ਹਰਭਜਨ ਮਾਨ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਤਸਵੀਰਾਂ 'ਚ ਨਜ਼ਰ ਆਈ ਗਿੰਨੀ ਤੇ ਹਰਮਨ

Thursday, Jan 04, 2024 - 06:43 PM (IST)

ਹਰਭਜਨ ਮਾਨ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਤਸਵੀਰਾਂ 'ਚ ਨਜ਼ਰ ਆਈ ਗਿੰਨੀ ਤੇ ਹਰਮਨ

ਜਲੰਧਰ (ਬਿਊਰੋ) : ਗਾਇਕ ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਲੈਜੇਂਡਰੀ ਗਾਇਕਾਂ 'ਚੋਂ ਇੱਕ ਹਨ। ਹਾਲ ਹੀ 'ਚ ਹਰਭਜਨ ਮਾਨ ਆਪਣੀ ਪਤਨੀ ਹਰਮਨ ਕੌਰ ਨਾਲ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਪਹੁੰਚਿਆ। ਇਸ ਦੌਰਾਨ ਉਨ੍ਹਾਂ ਨੇ ਕਪਿਲ ਦੀ ਪਤਨੀ ਗਿੰਨੀ ਚਤਰਥ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਹਰਮਨ ਕੌਰ ਨੇ ਕੈਪਸ਼ਨ 'ਚ ਲਿਖਿਆ, ''ਇੰਨੇ ਜ਼ਿਆਦਾ ਵਧੀਆ ਤੇ ਨਿਮਾਣੇ ਸੁਭਾਅ ਦੇ ਇਸ ਜੋੜੇ ਨੂੰ ਮਿਲ ਕੇ ਅਸੀਂ ਦੋਵੇਂ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਾਂ। ਬਹੁਤ ਵਧੀਆ ਗੱਲਬਾਤ ਹੋਈ, ਅਸੀਂ ਇਕੱਠੇ ਬਹੁਤ ਹੱਸੇ ਅਤੇ ਬੇਹੱਦ ਲਜ਼ੀਜ਼ ਖਾਣੇ ਦਾ ਅਨੰਦ ਮਾਣਿਆ। ਉਮੀਦ ਹੈ ਅੱਗੇ ਵੀ ਸਾਡਾ ਵਧੀਆ ਰਿਸ਼ਤਾ ਇਸੇ ਤਰ੍ਹਾਂ ਕਾਇਮ ਰਹੇਗਾ।''

PunjabKesari

ਦੱਸ ਦਈਏ ਕਿ ਹਰਭਜਨ ਮਾਨ ਨੂੰ ਆਪਣੀ ਸਾਫ ਸੁਥਰੀ, ਅਰਥ ਭਰਪੂਰ ਤੇ ਸੱਭਿਆਚਾਰ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਬੀਤੇ ਕੁਝ ਦਿਨ ਪਹਿਲਾਂ ਉਹ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੌਰਾਨ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਨੂੰ ਖੂਬ ਪਸੰਦ ਕੀਤਾ ਗਿਆ ਸੀ।

PunjabKesari

ਵਰਕਫਰੰਟ ਦੀ ਗੱਲ ਕਰੀਏ ਤਾਂ ਹਰਭਜਨ ਮਾਨ ਨੇ ਆਪਣੀ ਨਵੀਂ 'ਈਪੀ' ਯਾਨੀਕਿ ਛੋਟੀ ਐਲਬਮ ਦਾ ਵੀ ਐਲਾਨ ਕਰ ਦਿੱਤਾ ਹੈ, ਜੋ ਕਿ ਜਲਦ ਹੀ ਰਿਲੀਜ਼ ਹੋ ਸਕਦੀ ਹੈ।   

 


author

sunita

Content Editor

Related News