ਗਿੱਪੀ ਗਰੇਵਾਲ ਦੀ ਧਾਰਮਿਕ ਗੀਤ ''ਸਰਹਿੰਦ'' ਰਿਲੀਜ਼, ਪਰਿਵਾਰਕ ਵਿਛੋੜੇ ਦੀ ਦਾਸਤਾਨ ਕਰਦੈ ਬਿਆਨ

12/21/2023 2:26:20 PM

ਐਂਟਰਟੇਨਮੈਂਟ ਡੈਸਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗਾਇਕ ਗਿੱਪੀ ਗਰੇਵਾਲ ਆਪਣੇ ਨਵੇਂ ਧਾਰਮਿਕ ਗੀਤ 'ਸਰਹਿੰਦ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਹ ਗੀਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਦਿਵਾਉਂਦਾ ਹੈ।  

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਦੱਸ ਦੀਏ ਕਿ ਗਿੱਪੀ ਗਰੇਵਾਲ ਇੱਕ ਚੰਗੇ ਅਦਾਕਾਰ ਹੋਣ ਦੇ ਨਾਲ-ਨਾਲ ਚੰਗੇ ਗਾਇਕ ਵੀ ਹਨ। ਗਿੱਪੀ ਗਰੇਵਾਲ ਫ਼ਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਨੇ ਧਾਰਮਿਕ ਗੀਤ 'ਸਰਹਿੰਦ' ਦਾ ਪੋਸਟਰ ਤੇ ਵੀਡੀਓ ਨੂੰ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਸ਼ੇਅਰ ਕਰਦਿਆਂ ਲਿਖਿਆ ਹੈ, 'ਸਰਹਿੰਦ ਨੂੰ ਜੇ ਚੱਲਿਆਂ ਤੂੰ ਵੇਖ ਕੇ ਤਾਂ ਆਈਂ ਵੇ, ਖੜਗੇ ਸੀ ਲਾਲ ਨੀਂਹਾਂ ਵਿੱਚ ਚਾਈਂ-ਚਾਈਂ ਵੇ।' ਗਿੱਪੀ ਦੇ ਇਸ ਧਾਰਮਿਕ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਇਸ ਗੀਤ ਨੂੰ ਸੁਨਣ ਤੋਂ ਬਾਅਦ ਬੇਹੱਦ ਭਾਵੁਕ ਹੋ ਗਏ ਅਤੇ ਵੱਡੀ ਗਿਣਤੀ 'ਚ ਫੈਨਜ਼ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਚਾਰੋ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ :  ਗਾਇਕ ਗੁਰਦਾਸ ਮਾਨ ਦੀ ਪੋਤੇ ਨਾਲ ਪਹਿਲੀ ਝਲਕ ਵਾਇਰਲ! ਵੇਖ ਫੈਨਜ਼ ਬੋਲੇ- ਗੁਰਿਕ ਦਾ ਪੁੱਤ....

ਦੱਸ ਦਈਏ ਕਿ  ਗਿੱਪੀ ਗਰੇਵਾਲ ਲਈ ਸਾਲ 2023 ਬੇਹੱਦ ਚੰਗਾ ਰਿਹਾ ਹੈ। ਇਸ ਸਾਲ ਕਲਾਕਾਰ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਇਆ, ਜਿਨ੍ਹਾਂ 'ਚੋਂ 'ਕੈਰੀ ਆਨ ਜੱਟਾ 3' ਨੇ ਸੁਪਰਹਿੱਟ ਸਾਬਿਤ ਹੋਈ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਮਹਿਜ਼ ਪੰਜਾਬ ਹੀ ਵਿਸ਼ਵ ਪੱਧਰ 'ਤੇ ਵੀ ਭਰਵਾਂ ਹੁੰਗਾਰਾ ਮਿਲਿਆ। ਗਿੱਪੀ ਗਰੇਵਾਲ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ, ਉਹ ਬੀਤੇ ਕਈ ਸਾਲਾਂ ਤੋਂ ਇੰਡਸਟਰੀ 'ਚ ਹਨ ਤੇ ਆਪਣੇ ਨਵੇਂ-ਨਵੇਂ ਪ੍ਰੋਜੈਕਟਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

sunita

This news is Content Editor sunita