ਗੁਰਦਾਸ ਮਾਨ ਦਾ ਗੀਤ 'ਮੈਂ ਹੀ ਝੂਠੀ' ਹੋਇਆ ਰਿਲੀਜ਼
Thursday, Sep 05, 2024 - 11:40 AM (IST)

ਐਂਟਰਟੇਨਮੈਂਟ ਡੈਸਕ : ਪੰਜਾਬ ਅਤੇ ਪੰਜਾਬੀਅਤ ਦਾ ਮਾਣ ਮੰਨੇ ਜਾਂਦੇ ਗਾਇਕ ਗੁਰਦਾਸ ਮਾਨ ਇੱਕ ਵਾਰ ਫਿਰ ਧਮਾਲ ਮਚਾਉਣ ਆ ਚੁੱਕੇ ਹਨ। ਦਰਅਸਲ ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਪਹਿਲਾ ਗੀਤ ਰਿਲੀਜ਼ ਹੋ ਚੁੱਕਿਆ ਹੈ।
ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼
ਦੱਸ ਦੇਈਏ ਕਿ ਗੁਰਦਾਸ ਮਾਨ ਲੰਮੇਂ ਸਮੇਂ ਬਾਅਦ ਅਪਣੀ ਨਵੀਂ ਐਲਬਮ ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਏ ਹਨ। ਗੁਰਦਾਸ ਮਾਨ ਦੀ ਨਵੀਂ ਐਲਬਮ 'ਸਾਊਂਡ ਆਫ਼ ਸੋਇਲ' ਰਿਲੀਜ਼ ਹੋਈ ਹੈ, ਜਿਸ ਦਾ ਪਹਿਲਾ ਟ੍ਰੈਕ 'ਮੈਂ ਹੀ ਝੂਠੀ' ਅੱਜ ਹੀ ਰਿਲੀਜ਼ ਹੋਇਆ, ਜਿਸ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 'ਸਪੀਡ ਰਿਕਾਰਡਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਸ਼ਾਨਦਾਰ ਐਲਬਮ ਦਾ ਸੰਗੀਤ ਮਸ਼ਹੂਰ ਸੰਗੀਤਕਾਰ ਜਤਿੰਦਰ ਸ਼ਾਹ ਦੁਆਰਾ ਤਿਆਰ ਕੀਤਾ ਗਿਆ ਹੈ।
4 ਜਨਵਰੀ 1957 ਨੂੰ ਗਿੱਦੜਬਾਹਾ 'ਚ ਜਨਮੇ ਗੁਰਦਾਸ ਮਾਨ ਪੰਜਾਬ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਹਨ। ਆਪਣੀ ਗਾਇਕੀ ਕਰਕੇ ਸਾਲ 2010 'ਚ ਬ੍ਰਿਟੇਨ ਦੇ ਵੋਲਵਰਹੈਮਟਨ ਯੂਨੀਵਰਸਿਟੀ ਵੱਲੋਂ ਵੀ ਵਿਸ਼ਵ ਸੰਗੀਤ 'ਚ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ ਹਨ, ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਪੰਜਾਬੀ ਗਾਇਕ ਸਭ ਤੋਂ ਪਹਿਲਾਂ 1980 'ਚ ਉਦੋਂ ਸੁਰਖੀਆਂ 'ਚ ਆਏ ਜਦੋਂ ਉਨ੍ਹਾਂ ਦਾ ਗੀਤ 'ਦਿਲ ਦਾ ਮਾਮਲਾ ਹੈ' ਸੁਪਰਹਿੱਟ ਰਿਹਾ। ਇਸ ਗੀਤ ਨੂੰ ਵਿਸ਼ਵ ਪੱਧਰ 'ਤੇ ਅਜਿਹੀ ਪਛਾਣ ਮਿਲੀ ਕਿ ਫਿਰ ਪੰਜਾਬ ਦੇ ਇਸ ਮਾਨ ਨੇ ਪਿਛੇ ਮੁੜ ਕੇ ਨਹੀਂ ਦੇਖਿਆ। ਆਪਣੀ ਮਿਹਨਤ ਨਾਲ ਉਹ ਅੱਗੇ ਵਧਦੇ ਰਹੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।