ਹਾਰਡੀ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ (ਤਸਵੀਰਾਂ)
Wednesday, Sep 23, 2020 - 10:34 AM (IST)
ਜਲੰਧਰ (ਬਿਊਰੋ) - ਪੰਜਾਬੀ ਗਾਇਕ ਹਾਰਡੀ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਹਾਰਡੀ ਸੰਧੂ ਨੇ ਮੱਥਾ ਟੇਕਣ ਤੋਂ ਬਾਅਦ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ। ਇਸ ਮੌਕੇ ਉਨ੍ਹਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਆਪਣੇ ਇਸ ਦੌਰੇ ਦੌਰਾਨ ਹਾਰਡੀ ਸੰਧੂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਦਰਬਾਰ ਸਾਹਿਬ ਪਹੁੰਚਣ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤੀਆਂ ਜਾ ਰਹੀਆਂ ਹਨ। ਕੁਝ ਲੋਕ ਇਨ੍ਹਾਂ ਉੱਤੇ ਕੁਮੈਂਟ ਕਰਕੇ ਪ੍ਰਤੀਕਰਮ ਵੀ ਦੇ ਰਹੇ ਹਨ।
ਹਾਰਡੀ ਸੰਧੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਜਲਦ ਹੀ ਨਵਾਂ ਗੀਤ ਲੈ ਕੇ ਆ ਰਹੇ ਹਨ, ਜਿਸ ਵਿਚ ਉਨ੍ਹਾਂ ਨਾਲ ਸਰਗੁਣ ਮਹਿਤਾ ਵੀ ਨਜ਼ਰ ਆਉਣਗੇ। ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ।
ਇਸ ਤੋਂ ਇਲਾਵਾ ਹਾਰਡੀ ਸੰਧੂ ਰਣਵੀਰ ਸਿੰਘ ਦੀ ਫ਼ਿਲਮ 83 ਵਿਚ ਨਜ਼ਰ ਆਉਣਗੇ।
ਇਸ ਫ਼ਿਲਮ ਦੀ ਕਹਾਣੀ 1983 ਦੇ ਕ੍ਰਿਕੇਟ ਵਰਲਡ ਕੱਪ ਉੱਤੇ ਅਧਾਰਿਤ ਹੈ। ਇਸ ਫ਼ਿਲਮ ਵਿਚ ਮੁੱਖ ਭੂਮਿਕਾ ਵਿਚ ਰਣਵੀਰ ਸਿੰਘ ਨਜ਼ਰ ਆਉਣਗੇ।