ਹਰਭਜਨ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ, ਪਤਨੀ ਨਾਲ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ

Friday, Dec 22, 2023 - 11:17 AM (IST)

ਹਰਭਜਨ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ, ਪਤਨੀ ਨਾਲ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ

ਐਂਟਰਟੇਨਮੈਂਟ ਡੈਸਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਆਪਣੀ ਪਤਨੀ ਹਰਮਨ ਮਾਨ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਅਤੇ ਮੱਥਾ ਟੇਕਿਆ। ਨਾਲ ਹੀ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। ਹਰਭਜਨ ਮਾਨ ਨੇ ਪਤਨੀ ਹਰਮਨ ਮਾਨ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਲਿਖਿਆ, ‘6 ਪੋਹ, ਅੱਜ ਦੇ ਦਿਨ, ਬਾਦਸ਼ਾਹ ਦਰਵੇਸ਼, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਰੇ ਪਰਿਵਾਰ ਸਮੇਤ ਅਨੰਦਗੜ੍ਹ ਦਾ ਕਿਲ੍ਹਾ ਛੱਡਿਆ ਤੇ ਸਫ਼ਰ-ਏ-ਸ਼ਹਾਦਤ ਸ਼ੁਰੂ ਹੋਇਆ। ਸ਼ਹੀਦਾਂ ਨੂੰ ਕੋਟਾਨਿ-ਕੋਟਿ ਪ੍ਰਣਾਮ... ਅੱਜ ਤਖਤ ਸ੍ਰੀ ਕੇਸਗੜ੍ਵ ਸਾਹਿਬ ਵਿਖੇ ਗੁਰੂ ਦੇ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।'

ਦੱਸ ਦਈਏ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਚੱਲ ਰਹੇ ਹਨ। ਸਰਸਾ ਨਦੀ ‘ਤੇ ਗੁਰੁ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿੱਛੜ ਗਿਆ ਸੀ ਅਤੇ ਇਸ ਤੋਂ ਬਾਅਦ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ‘ਚ ਯੁੱਧ ਦੌਰਾਨ ਸ਼ਹੀਦ ਹੋ ਗਏ ਸਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸੂਬਾ ਏ ਸਰਹਿੰਦ ਦੇ ਵੱਲੋਂ ਨੀਂਹਾਂ ‘ਚ ਜਿਊਂਦੇ ਚਿਣਵਾ ਦਿੱਤਾ ਗਿਆ ਸੀ ਪਰ ਗੁਰੁ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਵਾਰ ਦਿੱਤਾ ਸੀ। ਸਿੱਖ ਇਤਿਹਾਸ ‘ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਿੱਕੀਆਂ ਜਿੰਦਾ ਵੱਡੇ ਸਾਕੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਤਿੰਨ ਰੋਜ਼ਾ ਜੋੜ ਮੇਲੇ ਦਾ ਪ੍ਰਬੰਧ ਹਰ ਸਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਸਰਹਿੰਦ ‘ਚ ਕੀਤਾ ਜਾਂਦਾ ਹੈ।  

PunjabKesari

ਹਰਭਜਨ ਮਾਨ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ 'ਚ ਆਪਣਾ ਨਾਂ ਚਮਕਾਇਆ ਹੈ। ਮਾਨ ਨੇ ਸਾਲ 1992 'ਚ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਹੀ ਐਲਬਮ ਨੇ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ। ਇਸ ਤੋਂ ਬਾਅਦ ਮਾਨ ਨੇ ਇੰਡਸਟਰੀ ਨੂੰ ਲਗਾਤਾਰ ਸੁਪਰਹਿੱਟ ਗੀਤ ਦਿੰਦੇ ਰਹੇ। ਉਨ੍ਹਾਂ ਦੇ ਗਾਣੇ ਅੱਜ ਵੀ ਹਰ ਕੋਈ ਸੁਣਨਾ ਪਸੰਦ ਕਰਦਾ ਹੈ। ਹਰਭਜਨ ਮਾਨ ਨੇ ਕਦੇ ਵੀ ਆਪਣੀ ਗਾਇਕੀ ਨਾਲ ਗੰਨ ਕਲਚਰ ਜਾਂ ਨਸ਼ਿਆਂ ਜਾਂ ਸ਼ਰਾਬ ਨੂੰ ਪ੍ਰਮੋਟ ਨਹੀਂ ਕੀਤਾ। ਉਨ੍ਹਾਂ ਨੇ ਸਾਫ਼ ਸੁਥਰੀ ਵਿਰਸੇ ਨਾਲ ਜੁੜੀ ਗਾਇਕੀ ਕੀਤੀ ਹੈ। ਹਰਭਜਨ ਮਾਨ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ, ਜਿਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। 'ਗੱਲ੍ਹਾਂ ਗੋਰੀਆਂ', 'ਤੇਰੀ ਭਿੱਜ ਗਈ ਕੁੜਤੀ ਲਾਲ', 'ਮੈਂ ਵਾਰੀ', 'ਤਿੰਨ ਰੰਗ', 'ਕੰਗਨ',  'ਦੁਨੀਆ ਚਹੁੰ ਕੁ ਦਿਨਾਂ ਦਾ ਮੇਲਾ' ਸਣੇ ਕਈ ਗੀਤ ਸ਼ਾਮਲ ਹਨ।

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

sunita

Content Editor

Related News