ਛੋਟਾ ਸਰਦਾਰ ਬੱਚਾ ਹੈ ਸੰਗੀਤ ਜਗਤ ਦਾ ਚਮਕਦਾ ਸਿਤਾਰਾ, ਕੀ ਤੁਸੀਂ ਪਛਾਣਿਆ?

6/23/2020 1:26:50 PM

ਜਲੰਧਰ (ਬਿਊਰੋ) — ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ, ਜਿਸ ਰਾਹੀਂ ਗਲੈਮਰਸ ਦੇ ਚਮਕਦੇ ਹੋਏ ਸਿਤਾਰੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਇਸ ਕਰਕੇ ਕਲਾਕਾਰਾਂ ਦੀਆਂ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਦਰਸ਼ਕਾਂ ਨੂੰ ਖ਼ੂਬ ਪਸੰਦ ਆਉਂਦੀਆਂ ਹਨ। ਕੀ ਤੁਸੀਂ ਇਸ ਤਸਵੀਰ 'ਚ ਨਜ਼ਰ ਆ ਰਿਹਾ ਜੂੜਾ ਵਾਲਾ ਜਵਾਕ ਪਹਿਚਾਣਿਆ? ਇਹ ਹੋਰ ਕੋਈ ਨਹੀਂ ਸਗੋਂ ਨਾਮੀ ਪੰਜਾਬੀ ਗਾਇਕ ਹਾਰਡੀ ਸੰਧੂ ਹਨ। ਇਸ ਪੁਰਾਣੀ ਤਸਵੀਰ 'ਚ ਹਾਰਡੀ ਸੰਧੂ ਆਪਣੇ ਪਿਤਾ ਨਾਲ ਨਜ਼ਰ ਆ ਰਹੇ ਹਨ। ਇਹ ਬਚਪਨ ਵਾਲੀ ਤਸਵੀਰ ਉਨ੍ਹਾਂ ਨੇ ਫਾਦਰਸ ਡੇਅ ਮੌਕੇ ਆਪਣੇ ਪਿਤਾ ਨੂੰ ਵਿਸ਼ ਕਰਦੇ ਹੋਏ ਸਾਂਝੀ ਕੀਤੀ ਸੀ। ਦਰਸ਼ਕਾਂ ਨੂੰ ਇਸ ਤਸਵੀਰ ਨੂੰ ਕਾਫ਼ੀ ਪਸੰਦ ਕੀਤਾ ਗਿਆ।

PunjabKesari
ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਡਾਇਰੈਕਟਰ ਕਬੀਰ ਖ਼ਾਨ ਦੀ '83 ਫ਼ਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰਨਗੇ। ਇਹ ਫ਼ਿਲਮ ਹੁਣ ਤੱਕ ਦਰਸ਼ਕਾਂ ਦੇ ਰੁਬਰੂ ਹੋ ਚੁੱਕੀ ਹੁੰਦੀ ਪਰ ਕੋਰੋਨਾ ਵਾਇਰਸ ਕਰਕੇ ਇਸ ਫ਼ਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਗਿਆ ਸੀ।

ਹਾਰਡੀ ਆਪਣੇ ਸਿੰਗਲ ਟਰੈਕ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦਿੰਦੇ ਹਨ। ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਲਾਵਾ ਬਾਲੀਵੁੱਡ ਦੀਆਂ ਫ਼ਿਲਮਾਂ 'ਚ ਗੀਤ ਗਾ ਚੁੱਕੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

Content Editor sunita