ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Thursday, Dec 21, 2023 - 11:44 AM (IST)
ਐਂਟਰਟੇਨਮੈਂਟ ਡੈਸਕ– ਇਸ ਵੇਲੇ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਗੁਰਪ੍ਰੀਤ ਸਿੰਘ ਢੱਟ ਹੁਣ ਸਾਡੇ 'ਚ ਨਹੀਂ ਰਹੇ। 47 ਸਾਲਾਂ ਦੀ ਉਮਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੀ ਛਾਤੀ 'ਚ ਅਚਾਨਕ ਤੇਜ਼ ਦਰਦ ਹੋਇਆ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣ ਲੜੇਗੀ ਕੰਗਨਾ ਰਣੌਤ, ਪਿਤਾ ਨੇ ਕਿਹਾ– ‘ਭਾਜਪਾ ਜਿਥੋਂ ਟਿਕਟ ਦੇਵੇਗੀ, ਧੀ ਚੋਣ ਲੜਨ ਲਈ ਤਿਆਰ’
ਦੱਸ ਦਈਏ ਕਿ ਗਾਇਕ ਗੁਰਪ੍ਰੀਤ ਸਿੰਘ ਢੱਟ ਮਕਸੂਦਾਂ ਦੇ ਨੇੜੇ ਆਨੰਦ ਨਗਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪਰਚੇ ਦਰਜ ਕਰ ਬਲੈਕਮੇਲ ਕਰਨ ਵਾਲਿਆਂ ਨੂੰ ਸਿੱਧਾ ਹੋਇਆ ਸਿੰਗਾ, ਗਾਇਕ ਤੋਂ ਮੰਗੀ 10 ਲੱਖ ਦੀ ਫਿਰੌਤੀ
ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਢੱਟ ਨੇ ਆਪਣੇ ਗਾਇਕੀ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਤੇ ਯਾਦਗਾਰੀ ਗਾਣੇ ਦਿੱਤੇ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਪ੍ਰੀਤ ਸਿੰਘ ਢੱਟ ਨੇ 'ਮੈਨੂੰ ਪੀਣ ਦਿਓ... ਖੂਫੀਆ ਰਿਪੋਰਟ ਆਈ ਲੰਡਨੋਂ...ਸਾਡੇ ਨਾਲੋਂ ਬੋਲਣੋ', 'ਗਮ ਤੇਰੇ ਵੈਰਨੇ', 'ਸ਼ਲੇ ਮੁੰਡਿਆ', 'ਚਰਖਾ ਗਮਾ ਦਾ', 'ਰੁੱਤ ਪਿਆਰ ਦੀ', 'ਸੀਟੀ ਸੱਜਣਾ ਦੀ' ਅਤੇ 'ਤੇਰੇ ਜਿਹੇ ਸੱਜਣਾ ਦੇ ਵੀ ਗਈ' ਤੋਂ ਇਲਾਵਾ ਹੋਰ ਬਹੁਤ ਸਾਰੇ ਹਿੱਟ ਗੀਤਾਂ ਨੂੰ ਆਵਾਜ਼ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8