ਗਾਇਕਾ ਗੁਰਲੇਜ ਅਖਤਰ ਨੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

03/29/2024 11:38:35 AM

ਅੰਮ੍ਰਿਤਸਰ (ਸਰਬਜੀਤ) - ਪੰਜਾਬੀ ਗਾਇਕਾ ਗੁਰਲੇਜ ਅਖਤਰ ਆਪਣੀ ਭੈਣ ਜਸਮੀਨ ਅਖਤਰ ਸਣੇ ਪੂਰੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਘਰ 'ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਲੇਜ ਅਖਤਰ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਆਖਿਆ ਕਿ ਅੱਜ ਪੂਰੇ ਪਰਿਵਾਰ ਨਾਲ ਗੁਰੂ ਘਰ 'ਚ ਮੱਥਾ ਟੇਕਣ ਲਈ ਆਏ ਹਾਂ ਅਤੇ ਮਾਲਕ ਦਾ ਸ਼ੁਕਰਾਨਾ ਅਦਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਲੈ ਕੇ ਲਿਆ ਆਹਿਮ ਫ਼ੈਸਲਾ

ਇਸ ਦੌਰਾਨ ਗੁਕਲੇਜ ਅਖਤਰ ਨੇ ਭੈਣ ਜੈਸਮੀਨ ਤੇ ਪਰਿਵਾਰ ਨਾਲ ਗੁਰੂ ਘਰ 'ਚ ਗੁਰਬਾਣੀ ਦਾ ਆਨੰਦ ਮਾਣਿਆ ਤੇ ਕੀਰਤਨ ਸਰਵਨ ਕੀਤਾ। ਇਸ ਮੌਕੇ ਜੈਸਮੀਨ ਆਪਣੇ ਪਤੀ ਨਾਲ ਨਜ਼ਰ ਆਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News