ਚ 'ਜੱਟ ਜੇਮਜ਼ ਬਾਂਡ' ਲਈ ਮਿਲਿਆ ਸੀ।

PunjabKesari

ਦਿੱਲੀ ਅੰਦੋਲਨ 'ਚ ਪਹੁੰਚੇ ਗਿੱਪੀ ਨੇ ਵੰਡਾਇਆ ਸੇਵਾ 'ਚ ਹੱਥ
ਕਿਸਾਨ ਮਾਰੂ ਖ਼ੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ। ਉਥੇ ਹੀ ਕੁਝ ਦਿਨ ਪਹਿਲਾਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਕੈਨੇਡਾ ਤੋਂ ਦਿੱਲੀ ਧਰਨੇ 'ਚ ਪਹੁੰਚੇ ਸਨ। ਇਸ ਦੌਰਾਨ ਨੇ ਕਿਸਾਨੀ ਅੰਦੋਲਨ ਵਿਚ ਪਹੁੰਚ ਕੇ ਗਿੱਪੀ ਨੇ ਲੰਗਰ ਬਣਾਉਣ ਦੇ ਨਾਲ-ਨਾਲ ਕਈ ਹੋਰ ਸੇਵਾਵਾਂ 'ਚ ਵੀ ਹੱਥ ਵੰਡਾਇਆ। 

PunjabKesari

ਪੰਜਾਬੀ ਕਲਾਕਾਰਾਂ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ 
ਦੱਸ ਦਈਏ ਕਿ ਜਿਵੇਂ ਸਾਰਿਆਂ ਨੂੰ ਪਤਾ ਹੀ ਹੈ ਕਿ ਪੰਜਾਬੀ ਗਾਇਕ ਕੰਵਰ ਗਰੇਵਾਲ, ਗਲਵ ਵੜੈਚ, ਹਰਫ ਚੀਮਾ, ਦੀਪ ਸਿੱਧੂ ਅਤੇ ਅਦਾਕਾਰਾ ਸੋਨੀਆ ਮਾਨ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਹਨ। ਇਹ ਅਜਿਹੇ ਕਲਾਕਾਰ ਹਨ, ਜੋ ਪਹਿਲੇ ਦਿਨ ਤੋਂ ਦਿੱਲੀ ਅੰਦੋਲਨ ’ਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਮਲਕੀਤ ਰੌਣ, ਜੈਜ਼ੀ ਬੀ, ਜਸਬੀਰ ਜੱਸੀ ਅਤੇ ਇਹਾਨਾ ਢਿੱਲੋਂ ਨੇ ਕਿਸਾਨੀ ਅੰਦੋਲਨ ’ਚ ਪਹੁੰਚ ਕੇ ਕਿਸਾਨਾਂ ਨਾਲ ਨਵਾਂ ਸਾਲ ਮਨਾਇਆ। ਇਸ ਦੌਰਾਨ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਇਸ ਸਾਲ ਪੰਜਾਬੀ ਕਲਾਕਾਰਾਂ ਦਾ ਇਕ ਵੱਖਰਾ ਰੂਪ ਵੇਖਣ ਨੂੰ ਮਿਲਿਆ। ਕੋਰੋਨਾ ਕਾਲ 'ਚ ਜ਼ਰੂਰਤਮੰਦ ਲੋਕਾਂ ਲਈ ਜਿਥੇ ਪੰਜਾਬੀ ਕਲਾਕਾਰਾਂ ਨੇ ਹੱਥ ਵਧਾਇਆ, ਉਥੇ ਹੀ ਕਿਸਾਨੀ ਅੰਦੋਲਨ 'ਚ ਵੀ ਪਹਿਲੇ ਦਿਨ ਤੋਂ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

PunjabKesari

ਤਾਲਾਬੰਦੀ ਦੌਰਾਨ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ
ਗੱਲ ਕਰੀਏ ਸਾਲ ਦੀ ਸ਼ੁਰੂਆਤ ਦੀ ਤਾਂ ਜਿਥੇ ਕੋਰੋਨਾ ਵਾਇਰਸ ਕਰਕੇ ਦੇਸ਼ ਭਰ 'ਚ ਤਾਲਾਬੰਦੀ ਦੇਖਣ ਨੂੰ ਮਿਲੀ, ਉਥੇ ਪੰਜਾਬੀ ਕਲਾਕਾਰ ਵੀ ਘਰਾਂ 'ਚ ਬੈਠ ਗਏ। ਆਪਣੀ ਟੀਮ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖ ਵੱਖ-ਵੱਖ ਕਲਾਕਾਰਾਂ ਵਲੋਂ ਆਪਣੇ ਇਲਾਕੇ ਦੇ ਜ਼ਰੂਰਤਮੰਦਾਂ ਤੇ ਨਜ਼ਦੀਕੀਆਂ ਦੀ ਮਦਦ ਕੀਤੀ ਗਈ। ਦਿਹਾੜੀਦਾਰ ਲੋਕਾਂ ਲਈ ਇਸ ਔਖੀ ਘੜੀ 'ਚ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਰ ਕਲਾਕਾਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਿਹਾੜੀਦਾਰ ਵਿਅਕਤੀ ਦੀ ਰੋਟੀ ਬੰਦ ਨਹੀਂ ਹੋਣ ਦਿੱਤੀ ਤੇ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹੇ।

PunjabKesari

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

PunjabKesari

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।


sunita

Content Editor sunita