ਡਾਇਮੰਡ ਸਟਾਰ ਗੁਰਨਾਮ ਭੁੱਲਰ ਦਾ ਨਵਾਂ ਗੀਤ ''ਉਡਾਰੀਆਂ'' ਰਿਲੀਜ਼, ਜਿੱਤ ਰਿਹੈ ਲੋਕਾਂ ਦੇ ਦਿਲ (ਵੀਡੀਓ)

6/10/2021 3:31:09 PM

ਚੰਡੀਗੜ੍ਹ (ਬਿਊਰੋ) - ਸੰਗੀਤ ਜਗਤ ਦੇ 'ਡਾਇਮੰਡ ਸਟਾਰ' ਗੁਰਨਾਮ ਭੁੱਲਰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਦਰਸ਼ਕਾਂ ਦੇ ਸਨਮੁਖ ਹੋ ਰਹੇ ਹਨ। ਹਾਲ ਹੀ 'ਚ ਗੁਰਨਾਮ ਭੁੱਲਰ ਦਾ ਨਵਾਂ ਗੀਤ 'ਉਡਾਰੀਆਂ' ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 'ਉਡਾਰੀਆਂ' ਗੀਤ ਦੇ ਬੋਲ ਗੁਰਨਾਮ ਭੁੱਲਰ ਨੇ ਖ਼ੁਦ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦਾ ਮਿਊਜ਼ਿਕ ਵਿਕ੍ਰਾਂਤ ਵਲੋਂ ਤਿਆਰ ਕੀਤਾ ਗਿਆ ਹੈ। ਗੁਰਨਾਮ ਭੁੱਲਰ ਨੇ ਆਪਣੇ ਗੀਤ 'ਉਡਾਰੀਆਂ' ਨੂੰ ਆਪਣੇ ਯੂ-ਟਿਊਬ ਚੈਨਲ 'ਡਾਇਮੰਡ ਸਟਾਰ ਵਰਲਡ ਵਾਈਡ' 'ਤੇ ਰਿਲੀਜ਼ ਕੀਤਾ ਹੈ।

ਇਥੇ ਵੇਖੋ ਗੁਰਨਾਮ ਭੁੱਲਰ ਦੇ ਗੀਤ 'ਉਡਾਰੀਆਂ' ਦਾ ਵੀਡੀਓ-

ਦੱਸ ਦਈਏ ਕਿ ਗੁਰਨਾਮ ਭੁੱਲਰ ਗੀਤ 'ਉਡਾਰੀਆਂ' ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ 'ਚ ਸਰਗਰਮ ਹਨ। ਜਿੱਥੇ ਉਹ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ਪਾ ਚੁੱਕੇ ਹਨ, ਕਈ ਪੰਜਾਬੀ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ। ਫ਼ਿਲਮ 'ਗੁੱਡੀਆਂ ਪਟੋਲੇ' 'ਚ ਉਹ ਸੋਨਮ ਬਾਜਵਾ ਅਤੇ ਨਿਰਮਲ ਰਿਸ਼ੀ ਦੇ ਨਾਲ ਨਜ਼ਰ ਆਏ ਸਨ ਪਰ ਸਰਗੁਨ ਮਹਿਤਾ ਨਾਲ ਫ਼ਿਲਮ 'ਸੁਰਖੀ ਬਿੰਦੀ' 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸਰਾਹਿਆ ਗਿਆ ਸੀ ।


sunita

Content Editor sunita