ਹਰਭਜਨ ਮਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਕੀਤਾ ਯਾਦ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

2021-09-13T14:06:59.347

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਪੰਜਾਬ ਦੇ ਉਨ੍ਹਾਂ 21 ਸਿੱਖ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਹਰਭਜਨ ਮਾਨ ਨੇ ਸਾਰਾਗੜ੍ਹੀ (Battle of Saragarhi) ਦੇ ਸ਼ਹੀਦਾਂ ਦੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ 'ਚ ਲਿਖਿਆ ਹੈ, ''ਅੱਜ ਅਸੀਂ 36ਵੀਂ ਸਿੱਖ ਰੈਜੀਮੈਂਟ ਦੇ ਉਨ੍ਹਾਂ ਬਹਾਦਰਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ 21 ਸਿਪਾਹੀਆਂ ਨੇ ਨਿਡਰਤਾ ਨਾਲ 10,000 ਦੀ ਫ਼ੌਜ ਦਾ ਮੁਕਾਬਲਾ ਕੀਤਾ, against all odds। ਇਤਿਹਾਸ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਰੱਖੇਗਾ।'' ਪ੍ਰਸ਼ੰਸਕ ਵੀ ਕੁਮੈਂਟ ਕਰਕੇ ਆਪਣੀ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦੀ ਹੋਏ ਯੋਧਿਆਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

PunjabKesari

ਦੱਸ ਦਈਏ ਕਿ 2 ਸਤੰਬਰ ਨੂੰ ਉਨ੍ਹਾਂ 21 ਸਿੱਖ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਭਾਵੇਂ ਇਸ ਜੰਗ 'ਚ 21 ਦੇ 21 ਜਵਾਨ ਸ਼ਹੀਦ ਹੋ ਗਏ ਸਨ ਪਰ ਇਸ ਜੰਗ 'ਚ ਇਹ ਜਵਾਨ ਇੰਨੀ ਬਹਾਦਰੀ ਨਾਲ ਲੜੇ ਸਨ ਕਿ 10 ਹਜ਼ਾਰ ਪਠਾਣਾਂ ਨੂੰ ਇਨ੍ਹਾਂ ਸਿੰਘਾਂ ਨੇ ਲੋਹੇ ਦੇ ਚਨੇ ਚਬਵਾ ਦਿੱਤੇ ਸਨ। ਇਹ 21 ਸਰਾਦਾਰਾਂ ਦੀ ਬਹਾਦਰੀ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਸੋਸ਼ਲ ਮੀਡੀਆ 'ਤੇ ਵੀ ਲੋਕ ਪੋਸਟ ਪਾ ਕੇ 21 ਮਹਾਨ ਯੋਧਿਆਂ ਨੂੰ ਯਾਦ ਕਰ ਰਹੇ ਹਨ। 

 
 
 
 
 
 
 
 
 
 
 
 
 
 
 
 

A post shared by Harbhajan Mann (@harbhajanmannofficial)

ਦੱਸਣਯੋਗ ਹੈ ਕਿ ਸਾਲ 2019 ਹਿੰਦੀ ਫ਼ਿਲਮ 'ਕੇਸਰੀ' ਇਨ੍ਹਾਂ ਯੋਧਿਆਂ 'ਤੇ ਹੀ ਬਣੀ ਸੀ। ਇਸ ਫ਼ਿਲਮ 'ਚ ਕਈ ਬਾਲੀਵੁੱਡ ਫ਼ਿਲਮ ਇੰਡਸਟਰੀ ਦੇ ਵੱਡੇ ਕਲਾਕਾਰ ਨਜ਼ਰ ਆਏ ਸਨ। ਇਸ ਫ਼ਿਲਮ 'ਚ ਅਕਸ਼ੈ ਕੁਮਾਰ ਨੇ ਮੁੱਖ ਭੂਮਿਕਾ ਨਿਭਾਈ ਸੀ। ਬਾਕਸ ਆਫ਼ਿਸ 'ਤੇ ਵੀ ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। 


sunita

Content Editor sunita