ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ

Saturday, Nov 12, 2022 - 04:56 PM (IST)

ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ

ਬਾਲੀਵੁੱਡ ਡੈਸਕ- ਬੀਤੀ ਰਾਤ ਬਠਿੰਡਾ ਸ਼ਹਿਰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਖੇ ’ਚ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਕਰਵਾਈ ਗਈ। ਜਿਸ ਦੌਰਾਨ ਦਰਸ਼ਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਉਹ ਕਾਬੂ ’ਚ ਨਾ ਹੁੰਦੇ ਹੋਏ ਨਜ਼ਰ ਆਏ। ਇਸ ਸਭ ਦੇ ਬਾਅਦ ਬਾਊਂਸਰਾਂ ਵੱਲੋਂ ਧੱਕਾ-ਮੁੱਕੀ ਕੀਤੀ। ਇਸ ਮੌਕੇ ਲੋਕਾਂ ਵੱਲੋਂ ਬਾਊਂਸਰਾ ’ਤੇ ਪੱਗਾਂ ਲਾਹੁਣ ਦੇ ਇਲਜ਼ਾਮ ਵੀ ਲਗਾਏ ਗਏ ਸਨ।

ਇਹ ਵੀ ਪੜ੍ਹੋ- 43 ਸਾਲ ਦੀ ਉਮਰ ’ਚ ਮਾਂ ਬਣੀ ਬਿਪਾਸ਼ਾ ਬਾਸੂ, ਘਰ ਆਈ ਨੰਨ੍ਹੀ ਪਰੀ

ਦਰਸ਼ਕਾਂ ਦਾ ਭਾਰੀ ਇਕੱਠ ਦੇਖਦਿਆਂ ਪੰਜਾਬ ਪੁਲਸ ਨੇ ਲੋਕਾਂ ਨੂੰ ਤਿੱਤਰ-ਬਿੱਤਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇਕ ਵਿਅਕਤੀ ਨੇ ਕਿਹਾ ਕਿ ਮੇਰੇ ਕੋਲ ਪਾਸ ਹੋਣ ਦੇ ਬਾਵਜੂਦ ਵੀ ਬਾਊਂਸਰਾਂ ਨੇ ਮੇਰੇ ਨਾਲ ਧੱਕਾ ਮੁੱਕੀ ਕੀਤੀ ਅਤੇ ਮੇਰੀ ਪੱਗ ਲਾਹ ਦਿੱਤੀ।


author

Shivani Bassan

Content Editor

Related News