ਜੱਦੀ ਪਿੰਡ ਪਹੁੰਚ ਖੇਤਾਂ ''ਚ ਹਰਭਜਨ ਮਾਨ ਨੇ ਕੀਤਾ ਇਹ ਕੰਮ, ਵੀਡੀਓ ਹੋਈ ਵਾਇਰਲ

Friday, Jun 18, 2021 - 01:32 PM (IST)

ਜੱਦੀ ਪਿੰਡ ਪਹੁੰਚ ਖੇਤਾਂ ''ਚ ਹਰਭਜਨ ਮਾਨ ਨੇ ਕੀਤਾ ਇਹ ਕੰਮ, ਵੀਡੀਓ ਹੋਈ ਵਾਇਰਲ

ਚੰਡੀਗੜ੍ਹ (ਬਿਊਰੋ) -  ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਹਰਭਜਨ ਮਾਨ ਆਪਣੇ ਪਿੰਡ ਖੇਮੂਆਣੇ 'ਚ ਨਜ਼ਰ ਆ ਰਹੇ ਹਨ। ਹਰਭਜਨ ਮਾਨ ਝੋਨਾ ਲਗਾ ਰਹੇ ਕਾਮਿਆਂ ਨਾਲ ਝੋਨੇ ਦੇ ਖੇਤ 'ਚ ਘੁੰਮਦੇ ਹੋਏ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 
 
 

A post shared by Harbhajan Mann (@harbhajanmannofficial)

ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ 'ਤੇ ਲਗਾਤਾਰ ਕੁਮੈਂਟਸ ਕਰ ਰਹੇ ਹਨ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਆਪਣਾ ਪ੍ਰਸਿੱਧ ਗੀਤ 'ਆ ਸੋਹਣਿਆ ਵੇ ਜੱਗ ਜਿਉਂਦਿਆਂ ਦੇ ਮੇਲੇ' ਗਾ ਕੇ ਸੁਣਾ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਹੀ ਕਾਮੇ ਝੋਨਾ ਲਗਾ ਰਹੇ ਹਨ।

PunjabKesari

ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਰਭਜਨ ਮਾਨ ਅਦਾਕਾਰੀ ਦੇ ਖ਼ੇਤਰ 'ਚ ਮੱਲਾਂ ਮਾਰ ਚੁੱਕੇ ਹਨ ਅਤੇ ਕਈ ਹਿੱਟ ਫ਼ਿਲਮਾਂ ਵੀ ਦੇ ਚੁੱਕੇ ਹਨ।

PunjabKesari


author

sunita

Content Editor

Related News