ਪਿਛਲੇ ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਜੂਝ ਰਹੇ ਸਨ ਹਰਭਜਨ ਮਾਨ, ਪੋਸਟ ਸਾਂਝੀ ਕਰ ਕੀਤਾ ਵਾਹਿਗੁਰੂ ਜੀ ਦਾ ਸ਼ੁਕਰਾਨਾ
Tuesday, Nov 15, 2022 - 10:22 AM (IST)
ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹਾਲ ਹੀ 'ਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ। ਹਰਭਜਨ ਮਾਨ ਨੇ ਆਪਣੀ ਪੋਸਟ ਨੂੰ ਸਾਂਝਾ ਕਰਦਿਆਂ ਲਿਖਿਆ ਹੈ, ''ਸ਼ੁਕਰਾਨਾ ਮੇਰੇ ਮਾਲਿਕ ਦਾ 💐🙏🏻 ਤਕਰੀਬਨ ਢਾਈ ਹਫ਼ਤੇ, ਚਿਕਨ ਗੁਣੀਆਂ , ਡੇਂਗੂੰ ਵਰਗੀਆਂ ਹੱਢ ਭੰਨ ਅਲਾਹਮਤਾਂ (ਬੀਮਾਰੀਆਂ) ਨਾਲ ਵਾਹ ਪਿਆ। ਮੇਰੇ ਗੁਰੂ, ਮੇਰਾ ਦੀਨ, ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤੇ ਸਮੂੰਹ ਸਿੰਘ ਸ਼ਹੀਦਾਂ ਦੀ ਕਿਰਪਾ, ਬਖ਼ਸ਼ਿਸ਼ ਬਦੌਲਤ ਹੁਣ ਬਿਲਕੁੱਲ ਠੀਕ ਹਾਂ ਜੀ। ਮੇਰਾ ਪਰਿਵਾਰ ਤੇ ਮੈਂ ਹਮੇਸ਼ਾਂ ਪੰਜਾਬੀਆਂ ਦੇ ਰਿਣੀ। ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ। ਆਪਣਾ ਖਿਆਲ ਰੱਖੋ ਜੀ। ਹਮੇਸ਼ਾਂ ਤੁਹਾਡੀਆਂ ਆਸੀਸਾਂ, ਦੁਆਵਾਂ 'ਚ ਜਿਊਂਦਾ, ਤੁਹਾਡਾ ਆਪਣਾ
ਹਰਭਜਨ 💐🙏🏻।''
ਦੱਸ ਦਈਏ ਕਿ ਇਸ ਪੋਸਟ ਮੁਤਾਬਕ, ਹਰਭਜਨ ਮਾਨ ਪਿਛਲੇ ਢਾਈ ਹਫ਼ਤਿਆਂ ਤੋਂ ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਸਨ। ਫ਼ਿਲਹਾਲ ਉਨ੍ਹਾਂ ਦੀ ਸਿਹਤ 'ਚ ਕਾਫ਼ੀ ਸੁਧਾਰ ਹੋ ਗਿਆ ਹੈ। ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਇਹ ਪੋਸਟ ਸਾਂਝੀ ਕੀਤੀ ਹੈ।
ਦੱਸਣਯੋਗ ਹੈ ਕਿ ਹਰਭਜਨ ਮਾਨ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ 'ਚ ਆਪਣਾ ਨਾਂ ਚਮਕਾਇਆ ਹੈ। ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕਰ ਲਏ ਹਨ। ਇਸ ਖ਼ਾਸ ਮੌਕੇ ਉਨ੍ਹਾਂ ਨੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਨੋਸਟ ਸਾਂਝਾ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਸੀ।
ਦੱਸ ਦਈਏ ਕਿ ਹਰਭਜਨ ਮਾਨ ਨੇ ਸਾਲ 1992 'ਚ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਹੀ ਐਲਬਮ ਨੇ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ। ਇਸ ਤੋਂ ਬਾਅਦ ਮਾਨ ਨੇ ਇੰਡਸਟਰੀ ਨੂੰ ਲਗਾਤਾਰ ਸੁਪਰਹਿੱਟ ਗੀਤ ਦਿੰਦੇ ਰਹੇ। ਉਨ੍ਹਾਂ ਦੇ ਗਾਣੇ ਅੱਜ ਵੀ ਹਰ ਕੋਈ ਸੁਣਨਾ ਪਸੰਦ ਕਰਦਾ ਹੈ। ਹਰਭਜਨ ਮਾਨ ਨੇ ਕਦੇ ਵੀ ਆਪਣੀ ਗਾਇਕੀ ਨਾਲ ਗੰਨ ਕਲਚਰ ਜਾਂ ਨਸ਼ਿਆਂ ਜਾਂ ਸ਼ਰਾਬ ਨੂੰ ਪ੍ਰਮੋਟ ਨਹੀਂ ਕੀਤਾ। ਉਨ੍ਹਾਂ ਨੇ ਸਾਫ਼ ਸੁਥਰੀ ਵਿਰਸੇ ਨਾਲ ਜੁੜੀ ਗਾਇਕੀ ਕੀਤੀ ਹੈ।