ਹਰ ਪਾਸੇ ਛਾਇਆ ਗਾਇਕ ਗੁਰੀ ਦਾ ਗੀਤ ''ਜੱਟਾ'' (ਵੀਡੀਓ)
Monday, Jun 28, 2021 - 06:40 PM (IST)
ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਗੁਰੀ ਆਪਣੇ ਨਵੇਂ ਗੀਤ 'ਜੱਟਾ' (Jatta) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਇਆ ਹੈ। ਜੀ ਹਾਂ ਇੱਕ ਵਾਰ ਫਿਰ ਤੋਂ ਰੋਮਾਂਟਿਕ ਗੀਤ ਨਾਲ ਉਹ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ।
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Micheal ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ Sharry Nexus ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦਾ ਲਿਰਿਕਲ ਵੀਡੀਓ 'The Town Media' ਵੱਲੋਂ ਤਿਆਰ ਕੀਤਾ ਗਿਆ ਹੈ। ਦਰਸ਼ਕਾਂ ਵਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ। ਇਸ ਗੀਤ ਨੂੰ 'ਗੀਤ ਐੱਮ. ਪੀ. 3' ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਜੇ ਗੱਲ ਕਰੀਏ ਗੁਰੀ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕਾ ਹੈ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖ਼ੇਤਰ 'ਚ ਵੀ 'ਸਿਕੰਦਰ 2' ਨਾਲ ਕਦਮ ਰੱਖ ਚੁੱਕੇ ਹਨ। ਬਹੁਤ ਜਲਦ ਉਹ ਕਈ ਫ਼ਿਲਮਾਂ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
