ਪੰਜਾਬੀ ਗਾਇਕਾ ਗੁਰਲੇਜ ਅਖਤਰ ਨੇ ਇੰਝ ਕੀਤੀ ਖ਼ੂਬ ਮਸਤੀ, ਵੀਡੀਓ ਵਾਇਰਲ

Monday, Mar 14, 2022 - 06:12 PM (IST)

ਪੰਜਾਬੀ ਗਾਇਕਾ ਗੁਰਲੇਜ ਅਖਤਰ ਨੇ ਇੰਝ ਕੀਤੀ ਖ਼ੂਬ ਮਸਤੀ, ਵੀਡੀਓ ਵਾਇਰਲ

ਚੰਡੀਗੜ੍ਹ (ਬਿਊਰੋ) : ਇਨ੍ਹੀਂ ਦਿਨੀਂ 'ਕੱਚਾ ਬਦਾਮ' ਗੀਤ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ 'ਤੇ ਰੀਲਸ ਬਣਾਈਆਂ ਜਾ ਰਹੀਆਂ ਹਨ। ਹੁਣ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਗੁਰਲੇਜ ਅਖਤਰ ਨੇ ਵੀ 'ਕੱਚਾ ਬਦਾਮ' ਗੀਤ 'ਤੇ ਖ਼ੂਬਸੂਰਤ ਵੀਡੀਓ ਬਣਾਈ ਹੈ, ਜਿਸ 'ਚ ਉਹ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਕੁਝ ਸਮਾਂ ਪਹਿਲਾਂ ਹੀ ਗੁਰਲੇਜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। 

ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਗੁਰਲੇਜ ਅਖਤਰ ਅਜਿਹੀ ਗਾਇਕਾ ਹੈ, ਜਿਸ ਨੇ ਪੰਜਾਬ ਦੇ ਹਰ ਗਾਇਕ ਦੇ ਨਾਲ ਗੀਤ ਗਾਏ ਹਨ।

ਦੱਸ ਦੇਈਏ ਕਿ ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ 'ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਗੁਰਲੇਜ ਅਖਤਰ ਬਹੁਤ ਛੋਟੀ ਸੀ ਜਦੋਂ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ। ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਗਾਇਕ ਹਨ। ਦੋਵਾਂ ਨੇ ਇੱਕਠਿਆਂ ਕਈ ਗੀਤ ਗਾਏ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News