ਗਾਇਕ ਗੁਰੂ ਰੰਧਾਵਾ ਨੇ ਗੁੱਗੂ ਗਿੱਲ ਨਾਲ ਸਾਂਝੀ ਕੀਤੀ ਪਿਆਰੀ ਵੀਡੀਓ

Sunday, Sep 15, 2024 - 02:53 PM (IST)

ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਹਾਲ ਹੀ 'ਚ ਗੁਰੂ ਰੰਧਾਵਾ ਮਸ਼ਹੂਰ ਪੰਜਾਬੀ ਐਕਟਰ ਗੁੱਗੂ ਗਿੱਲ ਨਾਲ ਵੀਡੀਓ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗੁਰੂ ਰੰਧਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਕਿੱਸੇ ਸ਼ੇਅਰ ਕਰਦੇ ਰਹਿੰਦੇ ਹਨ। ਗਾਇਕੀ ਤੋਂ ਬਾਅਦ ਗੁਰੂ ਰੰਧਾਵਾ ਅਦਾਕਾਰੀ 'ਚ ਆਪਣੀ ਕਿਸਮਤ ਅਜਮਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਰਚਿਆ ਇਤਿਹਾਸ

ਹਾਲ ਹੀ 'ਚ ਗੁਰੂ ਰੰਧਾਵਾ ਨੇ ਆਪਣੀ ਇੱਕ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ, ਜਿਸ 'ਚ ਉਹ ਮਸ਼ਹੂਰ ਪੰਜਾਬੀ ਐਕਟਰ ਗੁੱਗੂ ਗਿੱਲ ਨਾਲ ਨਜ਼ਰ ਆ ਰਹੇ ਹਨ। ਦੋਵੇਂ ਕਲਾਕਾਰ ਤਸਵੀਰ 'ਚ ਘੋੜੀ ਨਾਲ ਖੜੇ ਨਜ਼ਰ ਆ ਰਹੇ ਹਨ। ਇਕ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਸ਼ੌਂਕੀ ਸਰਦਾਰ ਦੇ ਸੈੱਟ 'ਤੇ ਲੀਜੈਂਡ ਖੁਦ @realguggugill 💥💥 ਤੁਹਾਡੇ ਨਾਲ ਕੰਮ ਕਰਕੇ ਵਧੀਆ ਲਗਾ ਸਰ 💥'ਇਸ ਵੀਡੀਓ 'ਚ ਤੁਸੀਂ ਪਿੰਡ ਦਾ ਮਾਹੌਲ ਵੇਖ ਸਕਦੇ ਹੋ। ਗੁਰੂ ਰੰਧਾਵਾ ਤੇ ਗੁੱਗੂ ਗਿੱਲ ਕਾਲੇ ਰੰਗ ਦੇ ਕੱਪੜਿਆਂ 'ਚ ਨਜ਼ਰ ਆ ਰਹੇ ਹਨ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News