ਧਰਨੇ ''ਤੇ ਮੌਜੂਦ ਕਿਸਾਨਾਂ ਦਾ ਹਰਫ ਚੀਮਾ ਨੇ ਵਧਾਇਆ ਹੌਸਲਾ, ਲੋਕਾਂ ਨੂੰ ਹੱਥ ਜੋੜ ਕੀਤੀ ਇਹ ਅਪੀਲ

05/28/2021 2:34:55 PM

ਨਵੀਂ ਦਿੱਲੀ (ਬਿਊਰੋ) : ਕੋਰੋਨਾ ਮਹਾਮਾਰੀ 'ਚ ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨਾਂ ਖ਼ਿਲਾਫ਼ ਬੀਤੇ ਦਿਨ ਦੇਸ਼ ਭਰ 'ਚ 'ਕਾਲਾ ਦਿਵਸ' ਮਨਾਇਆ ਗਿਆ। ਕਿਸਾਨ ਅੰਦੋਲਨ ਨੂੰ ਛੇ ਮਹੀਨੇ ਬੀਤ ਗਏ ਹਨ। ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। 
ਉਥੇ ਹੀ ਪੰਜਾਬੀ ਗਾਇਕ ਹਰਫ ਚੀਮਾ ਵੀ ਕਿਸਾਨ ਅੰਦੋਲਨ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਹਨ। ਇਸ ਅੰਦੋਲਨ ਦੇ ਸਮਰਥਨ 'ਚ ਉਹ ਲਗਾਤਾਰ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਕਿਸਾਨੀ ਨੂੰ ਸਮਰਪਿਤ ਉਨ੍ਹਾਂ ਨੇ ਕਈ ਗੀਤ ਵੀ ਕੰਵਰ ਗਰੇਵਾਲ ਨਾਲ ਰਲ ਕੇ ਗਾਏ ਹਨ। ਗਾਇਕ ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਧਰਨੇ 'ਤੇ ਮੌਜੂਦ ਲੋਕਾਂ ਦਾ ਹੌਸਲਾ ਵਧਾਉਣ ਲਈ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ 'ਬਾਬਾ ਨਾਨਕ ਮਿਹਰ ਕਰੂ।'  

 
 
 
 
 
 
 
 
 
 
 
 
 
 
 
 

A post shared by Harf Cheema (ਹਰਫ) (@harfcheema)

ਦਿੱਲੀ ਅੰਦੋਲਨ ਤੋਂ ਦੋ-ਢਾਈ ਮਹੀਨੇ ਪਹਿਲਾਂ ਹੀ ਸ਼ੁਰੂ ਹੋ ਗਿਆ ਸੀ ਇਹ ਅੰਦੋਲਨ
ਦੱਸ ਦਈਏ ਕਿ ਪੰਜਾਬ 'ਚ ਇਹ ਅੰਦੋਲਨ ਦਿੱਲੀ ਆਉਣ ਤੋਂ ਦੋ-ਢਾਈ ਮਹੀਨੇ ਪਹਿਲਾਂ ਸ਼ੁਰੂ ਹੋ ਗਿਆ ਸੀ। ਪਿਛਲੇ ਛੇ ਮਹੀਨਿਆਂ ਤੋਂ ਕੜਾਕੇ ਦੀ ਠੰਡ, ਗਰਮੀ, ਮੀਂਹ-ਹਨ੍ਹੇਰੀ 'ਚ ਦੇਸ਼ ਦਾ ਅੰਨਦਾਤਾ ਸ਼ਾਂਤਮਈ ਢੰਗ ਨਾਲ ਦਿੱਲੀ ਦੇ ਬਾਰਡਰਾਂ 'ਤੇ ਬੈਠ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਜੋ ਕਿ ਆਪਣੇ ਕੰਨ ਅਤੇ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਮੋਦੀ ਸਰਕਾਰ ਆਪਣੇ ਹੰਕਾਰਪੁਣੇ ਦਾ ਮੁਜ਼ਾਹਰਾ ਕਰ ਰਹੀ ਹੈ। ਕਾਲਾ ਦਿਵਸ ਨੂੰ ਮਨਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਥਾਂਵਾਂ 'ਤੇ ਲੋਕ ਕਿਸਾਨਾਂ ਦੇ ਹੱਕਾਂ 'ਚ ਰੋਸ ਰੈਲੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ। 

 
 
 
 
 
 
 
 
 
 
 
 
 
 
 
 

A post shared by Harf Cheema (ਹਰਫ) (@harfcheema)

26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਕਿਸਾਨ ਅੰਦੋਲਨ
ਦੱਸਣਯੋਗ ਹੈ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ। ਸਰਕਾਰ ਤੇ ਕਿਸਾਨ ਲੀਡਰਾਂ 'ਚ 22 ਜਨਵਰੀ ਨੂੰ ਆਖਰੀ ਬੈਠਕ ਹੋਈ ਸੀ। ਇਸ ਤੋਂ ਬਾਅਦ 26 ਜਨਵਰੀ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਦੇ ਨਾਂ 'ਤੇ ਕਾਫ਼ੀ ਬਵਾਲ ਹੋਇਆ ਸੀ। ਲਾਲ ਕਿਲ੍ਹਾ 'ਤੇ ਹਿੰਸਾ ਤਕ ਹੋਈ ਸੀ, ਜਿਸ ਦੀ ਜਾਂਚ ਦਿੱਲੀ ਪੁਲਸ ਕਰ ਰਹੀ ਹੈ।

 
 
 
 
 
 
 
 
 
 
 
 
 
 
 
 

A post shared by Harf Cheema (ਹਰਫ) (@harfcheema)


sunita

Content Editor

Related News