ਗਾਇਕ ਗੁਰਦਾਸ ਮਾਨ ਨੇ ਸਾਂਝੀ ਕੀਤੀ ਖ਼ਾਸ ਤਸਵੀਰ, ਲਿਖਿਆ- ''ਸੋਚਾਂ ''ਚ ਗੋਤੇ ਖਾਂਦਾ...''

Friday, Aug 09, 2024 - 05:15 PM (IST)

ਜਲੰਧਰ (ਬਿਊਰੋ) - ਪੰਜਾਬੀ ਗਾਇਕੀ ਦੇ ਬਾਬਾ ਬੋਹੜ ਮੰਨੇ ਜਾਂਦੇ ਗੁਰਦਾਸ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗੁਰਦਾਸ ਮਾਨ ਨੇ ਕੈਪਸ਼ਨ 'ਚ ਲਿਖਿਆ, ''ਸੋਚਾਂ ਦੇ 'ਚ ਗੋਤੇ ਖਾਂਦਾ।'' ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਵਾਕਏ ਹੀ ਕਿਸੇ ਸੋਚ ਵਿਚਾਰ 'ਚ ਡੁੱਬੇ ਹੋਏ ਨਜ਼ਰ ਆ ਰਹੇ ਹਨ। ਜਿਉਂ ਹੀ ਗੁਰਦਾਸ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਫੈਨਸ ਉਨ੍ਹਾਂ ਨੂੰ ਆਉਣ ਵਾਲੇ ਗੀਤ ਦੇ ਬਾਰੇ ਪੁੱਛਣ ਲੱਗ ਪਏ। 

PunjabKesari

ਗੁਰਦਾਸ ਮਾਨ ਦੇ ਵਰਕ ਫ੍ਰੰਟ ਦੇ ਬਾਰੇ ਗੱਲ ਕਰੀਏ ਤਾਂ ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗੁਰਦਾਸ ਮਾਨ ਨੇ ਆਪਣੇ ਹਰ ਗੀਤ 'ਚ ਸਰੋਤਿਆਂ ਨੂੰ ਹਮੇਸ਼ਾ ਕੋਈ ਨਾ ਕੋਈ ਸੁਨੇਹਾ ਦੇਣ ਦੀ ਹੀ ਕੋਸ਼ਿਸ਼ ਕੀਤੀ ਹੈ, ਜੋ ਸਮਾਜ ਨੂੰ ਸੇਧ ਵੀ ਦਿੰਦੇ ਹਨ।

ਭਾਵੇਂ ਉਹ ਉਨ੍ਹਾਂ ਦਾ ਗੀਤ 'ਬੂਟ ਪਾਲਸ਼ਾ ਕਰੀਏ', 'ਲੱਖ ਪ੍ਰਦੇਸੀ ਹੋਈਏ', 'ਰੋਟੀ' ਗੀਤ ਹੋਵੇ ਜਾਂ ਫਿਰ ਹੋਰ ਕੋਈ ਗੀਤ। ਗੀਤ 'ਬੂਟ ਪਾਲਸ਼ਾਂ ਕਰੀਏ' 'ਚ ਉਨ੍ਹਾਂ ਨੇ ਮਿਹਨਤ ਨਾਲ ਰੋਜ਼ੀ ਰੋਟੀ ਕਮਾਉਣ ਦਾ ਸੁਨੇਹਾ ਦਿੱਤਾ ਤਾਂ 'ਲੱਖ ਪ੍ਰਦੇਸੀ ਹੋਈਏ' ਗੀਤ 'ਚ ਉਨ੍ਹਾਂ ਨੇ ਆਪਣੇ ਵਤਨ ਪ੍ਰਤੀ ਪ੍ਰੇਮ ਬਣਾਈ ਰੱਖਣ ਦਾ ਸੁਨੇਹਾ ਦਿੱਤਾ ਹੈ। ਉਂਝ ਵੀ ਉਹ ਆਪਣੇ ਲਾਈਵ ਸ਼ੋਅ ਦੇ ਦੌਰਾਨ ਵੀ ਆਪਣੀ ਸ਼ੇਅਰੋ ਸ਼ਾਇਰੀ ਰਾਹੀਂ ਸਮਾਜ ਨੂੰ ਸ਼ੀਸ਼ਾ ਵਿਖਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ, ਜੋ ਸਿਰਫ਼ ਮਾਨ ਸਾਹਿਬ ਦੇ ਹਿੱਸੇ ਹੀ ਆਇਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News